ਨੈਸ਼ਨਲ

ਬਿਹਾਰ ’ਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਬਣਦੀ ਕਾਰਵਾਈ ਕਰਨ ਨਿਤਿਸ਼ ਕੁਮਾਰ: ਅਵਤਾਰ ਸਿੰਘ ਹਿੱਤ

ਮਨਪ੍ਰੀਤ ਸਿੰਘ ਖਾਲਸਾ/ ਸੁਖਰਾਜ ਸਿੰਘ | January 17, 2022 07:52 PM

ਨਵੀਂ ਦਿੱਲੀ- ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਪੰਜਾਬ ਪਰਤ ਰਹੀ ਸੰਗਤ ’ਤੇ ਬਿਹਾਰ ਦੇ ਭੋਜਪੁਰ ਜ਼ਿਲ੍ਹੇ ਵਿਚ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ ਕੀਤੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਨੂੰ ਅਪੀਲ ਕੀਤੀ ਹੈ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਉਨ੍ਹਾਂ
ਨੂੰ ਸਖ਼ਤ ਸਜ਼ਾ ਮਿਲਣੀ ਯਕੀਨੀ ਬਣਾਈ ਜਾਵੇ।ਜਥੇ. ਹਿੱਤ ਨੇ ਕਿਹਾ ਕਿ ਸਾਨੂੰ ਬਹੁਤ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਬਿਹਾਰ ਦੇ ਭੋਜਪੁਰ ਜ਼ਿਲ੍ਹੇ ਵਿੱਚ ਆਰਾ-ਸਾਸਾਰਾਮ ਸੜਕ ’ਤੇ ਚਰਪੋਖਰੀ ਇਲਾਕੇ ਵਿੱਚ ਲੋਕ ਚੰਦਾ ਵਸੂਲ ਰਹੇ ਸਨ, ਜਦੋਂ ਸੰਗਤ ਵਾਪਸ ਪੰਜਾਬ ਪਰਤ ਰਹੀ ਸੀ ਤੇ ਇਥੇ ਕੁਝ ਲੋਕਾਂ ਨੇ ਸੰਗਤ ’ਤੇ ਵੱਡੀ ਪੱਧਰ ’ਤੇ ਪਥਰਾਅ ਕੀਤਾ, ਜਿਸ ਵਿੱਚ ਅਨੇਕਾਂ ਲੋਕ ਜ਼ਖ਼ਮੀ ਹੋ ਗਏ।ਉਨ੍ਹਾਂ ਦੱਸਿਆ ਕਿ ਦੋਸ਼ੀਆਂ `ਚੋਂ ਕਈਆਂ ਨੇ ਸੰਗਤ ਤੋਂ ਪੈਸੇ ਖੋਹਣ ਦੀ ਕੋਸ਼ਿਸ਼ ਵੀ ਕੀਤੀ।ਉਹਨਾਂ ਕਿਹਾ ਕਿ ਅਜਿਹੀ ਘਟਨਾ ਪਹਿਲੀ ਵਾਰ ਵਾਪਰੀ ਹੈ ਜਦੋਂ ਸ਼ਰਧਾਲੂਆਂ ’ਤੇ ਹਮਲਾ ਕੀਤਾ ਗਿਆ ਤੇ ਉਹਨਾਂ ਦੀ ਲੁੱਟ ਖੋਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।ਜਥੇ. ਹਿੱਤ ਨੇ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਨੂੰ
ਅਪੀਲ ਕੀਤੀ ਕਿ ਉਹ ਗੁਰੂ ਦੇ ਨਿਮਾਨੇ ਸ਼ਰਧਾਲੂ ਹਨ ਤਾਂ ਉਹ ਇਹ ਯਕੀਨੀ ਬਣਾਉਣ ਕਿ
ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਯਕੀਨੀ ਬਣਾਈ ਜਾਵੇ, ਤਾਂ ਜੋ ਅੱਗੇ ਤੋਂ ਕਦੇ ਕਿਸੇ ਦੀ ਇਸ ਤਰੀਕੇ ਦੀ ਹਰਕਤ ਕਰਨ ਦੀ ਹਿੰਮਤ ਨਾ ਪਵੇ। ਉਨ੍ਹਾਂ ਕਿਹਾ ਕਿ ਇਸ ਹਰਕਤ ਨਾਲ ਸਮੁੱਚੇ ਦੇਸ਼ ਤੇ ਖਾਸ ਤੌਰ ’ਤੇ ਬਿਹਾਰ ਦੀ ਬਦਨਾਮੀ ਹੋਈ ਹੈ।

Have something to say? Post your comment

 

ਨੈਸ਼ਨਲ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ