ਪੰਜਾਬ

ਸੀ-ਵਿਜਿਲ ’ਤੇ ਹੁਣ ਤੱਕ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਸੌ ਫੀਸਦੀ ਨਿਪਟਾਰਾ: ਜ਼ਿਲ੍ਹਾ ਚੋਣ ਅਫ਼ਸਰ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | January 17, 2022 08:07 PM
 
 
 
ਸੰਗਰੂਰ- ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲਿਆਂ ਸਬੰਧੀ 'ਸੀ-ਵਿਜਿਲ ਐਪ' ਰਾਹੀਂ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਅੰਦਰ ਨਿਪਟਾਰਾ ਕਰਨ ਲਈ ਵਿਸ਼ੇਸ ਸ਼ਿਕਾਇਤ ਸੈੱਲ ਲਗਾਤਾਰ ਸਰਗਰਮ ਹਨ। 
 
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੁੰਦਿਆਂ ਹੀ ਸੀ-ਵਿਜਿਲ ਐਪ ਰਾਹੀਂ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ’ਤੇ ਕਾਰਵਾਈ ਅਮਲ ਵਿੱਚ ਲਿਆਉਣ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਸੀ ਅਤੇ ਹਰੇਕ ਸ਼ਿਕਾਇਤ ਦਾ 100 ਮਿੰਟ ਦੇ ਅੰਦਰ ਅੰਦਰ ਨਿਪਟਾਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
 
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਰੋਕਣ ਲਈ ਵੱਖ ਵੱਖ ਚੌਕਸੀ ਟੀਮਾਂ ਹਰੇਕ ਹਲਕੇ ਵਿੱਚ ਸਰਗਰਮ ਹਨ। ਉਨ੍ਹਾਂ ਦੱਸਿਆ ਕਿ ਸੀ-ਵਿਜਿਲ ਐਪ ਜੋ ਕਿ ਐਂਡਰਾਇਡ ਅਤੇ ਆਈ.ਓ.ਐਸ ਪਲੇਟਫਾਰਮ ਉਤੇ ਆਧਾਰਿਤ ਆਨਲਾਈਨ ਸ਼ਿਕਾਇਤ ਪ੍ਰਣਾਲੀ ਹੈ, ਰਾਹੀ ਹੁਣ ਤੱਕ ਪ੍ਰਾਪਤ 69 ਸ਼ਿਕਾਇਤਾਂ ਵਿੱਚੋਂ 22 ਦਾ ਸਬੰਧ ਵਿਧਾਨ ਸਭਾ ਚੋਣਾਂ ਨਾਲ ਸੀ, ਜਿਨ੍ਹਾਂ ਦਾ ਸੌ ਫੀਸਦੀ ਨਿਪਟਾਰਾ ਕੀਤਾ ਜਾ ਚੁੱਕਾ ਹੈ ਜਦਕਿ 47 ਸ਼ਿਕਾਇਤਾਂ ਦਾ ਚੋਣਾਂ ਨਾਲ ਕੋਈ ਸਬੰਧ ਨਾ ਹੋਣ ਕਾਰਨ ਇਨ੍ਹਾਂ ਨੂੰ ਰੱਦ ਕਰ ਦਿੱਤਾ ਗਿਆ ਹੈ।
 
ਉਨ੍ਹਾਂ ਦੱਸਿਆ ਕਿ ਸੀ-ਵਿਜਿਲ ’ਤੇ ਸ਼ਿਕਾਇਤ ਪ੍ਰਾਪਤ ਹੁੰਦਿਆਂ ਹੀ ਉਸ ’ਤੇ ਬਣਦੀ ਕਾਰਵਾਈ ਕਰਨ ਦੀ ਜਿੰਮੇਵਾਰੀ ਫਲਾਇੰਗ ਸਕੂਐਡ ਟੀਮ ਨੂੰ ਸੌਂਪ ਦਿੱਤੀ ਜਾਂਦੀ ਹੈ। ਇਹ ਟੀਮ ਸ਼ਿਕਾਇਤ ਦੇ ਸਹੀ ਜਾਂ ਗਲਤ ਹੋਣ ਸਬੰਧੀ ਤੱਥਾਂ ਦੀ ਜਾਂਚ ਕਰਕੇ ਸਬੰਧਤ ਹਲਕੇ ਦੇ ਰਿਟਰਨਿੰਗ ਅਫ਼ਸਰ ਨੂੰ ਰਿਪੋਰਟ ਕਰਦੀਆਂ ਹਨ ਅਤੇ ਰਿਟਰਨਿੰਗ ਅਧਿਕਾਰੀ ਬਣਦੀ ਕਾਰਵਾਈ ਕਰਕੇ ਜ਼ਿਲ੍ਹਾ ਪੱਧਰੀ ਸੀ-ਵਿਜਿਲ ਸ਼ਿਕਾਇਤ ਸੈਲ ਵਿੱਚ ਇਸ ਸ਼ਿਕਾਇਤ ਦੇ ਨਿਪਟਾਰੇ ਦੀ ਸਥਿਤੀ ਬਾਰੇ ਰਿਪੋਰਟ ਭੇਜ ਦਿੰਦੇ ਹਨ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ 100 ਮਿੰਟ ਦੇ ਅੰਦਰ ਅੰਦਰ ਮੁਕੰਮਲ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ਿਕਾਇਤਾਂ ਵਿੱਚੋਂ ਵਧੇਰੇ ਸ਼ਿਕਾਇਤਾਂ ਜਨਤਕ ਸਥਾਨਾਂ ’ਤੇ ਲੱਗੇ ਸਿਆਸੀ ਬੈਨਰਾਂ ਅਤੇ ਪੋਸਟਰਾਂ ਨਾਲ ਸਬੰਧਤ ਸਨ।
 

Have something to say? Post your comment

 

ਪੰਜਾਬ

ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ

ਦਸਵੀਂ ਦੀ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਜ਼ਿਲ੍ਹਾ ਮਾਨਸਾ ਦੇ ਚਾਰ ਵਿਦਿਆਰਥੀਆਂ ਨੇ ਨਾਮ ਦਰਜ ਕਰਵਾਇਆ

ਕਿਸਾਨਾਂ ਦੀ ਆੜ ਚ ਵਿਰੋਧੀ ਪਾਰਟੀਆਂ ਝੰਡੀਆਂ ਵਿਖਾ ਕੇ ਅਜਿਹਾ ਕਰਵਾ ਰਹੀਆਂ ਹਨ : ਪਰਮਪਾਲ ਕੌਰ ਮਲੂਕਾ

ਸਰਕਾਰਾਂ ਦੀ ਢਿੱਲੀ ਨਿਆਂ ਪ੍ਰਣਾਲੀ ਕਾਰਨ ਬੇਅਦਬੀਆਂ ਨੂੰ ਠੱਲ੍ਹ ਨਹੀਂ ਪੈ ਰਹੀ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਵਿੱਦਿਅਕ ਅਦਾਰਿਆਂ ’ਚ ਨੈਤਿਕ ਸਿੱਖਿਆ ਗੁਰ ਸ਼ਬਦ ਰਾਹੀਂ ਸਿਖਾਉਣਾ ਜ਼ਰੂਰੀ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਅਨਾਜ ਮੰਡੀ ਦਾ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਰਾਜਸਥਾਨ ਵਿੱਚ ਮਤਦਾਨ ਦੇ ਦਿਨ ਪੰਜਾਬ ਵਾਲੇ ਪਾਸੇ ਰਹੀ ਪੂਰੀ ਚੌਕਸੀ - ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ

ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ

ਸਰਕਾਰਾਂ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨਾਲ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਬਨਾਉਣ: ਬਾਬਾ ਬਲਬੀਰ ਸਿੰਘ

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ- ਐਡਵੋਕੇਟ ਧਾਮੀ