ਪੰਜਾਬ

ਪੰਜਾਬ ਦਾ ਭਾਈਚਾਰਾ ਭੰਗ ਕਰਨ ਦੀ ਕੋਸ਼ਿਸ਼ ਨਾ ਕਰੇ ਕੋਈ ਵੀ ਸਿਆਸੀ ਪਾਰਟੀ - ਜਥੇਦਾਰ ਦਾਦੂਵਾਲ

ਕੌਮੀ ਮਾਰਗ ਬਿਊਰੋ | January 18, 2022 03:08 PM

ਪੰਜਾਬ 2022 ਚੋਣਾਂ ਦਾ ਬਿਗਲ ਵੱਜ ਚੁੱਕਾ ਹੈ ਵੱਖ ਵੱਖ ਸਿਆਸੀ ਪਾਰਟੀਆਂ ਪੰਜਾਬ ਦੀ ਸੱਤਾ ਹਥਿਆਉਣ ਲਈ ਜ਼ੋਰ ਅਜ਼ਮਾਈ ਕਰ ਰਹੀਆਂ ਹਨ ਹਰ ਪਾਰਟੀ ਅਤੇ ਹਰ ਮਨੁੱਖ ਦਾ ਭਾਰਤੀ ਸੰਵਿਧਾਨ ਅਨੁਸਾਰ ਚੋਣਾਂ ਵਿੱਚ ਭਾਗ ਲੈ ਕੇ ਆਪਣੀ ਕਿਸਮਤ ਅਜ਼ਮਾਉਣ ਦਾ ਹੱਕ ਬਣਦਾ ਹੈ ਪਰ ਕਿਸੇ ਵੀ ਸ਼ਖ਼ਸ ਜਾਂ ਸਿਆਸੀ ਪਾਰਟੀ ਨੂੰ ਇਹ ਹੱਕ ਨਹੀਂ ਕੇ ਉਹ ਲੋਕਾਂ ਦੇ ਭਾਈਚਾਰੇ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪਾਵਨ ਪ੍ਰਕਾਸ਼ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਦੀਵਾਨਾਂ ਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਪਿੰਡ ਚੁਨਾਗਰਾ ਪਟਿਆਲਾ ਵਿਖੇ ਕੀਤਾ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕਿ ਧੰਨ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਬਾਣੀ ਅਤੇ ਗੁਰੂਆਂ ਪੀਰਾਂ ਸੰਤਾਂ ਭਗਤਾਂ ਨੇ ਸਾਨੂੰ ਸਾਂਝੀਵਾਲਤਾ ਸਰਬੱਤ ਦੇ ਭਲੇ ਦਾ ਉਪਦੇਸ਼ ਦਿੱਤਾ ਹੈ ਗੁਰੂ ਸਹਿਬਾਨਾਂ ਨੇ ਸਮਾਜ਼ ਨੂੰ ਜੋੜਣ ਲਈ ਬਹੁਤ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਪਰ ਪੰਜਾਬ ਵਿੱਚ ਚੁਣਾਵੀ ਮਾਹੌਲ ਦੌਰਾਨ ਕਈ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਧਰਮਾਂ ਜਾਤ ਪਾਤ ਭਾਈਚਾਰੇ ਦੇ ਨਾਂ ਤੇ ਸਮਾਜ ਨੂੰ ਵੰਡ ਕੇ ਸੱਤਾ ਦੀ ਕੁਰਸੀ ਹਥਿਆਉਣਾ ਚਾਹੁੰਦੇ ਹਨ ਜੋ ਕਿ ਅਤਿਅੰਤ ਮੰਦਭਾਗਾ ਹੈ ਪੰਜਾਬ ਵਿੱਚ ਹਿੰਦੂ ਸਿੱਖ ਮੁਸਲਮਾਨ ਇਸਾਈ ਬੋਧੀ ਜੈਨੀ ਸਾਰੇ ਲੋਕ ਬੜੇ ਭਾਈਚਾਰੇ ਨਾਲ ਵੱਸਦੇ ਹਨ ਸੱਤਾ ਪ੍ਰਾਪਤੀ ਲਈ ਲੋਕਾਂ ਚ ਵੰਡੀਆਂ ਪਾਉਣੀਆਂ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹਨ ਪੰਜਾਬ ਵਿੱਚ ਇਨ੍ਹਾਂ ਦਿਨਾਂ ਦੌਰਾਨ ਦਲਿਤ ਅਤੇ ਹਿੰਦੂ ਸਿੱਖ ਸਮਾਜ ਦੇ ਨਾਂ ਤੇ ਭਾਈਚਾਰੇ ਨੂੰ ਵੰਡ ਕੇ ਕੋਝੀ ਰਾਜਨੀਤੀ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਜਿਸ ਨੂੰ ਪੰਜਾਬ ਦੇ ਬਹਾਦਰ ਲੋਕ ਬਰਦਾਸ਼ਤ ਨਹੀਂ ਕਰਨਗੇ ਵੱਖ ਵੱਖ ਸਿਆਸੀ ਪਾਰਟੀਆਂ ਤੇ ਸਿਆਸੀ ਉਮੀਦਵਾਰਾਂ ਨੂੰ ਐਸੇ ਕੋਝੇ ਹੱਥਕੰਡੇ ਵਰਤਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਧਾਰਮਿਕ ਦੀਵਾਨ ਦੌਰਾਨ ਹੋਏ ਅੰਮ੍ਰਿਤ ਸੰਚਾਰ ਵਿਚ 50 ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨਾ ਕੀਤਾ ਅਤੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸਿੱਖ ਸੰਗਤਾਂ ਨੇ ਸਮਾਗਮ ਦੀ ਹਾਜ਼ਰੀ ਭਰੀ ਗੁਰਦੁਆਰਾ ਸੰਗਤਸਰ ਸਾਹਿਬ ਚੁਨਾਗਰਾ ਦੇ ਮੁੱਖ ਸੇਵਾਦਾਰ ਬਾਬਾ ਜੀਵਨ ਸਿੰਘ ਨੂੰ ਸੰਗਤਾਂ ਵਲੋਂ ਚੁਨਾਗਰਾ ਵਿਖੇ ਨਵੀਂ ਬਣਾ ਕੇ ਦਿੱਤੀ ਰਿਹਾਇਸ਼ ਦਾ ਜਥੇਦਾਰ ਦਾਦੂਵਾਲ ਜੀ ਅਤੇ ਬਾਕੀ ਸੰਤ ਮਹਾਂਪੁਰਸ਼ਾਂ ਨੇ ਉਦਘਾਟਨ ਕੀਤਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਥੇਦਾਰ ਸਤਪਾਲ ਸਿੰਘ ਰਾਮਗਡ਼੍ਹੀਆ, ਮੈਂਬਰ ਬੀਬੀ ਬਲਜਿੰਦਰ ਕੌਰ ਖ਼ਾਲਸਾ, ਮੈਂਬਰ ਸੋਹਣ ਸਿੰਘ ਗਰੇਵਾਲ, ਸਕੱਤਰ ਸਰਬਜੀਤ ਸਿੰਘ ਜੰਮੂ, ਹਰਿਆਣਾ ਕਮੇਟੀ ਐੱਨ ਆਰ ਆਈ ਵਿੰਗ ਅਮਰੀਕਾ ਦੇ ਪ੍ਰਧਾਨ ਚਰਨ ਸਿੰਘ ਪ੍ਰੇਮਪੁਰਾ, ਸੁਰਿੰਦਰ ਸਿੰਘ ਜ਼ਰਮਨੀ, ਉਮਰਾਓ ਸਿੰਘ ਛੀਨਾਂ, ਪੰਥਕ ਸੇਵਾ ਲਹਿਰ ਦਾਦੂ ਸਾਹਿਬ ਜਥੇਬੰਦੀ ਦੇ ਪ੍ਰਮੁੱਖ ਆਗੂ ਬਾਬਾ ਪ੍ਰਦੀਪ ਸਿੰਘ ਚਾਂਦਪੁਰਾ, ਬਾਬਾ ਜੀਵਨ ਸਿੰਘ ਚੁਨਾਗਰਾ, ਬਾਬਾ ਸੁਖਵਿੰਦਰ ਸਿੰਘ ਘੱਗਾ, ਬਾਬਾ ਲਖਵੀਰ ਸਿੰਘ ਲਲੌਡਾ, ਬਾਬਾ ਭਗਵੰਤ ਸਿੰਘ ਢੀਂਡਸਾ, ਬਾਬਾ ਦਰਸ਼ਨ ਸਿੰਘ, ਬਾਬਾ ਨਿਰਮਲ ਸਿੰਘ ਰੱਤਾ ਖੇੜਾ ਵੀ ਇਸ ਸਮੇਂ ਹਾਜ਼ਰ ਸਨ ਸਮਾਗਮ ਸਮਾਪਤੀ ਤੇ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਜੀਵਨ ਸਿੰਘ ਚੁਨਾਗਰਾ ਅਤੇ ਨਗਰ ਨਿਵਾਸੀ ਸੰਗਤਾਂ ਵਲੋਂ ਜਥੇਦਾਰ ਦਾਦੂਵਾਲ ਜੀ ਅਤੇ ਆਏ ਸੰਤ ਮਹਾਪੁਰਸ਼ਾਂ ਮੈਂਬਰ ਸਹਿਬਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ

 

Have something to say? Post your comment

 

ਪੰਜਾਬ

ਸ੍ਰੀ ਦਰਬਾਰ ਸਾਹਿਬ ਸਮੂੰਹ ਵਿਚ ਲਗੀਆਂ ਛਬੀਲਾਂ ਦੇ ਐਨ ਨਾਲ ਲਗਾਏ ਸਟਾਲਾਂ ਤੇ ਵਿਕਦਾ ਪਾਣੀ ਜਲ ਛਕਾਉਣ ਦੀ ਪ੍ਰਪਰਾ ਨੂੰ ਮੂੰਹ ਚਿੜਾ ਰਿਹਾ..???

ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ

ਉਹਨਾਂ ਵਿਚੋਂ ਚੁਣੇ ਜਿਹੜੇ ਤੁਹਾਡੇ ਨਾਲ ਰਹਿੰਦੇ ਹਨ ਜਾਂ ਫਿਰ ਬਾਹਰਲੇ ਜਿਹੜੇ ਪੰਜਾਬ ਆ ਕੇ ਲੁੱਟ ਖਸੁੱਟ ਮਚਾਉਂਦੇ ਹਨ- ਸੁਖਬੀਰ ਸਿੰਘ ਬਾਦਲ

ਜਾਖੜ ਨੇ ਚੋਣ ਕਮਿਸ਼ਨ ਨੂੰ 'ਆਪ' ਦੇ ਦੋ ਵਿਧਾਇਕਾਂ ਵੱਲੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਬਰਸਟ

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਹਾਸਲ ਕੀਤੇ

ਉਘੇ ਲੇਖਕ ਤੇ ਐਸ.ਡੀ.ਓ.ਭੁਪਿੰਦਰ ਸੰਧੂ ਦਾ ਸੇਵਾ ਮੁਕਤੀ ਮੌਕੇ ਸਨਮਾਨ

ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੈਕਟਰ ਅਫ਼ਸਰ ਤਾਇਨਾਤ 

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੱਚੀ ਨੇ ਜਨਮ ਲਿਆ

ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਘੁਟਾਲੇ ਦੇ ਮਾਮਲੇ 'ਚ ਈਡੀ ਦੀ ਪੰਜਾਬ 'ਚ ਤਲਾਸ਼ੀ