ਨੈਸ਼ਨਲ

ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਕੇਂਦਰ ਸਰਕਾਰ ਰਿਹਾਅ ਕਿਉਂ ਨਹੀਂ ਕਰ ਰਹੀ,ਰਿਹਾਈ ਲਈ ਹੋਏ ਇਕੱਠ ਨੇ ਸਰਕਾਰਾਂ ਦੀਆਂ ਜੜ੍ਹਾਂ ਹਿਲਾਈਆਂ : ਸੰਸਾਰ ਸਿੰਘ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | January 18, 2022 03:03 PM

ਨਵੀਂ ਦਿੱਲੀ: ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਬੀਤੇ ਦਿਨੀਂ ਹੋਏ ਵਿਸ਼ਾਲ ਇਕੱਠ ਮਾਰਚ ਨੇ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਜਥੇਦਾਰ ਸੰਸਾਰ ਸਿੰਘ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਰੱਖੇ ਗਏ ਇਸ ਮਾਰਚ ਵਿੱਚ ਸਿੱਖ ਸੰਗਤਾਂ ਵੱਡੀ ਗਿਣਤੀ ਵਿੱਚ ਕਾਰਾਂ, ਜੀਪਾਂ, ਮੌਟਰਸਾਇਕਲਾਂ, ਬੱਸਾਂ, ਟਰੈਕਟਰਾਂ ਅਤੇ ਹੋਰ ਆਪੋ-ਆਪਣੇ ਸਾਧਨਾਂ ਤੇ ਉਚੇਚੇ ਤੌਰ `ਤੇ ਪਹੁੰਚੇ ਅਤੇ ਇਕ ਵੱਡਾ ਵਿਸ਼ਾਲ ਇਕੱਠ ਕਰ ਦਿੱਤਾ, ਇਸ ਇਕੱਠ ਦੇ ਨਾਲ
ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿੱਲ ਗਈਆਂ ਹਨ।ਉਨ੍ਹਾਂ ਨੇ ਕਿਹਾ ਕਿ ਸਭ ਤੋਂ ਵੱਡੀ ਗੱਲ ਤਾਂ ਇਸ ਇਕੱਠ ਵਿੱਚ ਇਹ ਵੇਖਣ ਨੂੰ ਮਿਲੀ ਕਿ ਇਸ ਵਿਸ਼ਾਲ ਇਕੱਠ ਸਾਰੀਆਂ ਹੀ ਜੱਥੇਬੰਦੀਆਂ ਦੇ ਆਗੂ ਪਹੁੰਚੇ ਹੋਏ ਸਨ ਅਤੇ ਸਿੱਖ ਕੌਮ ਇਕ ਪਲੇਟਫ਼ਾਰਮ ਤੇ ਇਕੱਠੀ ਨਜ਼ਰ
ਆਈ।ਉਨ੍ਹਾਂ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਮੂਹ ਅਹੁਦੇਦਾਰ ਤੇ ਹੋਰ ਆਗੂ ਉੱਥੇ ਇਸ ਵਿਸ਼ਾਲ ਇਕੱਠ ਵਿੱਚ ਪਹੁੰਚੇ ਹੋਏ ਸਨ ਤੇ ਇਸ ਸੰਘਰਸ਼ ਨੂੰ ਕਾਮਯਾਬਬਣਾਉਣ ਦੇ ਲਈ ਪੂਰਨ ਸਹਿਯੋਗ ਦਿੱਤਾ ਅਤੇ ਭੱਵਿਖ ਵਿੱਚ ਇਸੇ ਤਰ੍ਹਾਂ ਦਿੰਦੇ
ਰਹਾਂਗੇ।ਜਥੇਦਾਰ ਸੰਸਾਰ ਸਿੰਘ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ, ਪ੍ਰੋਫ਼ੈਸਰ ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਉਰਾ ਸਮੇਤ ਹੋਰਨਾਂ ਸਿੰਘਾਂ ਨੂੰ ਜੇਲਾਂ ਵਿੱਚ ਸਜ਼ਾ ਕੱਟਦਿਆਂ ਹੋਇਆਂ
ਤਕਰੀਬਨ 30 ਤੋਂ 35 ਵਰ੍ਹਿਆਂ ਤੋਂ ਵੱਧ ਦਾ ਸਮਾਂ ਹੋ ਚੁਕਾ ਹੈ ਪਰ ਸਰਕਾਰਾਂ ਉਨ੍ਹਾਂ ਨੂੰ ਰਿਹਾਅ ਕਰਨ ਦਾ ਨਾਮ ਹੀ ਨਹੀਂ ਲੈ ਰਹੀਆਂ, ਜਦਕਿ ਉਨ੍ਹਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁਕੀਆਂ ਹਨ।ਜਥੇਦਾਰ ਸੰਸਾਰ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਨੇ ਇਕ ਨੋਟੀਫ਼ਿਕੇਸ਼ਨ ਜਾਰੀ ਕਰਕੇ ਭਾਈ ਬਲਵੰਤ ਸਿੰਘ ਰਾਜੋਆਣ ਦੀ ਫ਼ਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦਾ ਐਲਾਨ ਕੀਤਾ ਸੀ ਪਰ ਅਫ਼ਸੋਸ ਕਿ ਉਹ ਫ਼ੈਸਲਾ ਅੱਕ ਤੱਕ ਸਰਕਾਰ ਨੇ ਅਮਲ ਵਿੱਚ ਹੀ ਨਹੀਂ ਲਿਆਂਦਾ।ਉਨ੍ਹਾਂ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਹਮੇਸ਼ਾਂ ਤੋਂ ਹੀ ਘੱਟ ਗਿਣਤੀਆਂ ਅਤੇ ਸਿੱਖ ਕੌਮ `ਤੇ ਅੱਤਿਆਚਾਰ ਕਰਦੀਆਂ ਆਈਆਂ ਹਨ ਅਤੇ ਕਰ ਵੀ ਰਹੀਆਂ ਹਨ।

Have something to say? Post your comment

 

ਨੈਸ਼ਨਲ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ

ਕਾਂਗਰਸ ਦਾ 'ਸ਼ਾਹੀ ਪਰਿਵਾਰ' ਪਹਿਲੀ ਵਾਰ ਆਪਣੀ ਪਾਰਟੀ ਨੂੰ ਹੀ ਵੋਟ ਨਹੀਂ ਦੇਵੇਗਾ: ਪ੍ਰਧਾਨ ਮੰਤਰੀ ਮੋਦੀ ਦੀ ਤਿੱਖੀ ਚੁਟਕੀ