ਨੈਸ਼ਨਲ

ਦਿੱਲੀ ਵਿਖੇ ਸਿੱਖਾਂ ਵੱਲੋਂ ਆਮ ਆਦਮੀ ਪਾਰਟੀ ਦੇ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ, ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਰੱਦ ਕਰਨ ਦਾ ਮਾਮਲਾ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | January 17, 2022 07:54 PM


ਨਵੀਂ ਦਿੱਲੀ-  ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮੱਤੇ ਨੂੰ 4 ਵਾਰ ਰੱਦ ਕਰਨ ਦੇ ਵਿਰੋਧ ਵਿੱਚ ਅੱਜ ਜਾਗੋ ਪਾਰਟੀ ਨੇ ਆਮ ਆਦਮੀ ਪਾਰਟੀ ਦੇ ਹੈਡਕੁਆਰਟਰ ਮੂਹਰੇ ਰੋਸ਼ ਪ੍ਰਦਰਸ਼ਨ ਕੀਤਾ।ਇਸ ਪ੍ਰਦਰਸ਼ਨ ਵਿੱਚ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਸਮੇਤ ਕਈ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ।ਜਾਗੋ ਪਾਰਟੀ ਦੇ ਕੌਮੀ
ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਹੇਠ ਹੋਏ ਸ਼ਾਂਤਮਈ ਪ੍ਰਦਰਸ਼ਨ ਦੀ ਸ਼ੁਰੂਆਤ ਮਾਤਾ ਸੁੰਦਰੀ ਕਾਲਜ ਤੋਂ ਹੋਈ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦੇ ਹੋਏ ਪ੍ਰਦਸ਼ਨਕਾਰੀਆਂ ਨੂੰ ਦਿੱਲੀ ਪੁਲਿਸ ਨੇ ਅੜਿੱਕੇ ਖੜ੍ਹੇ ਕਰਕੇ ਆਪ ਪਾਰਟੀ ਦੇ ਦਫ਼ਤਰ ਤੋਂ ਪਹਿਲਾਂ ਰੋਕਣ ਦੀ ਕੋਸ਼ਿਸ਼ ਕੀਤੀ।ਜਿਸ ਕਰਕੇ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹਲਕੀ ਝੜਪ ਵੀ ਹੋਈ।ਗੁੱਸੇ ਵਿਚ ਆਏ ਪ੍ਰਦਸ਼ਨਕਾਰੀਆਂ ਨੇ ਕੇਜਰੀਵਾਲ ਮੁਰਦਾਬਾਦ ਦੇ ਨਾਅਰੇ ਵੀ ਲਾਏ।ਪ੍ਰੋ. ਭੁੱਲਰ ਦੀ ਰਿਹਾਈ ਦੀ ਮੰਗ ਵਾਲੀ ਤੱਖਤੀਆਂ ਹੱਥਾਂ ਵਿੱਚ ਫੜੇ ਮੁਜ਼ਾਹਰਾਕਾਰੀਆਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪ੍ਰੋ. ਭੁੱਲਰ ਦੀ ਨਾਜਾਇਜ਼ ਹਿਰਾਸਤ ਦਾ ਜ਼ਿੰਮੇਵਾਰ ਠਹਰਾਇਆ। ਇਸ ਮੌਕੇ ਜੀਕੇ ਨੇ ਕਿਹਾ ਕਿ 2014
ਵਿੱਚ ਕੇਜਰੀਵਾਲ ਨੇ ਦਿੱਲੀ ਦੇ ਸਿੱਖਾਂ ਨੂੰ ਪ੍ਰੋ. ਭੁੱਲਰ ਦੀ ਰਿਹਾਈ ਲਈ ਰਾਸ਼ਟਰਪਤੀ ਤੱਕ ਪਹੁੰਚ ਕਰਨ ਦਾ ਲਿਖਤੀ ਭਰੋਸਾ ਦਿੱਤਾ ਸੀ ਪਰ ਹੁਣ 2019 ਵਿੱਚ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀ ਰਿਹਾਈ ਨੂੰ ਮਨਜ਼ੂਰੀ ਦੇਣ ਦੇ ਬਾਵਜੂਦ ਦਿੱਲੀ ਸਰਕਾਰ ਦਾ ਸਜਾ ਸਮੀਖਿਆ ਬੋਰਡ 4 ਵਾਰ ਇਸ ਪ੍ਰਵਾਨਗੀ ਨੂੰ ਪਿੱਠ ਵਿਖਾ ਚੁੱਕਿਆ ਹੈ। ਬੋਰਡ ਨੇ 2019
ਵਿੱਚ 1 ਵਾਰ ਤੇ 2020 ਵਿੱਚ 3 ਵਾਰ ਰਿਹਾਈ ਮੱਤੇ ਨੂੰ ਰੱਦ ਕਰਕੇ ਇਹ ਸਾਬਤ ਕੀਤਾ ਹੈ ਕਿ ਬੋਰਡ ਮਨੁੱਖੀ ਤੇ ਕੈਦੀ ਅਧਿਕਾਰਾਂ ਦੀ ਰਾਖੀ ਕਰਨ ਦੀ ਥਾਂ ਸਿਰਫ਼ ਗੈਰ ਨਿਰਪੱਖਤਾ ਦੀ ਸੋਚ ਨੂੰ ਲਾਗੂ ਕਰਨ ਦਾ ਮਾਧਿਅਮ ਬਣ ਗਿਆ ਹੈ।ਜੀਕੇ ਨੇ ਦੱਸਿਆ ਕਿ ਦਿੱਲੀ ਕਮੇਟੀ ਦਾ ਪ੍ਰਧਾਨ ਰਹਿੰਦਿਆਂ ਕੈਦੀਆਂ ਦੇ ਹੱਕਾਂ ਦੇ ਫੈਸਲੇ ਲੈਣ ਲਈ ਅਸੀਂ ਦਿੱਲੀ ਹਾਈਕੋਰਟ
ਤੱਕ ਕੇਜਰੀਵਾਲ ਦੀ ਨਾਲਾਇਕੀ ਕਰਕੇ ਗਏ ਸੀ।ਜਿਸ ਦੇ ਸਿੱਟੇ ਵਜੋਂ ਤਿਹਾੜ ਜੇਲ੍ਹ ਵਿੱਚ 5600 ਸੀਸੀਟੀਵੀ ਕੈਮਰੇ ਲਗਾਉਣ ਤੇ ਜੇਲ੍ਹ ਸਟਾਫ਼ ਵਧਾਉਣ ਦਾ ਹਾਈਕੋਰਟ ਨੇ ਦਿੱਲੀ ਸਰਕਾਰ ਨੂੰ ਆਦੇਸ਼ ਦਿੱਤਾ ਸੀ।ਦਿੱਲੀ ਸਰਕਾਰ ਸਿੱਖ ਕੈਦੀਆਂ ਨਾਲ ਲਗਾਤਾਰ ਵਿਤਕਰਾ ਕਰਦੀ ਰਹੀ ਹੈ।1984 ਸਿੱਖ ਕਤਲੇਆਮ ਦੇ ਦੋਸ਼ੀ ਕਿਸ਼ੋਰੀ ਲਾਲ ਨੂੰ 7 ਵਾਰ ਪੈਰੋਲ ਤੇ
13 ਵਾਰ ਫਰਲੋ (ਥੋੜੀ ਦੇਰ ਦੀ ਛੁੱਟੀ) ਦਿੰਦੀ ਹੈ ਪਰ ਬੰਦੀ ਸਿੰਘਾਂ ਨੂੰ ਤਾਂ ਕੋਰੋਨਾ ਮਹਾਂਮਾਰੀ `ਚ ਵੀ ਪੈਰੋਲ ਨਹੀਂ ਦਿੰਦੀ।ਇਸ ਸਭ ਦੇ ਬਾਵਜੂਦ ਵੀ ਕੇਜਰੀਵਾਲ ਨੂੰ ਲਗਦਾ ਹੈ ਕਿ ਸਿੱਖ ਉਸ ਦੀ ਪਾਰਟੀ ਨੂੰ ਪੰਜਾਬ ਵਿੱਚ ਰਾਜ ਸੌਂਪ ਦੇਣਗੇ।ਜੀਕੇ ਨੇ ਸਵਾਲ
ਕਰਦਿਆਂ ਕਿਹਾ ਕਿ ਕੀ ਪੰਜਾਬ ਦੇ ਲੋਕ ਸੂਝਵਾਨ ਨਹੀਂ ਹਨ ? ਜਿਹੜਾ ਸਾਡੇ ਬੰਦੀ ਸਿੰਘਾਂ ਦੇ ਕੈਦੀ ਅਧਿਕਾਰਾਂ ਦੀ ਰੱਖਿਆ ਨਹੀਂ ਕਰ ਸਕਦਾ, ਉਹ ਪੰਜਾਬ ਕਿਵੇਂ ਸੰਭਾਲ ਸਕਦਾ ਹੈ ? ਜੀਕੇ ਨੇ ਕਿਹਾ ਕਿ ਕੇਜਰੀਵਾਲ ਪੰਜਾਬ, ਪੰਜਾਬੀ, ਸਿੱਖੀ ਤੇ ਬੰਦੀ ਸਿੰਘਾਂ ਦਾ ਦੁਸ਼ਮਣ ਹੈ। ਇਸ ਲਈ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਤੇ ਉਰਦੂ ਭਾਸ਼ਾ ਦੇ ਟੀਚਰਾਂ ਦੀ ਭਰਤੀ ਨੂੰ ਰੋਕਣ ਲਈ ਕੇਜਰੀਵਾਲ ਨੇ ਤੈਅ ਮਾਪਦੰਡਾਂ ਨਾਲ ਛੇੜਛਾੜ ਕੀਤੀ ਹੈ।ਇਸ ਮੌਕੇ ਵੱਡੀ ਗਿਣਤੀ ਵਿੱਚ ਬੀਬੀਆਂ ਤੇ ਨੌਜਵਾਨਾਂ ਨੇ ਵੀ ਸ਼ਮੂਲੀਅਤ ਕੀਤੀ।ਪ੍ਰਦਸ਼ਨਕਾਰੀਆਂ ਨੂੰ ਦਿੱਲੀ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਰਾਣਾ, ਚਮਨ ਸਿੰਘ ਸ਼ਾਹਿਬਪੁਰਾ ਤੇ ਸਤਨਾਮ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।

Have something to say? Post your comment

 

ਨੈਸ਼ਨਲ

ਭਾਜਪਾ ਦੇ ਮਾੜੇ ਸ਼ਾਸਨ ਕਾਰਨ ਪੀਜੀਆਈ ਨੂੰ ਵੀ ਝਲਣੀ ਪੈ ਰਹੀ ਸਟਾਫ਼ ਦੀ ਕਮੀ , ਮਰੀਜਾਂ ਦੀਆਂ ਆਸਾਂ 'ਤੇ ਪਾਣੀ ਫੇਰਿਆ - ਬਾਂਸਲ

ਸੁਖਵਿੰਦਰ ਸਿੰਘ ਫ਼ੌਜੀ ਦੀ ਮੌਤ ਸੱਕੀ, ਨਿਰਪੱਖਤਾ ਨਾਲ ਕੀਤੀ ਜਾਏ ਜਾਂਚ : ਮਾਨ

ਕਿਸਾਨੀ ਅੰਦੋਲਨ ਅਤੇ ਸਿਧਾਤਾਂ ਨੂੰ ਲੈ ਕੇ ਭਾਜਪਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ: ਬੀਬੀ ਰਣਜੀਤ ਕੌਰ

ਦਿੱਲੀ ਵਿਧਾਨ ਸਭਾ ਸੋਮਵਾਰ ਤੱਕ ਮੁਲਤਵੀ

ਕਾਂਗਰਸ ਦੀ ਸੁਪ੍ਰਿਆ ਸ਼੍ਰੀਨਾਤੇ ਅਤੇ ਭਾਜਪਾ ਦੇ ਦਿਲੀਪ ਘੋਸ਼ ਨੂੰ ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਲਈ ਚੋਣ ਕਮਿਸ਼ਨ ਦਾ ਨੋਟਿਸ

ਆਪ ਨੂੰ ਵੱਡਾ ਸਿਆਸੀ ਝਟਕਾ ਇਕਲੌਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਭਾਜਪਾ 'ਚ ਹੋ ਗਏ ਸ਼ਾਮਲ

ਦੇਸ਼ ਵਿਦੇਸ਼ ਅੰਦਰ ਸਿੱਖਾਂ ਦੀ ਜਾਨ ਨੂੰ ਖਤਰਾ ਦੇਖਦਿਆਂ ਚੋਣਾਂ ਦੌਰਾਨ ਸਿੱਖ ਉਮੀਦਵਾਰ ਨੂੰ ਹਥਿਆਰ ਰੱਖਣ ਦੀ ਦਿੱਤੀ ਜਾਵੇ ਛੋਟ : ਮਾਨ

ਆਪ ਦੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਨਿਵਾਸ ਦੇ ਬਾਹਰ ਸੁਰੱਖਿਆ ਦਿੱਤੀ ਵਧਾ

ਓੲਸਿਸ ਅਕੈਡਮੀ ਯੂਕੇ ਵੱਲੋਂ ਸਿੱਖਾਂ ਨੂੰ ਤਾਲਿਬਾਨ ਜਾਂ ਕੁ ਕਲੈਕਸ ਕਲੇਨ ਨਾਲ ਤੁਲਨਾ ਕਰਨਾ ਬਦਨਾਮ ਕਰਨ ਦੀ ਡੂੰਘੀ ਸਾਜਿਸ : ਮਾਨ

'ਆਪ' ਵੱਲੋਂ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ