ਨੈਸ਼ਨਲ

ਨੌਜਵਾਨ ਪੀੜ੍ਹੀ ਨੂੰ ਭਾਰਤੀ ਤਿਉਹਾਰਾਂ ਤੇ ਸੱਭਿਆਚਾਰ ਨਾਲ ਜੋੜਨ ਦੀ ਲੋੜ, ਅਰਥਵਿਵਸਥਾ ਤੇ ਤਿਉਹਾਰਾਂ ਦਾ ਆਪਸ `ਚ ਡੂੰਘਾ ਸਬੰਧ: ਸਵਦੇਸ਼ੀ ਜਾਗਰਣ ਮੰਚ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | January 16, 2022 07:07 PM

ਨਵੀਂ ਦਿੱਲੀ- ਸਵਦੇਸ਼ੀ ਜਾਗਰਣ ਮੰਚ ਦਿੱਲੀ ਪ੍ਰਦੇਸ਼ ਮਹਿਲਾ ਸੈੱਲ ਵੱਲੋਂ ਮਕਰ ਸੰਕ੍ਰਾਂਤੀ ਦੇ ਤਿਉਹਾਰ `ਤੇ ਇਕ ਵਰਚੁਅਲ ਮੀਟਿੰਗ ਕੀਤੀ ਗਈ।ਮੀਟਿੰਗ `ਚ ਮਕਰ ਸੰਕ੍ਰਾਂਤੀ ਦੇ ਤਿਉਹਾਰ ਅਤੇ ਭਾਰਤੀ ਆਰਥਿਕਤਾ ਦੇ ਵਿਸ਼ੇ `ਤੇ ਚਰਚਾ ਕੀਤੀ ਗਈ।ਮੀਟਿੰਗ ਦੀ ਪ੍ਰਧਾਨਗੀ ਦਿੱਲੀ ਸੂਬੇ ਦੀ ਮਹਿਲਾ ਪ੍ਰਧਾਨ ਡਾ. ਸੁਨੀਤਾ ਦਹੀਆ ਨੇ ਕੀਤੀ। ਜਿਸ ਵਿਚ ਜੇ.ਐਨ.ਯੂ ਦੇ ਸੀਨੀਅਰ ਪ੍ਰੋਫੈਸਰ ਅੰਸੂ ਜੋਸ਼ੀ ਮੁੱਖ ਬੁਲਾਰੇ ਦੇ ਤੌਰ `ਤੇ ਸ਼ਾਮਲ ਹੋਈ। ਜਿਸ ਨੇ ਭਾਰਤੀ ਅਰਥਚਾਰੇ ਦੀ ਨੀਂਹ ਭਾਰਤੀ ਤਿਉਹਾਰਾਂ ਦੇ ਵਿਸ਼ੇ `ਤੇ ਆਪਣਾ ਬਿਆਨ ਦਿੱਤਾ।ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ
ਭਾਰਤੀ ਤਿਉਹਾਰਾਂ ਅਤੇ ਭਾਰਤੀ ਸੱਭਿਆਚਾਰ ਨਾਲ ਜੋੜਨ ਦੀ ਲੋੜ ਹੈ, ਜਿੱਥੇ ਭਾਰਤ ਵਿੱਚ
ਪੱਛਮੀ ਸੱਭਿਆਚਾਰ ਦਾ ਪ੍ਰਭਾਵ ਵੱਧ ਰਿਹਾ ਹੈ, ਉੱਥੇ ਇਹ ਇਸ ਵਿੱਚ ਵੱਡੀ ਭੂਮਿਕਾ ਨਿਭਾਏਗਾ। ਡਾ. ਸੁਨੀਤਾ ਦਹੀਆ ਨੇ ਕਿਹਾ ਕਿ ਸਥਾਨਕ ਰੁਜ਼ਗਾਰ ਨੂੰ ਮਜ਼ਬੂਤ ਕਰਨ `ਚ ਭਾਰਤੀ ਤਿਉਹਾਰਾਂ ਦਾ ਵੱਡਾ ਹੱਥ ਹੈ, ਜਿਵੇਂ ਕਿ ਦੀਵਾਲੀ `ਚ ਮਿੱਟੀ ਦੇ ਦੀਵੇ, ਮਕਰ ਸੰਕ੍ਰਾਂਤੀ ਤੇ ਲੋਹੜੀ `ਚ ਗਜ਼ਕ, ਮੂੰਗਫਲੀ, ਰਿਉੜੀ, ਪਤੰਗ ਆਦਿ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਨੂੰ ਮੁਨਾਫ਼ਾ ਪਹੁੰਚਦਾ ਹੈ।ਉਹਨਾਂ ਕਿਹਾ ਕਿ ਭਾਰਤੀ ਤਿਉਹਾਰਾਂ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਣ ਲਈ ਲੋਕਾਂ ਵਿੱਚ ਸਵਦੇਸ਼ੀ ਜਾਗਰਣ ਮੰਚ ਰਾਹੀਂ ਉਹ ਇਸ
ਉਤੇ ਜਾਗਰੂਕਤਾ ਫੈਲਾਉਣਗੇ।ਵੀਡੀਓ ਕਾਨਫਰੰਸ ਰਾਹੀਂ ਹੋਈ ਇਸ ਮੀਟਿੰਗ ਵਿੱਚ ਸਵਦੇਸ਼ੀ
ਜਾਗਰਣ ਮੰਚ ਦੀ ਅਖਿਲ ਭਾਰਤੀ ਮਹਿਲਾ ਪ੍ਰਧਾਨ ਸੁਧਾ ਸ਼ਰਮਾ, ਦਿੱਲੀ ਸੂਬਾ ਸਹ-ਸੰਯੋਜਿਕਾ ਡਾ. ਅਨੀਤਾ ਪਾਂਡੇ, ਸ਼ਸ਼ੀਪ੍ਰਭਾ, ਡਾ. ਪ੍ਰੀਤੀ ਅਤੇ ਵੱਖ-ਵੱਖ ਖੇਤਰਾਂ ਅਤੇ ਜਥੇਬੰਦੀਆਂ ਨਾਲ ਸਬੰਧ ਰੱਖਣ ਵਾਲੀਆਂ 35 ਤੋਂ 40 ਮਹਿਲਾ ਕਾਰਕੁੰਨਾਂ ਨੇ ਸ਼ਮੂਲੀਅਤ ਕੀਤੀ।

Have something to say? Post your comment

 

ਨੈਸ਼ਨਲ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਆਮ ਚੋਣਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮਾਇਤ ਦਾ ਜਲਦ ਐਲਾਨ ਕਰੇਗੀ

ਸੁਪਰੀਮ ਕੋਰਟ ਨੇ ਈਵੀਐਮ ਵੀ ਵੀ ਪੈਟ ਵਾਲੀਆਂ ਪਟੀਸ਼ਨਾਂ 'ਤੇ ਫੈਸਲਾ ਰੱਖਿਆ ਸੁਰੱਖਿਅਤ

ਯੂਰੋਪੀਅਨ ਪਾਰਲੀਮੈਂਟ ਅੰਦਰ ਵੈਸਾਖੀ ਪੁਰਬ ਮਨਾਉਂਦਿਆਂ ਬੰਦੀ ਸਿੰਘਾਂ ਸਮੇਤ ਚਕੇ ਗਏ ਪੰਥਕ ਮੁੱਦੇ: ਬਿੰਦਰ ਸਿੰਘ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੀ ਕੋਰ ਕਮੇਟੀ ਹੋਈ ਗਠਿਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਗਿਆ ਸੱਦਾ ਪੱਤਰ

ਸੰਯੁਕਤ ਕਿਸਾਨ ਮੋਰਚਾ ਗਰੀਬੀ ਹਟਾਉਣ ਦੇ ਪ੍ਰਧਾਨ ਮੰਤਰੀ ਦੇ ਦਾਅਵਿਆਂ ਤੋਂ ਹੈਰਾਨ

ਪਹਿਲੇ ਪੜਾਅ ਲਈ ਲੋਕ ਸਭਾ ਚੋਣ ਪ੍ਰਚਾਰ ਖਤਮ -102 ਸੰਸਦੀ ਹਲਕਿਆਂ ਵਿੱਚ 19 ਅਪ੍ਰੈਲ ਨੂੰ ਵੋਟਿੰਗ

ਸਟਾਲਿਨ ਨੇ ਲੋਕਾਂ ਨੂੰ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੀ ਕੁਰਸੀ ਤੋਂ ਹਟਾਉਣ ਲਈ ਕਿਹਾ

ਸਿੱਖ ਸੁਕਾਅਰਡਨ ਲੀਡਰ ਦਲੀਪ ਸਿੰਘ ਨੇ ਕੀਤੇ ਹਨ ਮਾਅਰਕੇ ਵਾਲੇ ਉੱਦਮ, ਉਸਦੀ ਫੋਟੋ ਦਰਬਾਰ ਸਾਹਿਬ ਦੇ ਅਜਾਇਬ ਘਰ ਵਿਚ ਹੋਵੇ ਸੁਸੋਭਿਤ: ਮਾਨ

ਗੁਰਦੁਆਰਾ ਨਾਨਕਮੱਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ.ਚੁੱਘ ਨੇ ਦਿੱਤਾ ਅਸਤੀਫਾ,ਕੀਤਾ ਗਿਆ ਹੈ ਬਾਬਾ ਤਰਸੇਮ ਸਿੰਘ ਕਤਲਕਾਂਡ ਵਿਚ ਨਾਮਜਦ