ਪੰਜਾਬ

ਕੋਰੋਨਾ ਕਾਰਨ ਭਾਰਤ ’ਚ ਫਸੇ ਨੌਜੁਆਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਸਥਾਨਕ ਸਿੱਖ ਸੰਸਥਾਵਾਂ-ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | January 17, 2022 08:08 PM


ਅੰਮ੍ਰਿਤਸਰ- ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਮਸਲੇ ਦੇ ਹੱਲ ਲਈ ਸਹਿਯੋਗ ਦੀ ਅਪੀਲ ਕੀਤੀ। ਇਸ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨਿਊਜ਼ੀਲੈਂਡ ਦੀ ਸਿੱਖ ਸੰਸਥਾ ‘ਸਿੱਖ ਸੁਪਰੀਮ ਸੁਸਾਇਟੀ ਆਕਲੈਂਡ’ ਦੇ ਪ੍ਰਧਾਨ ਭਾਈ ਦਲਜੀਤ ਸਿੰਘ ਨਾਲ ਜਿਥੇ ਫੋਨ ’ਤੇ ਗੱਲਬਾਤ ਕਰਕੇ ਮਸਲਾ ਹੱਲ ਕਰਨ ਲਈ ਕਿਹਾ, ਉਥੇ ਹੀ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਵੀ ਲਿਖਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਨ ਵਾਲੇ ਨਿਊਜ਼ੀਲੈਂਡ ਨਾਲ ਸਬੰਧਤ ਇਨ੍ਹਾਂ ਸਿੱਖ ਨੌਜੁਆਨਾਂ ਨੇ ਦੱਸਿਆ ਕਿ ਕੋਰੋਨਾ ਕਰਕੇ 800 ਦੇ ਕਰੀਬ ਪੰਜਾਬੀ ਲੋਕ ਵਾਪਸ ਨਿਊਜ਼ੀਲੈਂਡ ਨਾ ਜਾ ਸਕਣ ਕਰਕੇ ਪ੍ਰੇਸ਼ਾਨ ਹਨ। ਇਨ੍ਹਾਂ ਵਿੱਚੋਂ ਬਹੁਤ ਸਾਰਿਆਂ ਦੇ ਪਰਿਵਾਰਕ ਮੈਂਬਰ ਵੀ ਉਥੇ ਹਨ। ਕੋਰੋਨਾ ਪਾਬੰਦੀਆਂ ਕਰਕੇ ਬੀਤੇ ਕਰੀਬ 2 ਸਾਲ ਤੋਂ ਉਨ੍ਹਾਂ ਨੂੰ ਐਂਟਰੀ ਨਹੀਂ ਦਿੱਤੀ ਗਈ ਅਤੇ ਇਸ ਦੌਰਾਨ ਬਹੁਤਿਆਂ ਦੀ ਵੀਜ਼ਾ ਮਿਆਦ ਵੀ ਖ਼ਤਮ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਉਹ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਦੇ ਨਿਊਜ਼ੀਲੈਂਡ ਵਿਚ ਰਹਿੰਦੇ ਪਰਿਵਾਰਕ ਮੈਂਬਰ ਵੀ ਮਾਨਸਿਕ ਪੀੜਾ ਵਿੱਚੋਂ ਲੰਘ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਇਨ੍ਹਾਂ ਸਿੱਖ ਨੌਜੁਆਨਾਂ ਦੀ ਗੱਲਬਾਤ ਮਗਰੋਂ ਨਿਊਜ਼ੀਲੈਂਡ ਦੀ ਵੱਡੀ ਸਿੱਖ ਸੰਸਥਾ ਵਜੋਂ ਕਾਰਜਸ਼ੀਲ ਸੁਪਰੀਮ ਸਿੱਖ ਸੁਸਾਇਟੀ ਨਾਲ ਰਾਬਤਾ ਬਣਾਉਂਦਿਆਂ ਪੀੜ੍ਹਤਾਂ ਦੀ ਮੱਦਦ ਲਈ ਕਿਹਾ। ਗੱਲਬਾਤ ਦੌਰਾਨ ਐਡਵੋਕੇਟ ਧਾਮੀ ਨੂੰ ਸਿੱਖ ਸੁਪਰੀਮ ਸੁਸਾਇਟੀ ਦੇ ਪ੍ਰਧਾਨ ਭਾਈ ਦਲਜੀਤ ਸਿੰਘ ਨੇ ਭਰੋਸਾ ਦਿੱਤਾ ਕਿ ਇਸ ਮਾਮਲੇ ਦੇ ਹੱਲ ਲਈ ਉਹ ਸੰਜੀਦਾ ਹਨ ਅਤੇ ਯਤਨ ਕਰ ਰਹੇ ਹਨ ਕਿ ਭਾਰਤ ਗਏ ਇਨ੍ਹਾਂ ਨੌਜੁਆਨਾਂ ਦੀ ਜਲਦ ਵਾਪਸੀ ਹੋਵੇ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸੇ ਦੌਰਾਨ ਸਿੱਖ ਸੁਪਰੀਮ ਸੁਸਾਇਟੀ ਆਕਲੈਂਡ ਦੇ ਪ੍ਰਧਾਨ ਨੂੰ ਪੱਤਰ ਵੀ ਲਿਖਿਆ ਹੈ, ਜਿਸ ਵਿਚ ਸਰਕਾਰ ਨਾਲ ਰਾਬਤਾ ਬਣਾ ਕੇ ਸਿੱਖ ਨੌਜੁਆਨਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਤੱਕ ਪਹੁੰਚਾਉਣ ਲਈ ਸੁਹਿਰਦਤਾ ਨਾਲ ਯਤਨ ਕਰਨ ਦੀ ਅਪੀਲ ਕੀਤੀ ਹੈ।

 

Have something to say? Post your comment

 

ਪੰਜਾਬ

7 ਮਈ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਨੋਟੀਫਿਕੇਸ਼ਨ ਹੋਵੇਗਾ ਜਾਰੀ : ਮੁੱਖ ਚੋਣ ਅਧਿਕਾਰੀ

ਮੇਰਾ ਹਮੇਸ਼ਾ ਇਹ ਮੰਨਣਾ ਹੈ ਕਿ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਅੱਗੇ ਆਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ -ਮੁੱਖ ਮੰਤਰੀ ਭਗਵੰਤ ਮਾਨ

ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ: ਅਨੁਰਾਗ ਵਰਮਾ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਦਿੱਤਾ ਭਰੋਸਾ

ਚੀਫ਼ ਖ਼ਾਲਸਾ ਦੀਵਾਨ ਲੋਕਲ ਕਮੇਟੀ ਮੁੰਬਈ ਦੇ ਪ੍ਰਧਾਨ ਸ੍ਰ.ਗੁਰਿੰਦਰ ਸਿੰਘ ਬਾਵਾ ਐਡੀ.ਆਨਰੇਰੀ ਸਕੱਤਰ ਪ੍ਰਿੰਸ ਦੀ ਸਿਹਤ ਦਾ ਹਾਲ ਪੁੱਛਣ  ਪੁੱਜੇ

ਲੋਕ ਸਭਾ ਚੋਣਾ ਵਿਚ ਭਾਈ ਅੰਮ੍ਰਿਤਪਾਲ ਸਿੰਘ, ਸਿਮਰਨਜੀਤ ਸਿੰਘ ਮਾਨ ਤੇ ਸਬਰਜੀਤ ਸਿੰਘ ਨੂੰ ਜਿਤਾ ਕੇ ਪਾਰਲੀਮੈਂਟ ਵਿਚ ਭੇਜਣਾ ਚਾਹੀਦਾ ਹੈ- ਬਾਬਾ ਰਾਮ ਸਿੰਘ

ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ

ਜਿਵੇਂ ਚੰਨੀ ਮੁੜ ਕੇ ਭਦੌੜ ਨਹੀਂ ਆਇਆ, ਉਵੇਂ ਖਹਿਰਾ ਦੁਬਾਰਾ ਸੰਗਰੂਰ ਨਹੀਂ ਆਵੇਗਾ: ਮੀਤ ਹੇਅਰ

ਸੁਨਾਮ ਦਾ ਰਹਿਣ ਵਾਲਾ ਮਨਮੋਹਨ ਸਿੰਘ ਸਾਇਕਲ ਯਾਤਰਾ ਰਾਹੀਂ ਪੂਰੇ ਪੰਜਾਬ ਦੇ ਵੋਟਰਾਂ ਨੂੰ ਕਰੇਗਾ ਵੋਟ ਪਾਉਣ ਲਈ ਉਤਸ਼ਾਹਿਤ