ਪੰਜਾਬ

ਪੰਜਾਬ ਵਿਧਾਨ ਸਭਾ ਚੋਣਾਂ 2022: ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਦੇ 7 ਆਈ.ਜੀਜ਼ ਸਮੇਤ 10 ਸੀਨੀਅਰ ਪੁਿਲਸ ਅਧਿਕਾਰੀਆਂ ਦੇ ਤਬਾਦਲੇ

ਕੌਮੀ ਮਾਰਗ ਬਿਊਰੋ | January 18, 2022 07:50 PM

ਚੰਡੀਗੜ: ਭਾਰਤੀ ਚੋਣ ਕਮਿਸ਼ਨ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੰਗਲਵਾਰ ਨੂੰ ਪੰਜਾਬ ਦੇ 7 ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਅਤੇ ਤਿੰਨ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਡਾ: ਐਸ ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਆਈ.ਜੀ.ਪੀ. ਗੁਰਿੰਦਰ ਸਿੰਘ ਢਿੱਲੋਂ, ਆਈ.ਜੀ.ਪੀ ਜਸਕਰਨ ਸਿੰਘ ਅਤੇ ਆਈ.ਜੀ.ਪੀ. ਮੁਖਵਿੰਦਰ ਸਿੰਘ ਛੀਨਾ ਦੇ ਤਬਾਦਲੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਕਰ ਦਿੱਤਾ ਹੈ। ਜਦੋਂ ਕਿ ਅਰੁਣ ਪਾਲ ਸਿੰਘ ਨੂੰ ਆਈਜੀਪੀ ਜਲੰਧਰ ਰੇਂਜ, ਸ਼ਿਵੇ ਕੁਮਾਰ ਵਰਮਾ ਨੂੰ ਆਈ.ਜੀ.ਪੀ ਬਠਿੰਡਾ ਰੇਂਜ, ਰਾਕੇਸ਼ ਅਗਰਵਾਲ ਨੂੰ ਆਈ.ਜੀ.ਪੀ. ਪਟਿਆਲਾ ਰੇਂਜ ਅਤੇ ਪਰਦੀਪ ਕੁਮਾਰ ਯਾਦਵ ਨੂੰ ਆਈ.ਜੀ.ਪੀ. ਫਰੀਦਕੋਟ ਰੇਂਜ ਵਜੋਂ ਨਿਯੁਕਤ ਕੀਤਾ ਗਿਆ ਹੈ।

ਇਸੇ ਤਰਾਂ ਸੁਰਜੀਤ ਸਿੰਘ ਨੂੰ ਡੀ.ਆਈ.ਜੀ. ਵਿਜੀਲੈਂਸ ਬਿਊਰੋ ਅਤੇ ਕੁਲਜੀਤ ਸਿੰਘ ਨੂੰ ਏ.ਆਈ.ਜੀ. ਬਿਊਰੋ ਆਫ ਇਨਵੈਸਟੀਗੇਸ਼ਨ ਪੰਜਾਬ ਲਾਇਆ ਗਿਆ ਹੈ। ਜਦ ਕਿ ਜੁਗਰਾਜ ਸਿੰਘ ਨੂੰ ਸਹਾਇਕ ਕਮਾਂਡੈਂਟ 75ਵੀਂ ਬਟਾਲੀਅਨ ਪੀ.ਏ.ਪੀ.ਜਲੰਧਰ ਤਾਇਨਾਤ ਕੀਤਾ ਗਿਆ ਹੈ।

ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਪੰਜਾਬ ਵਿੱਚ ਡੀਐਸਪੀ ਰੈਂਕ ਦੇ 19 ਅਧਿਕਾਰੀਆਂ ਦੇ ਤਬਾਦਲੇ ਵੀ ਕੀਤੇ ਹਨ।

 

Have something to say? Post your comment

 

ਪੰਜਾਬ

ਸੁਖਬੀਰ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਖ਼ਾਲਸਾ ਕਾਲਜ ਐਜ਼ੂਕੇਸ਼ਨ, ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕੀਤੇ

ਬਾਬਾ ਚਰਨ ਸਿੰਘ ਨੇ ਗੁਰੂ ਕਾ ਬਾਗ ਵਿਖੇ ਚੱਲ ਰਹੀ ਕਾਰ ਸੇਵਾ ਬਾਰੇ ਜਾਣਕਾਰੀ ਦਿੱਤੀ ਸਿੰਘ ਸਾਹਿਬ ਸ੍ਰੀ ਅਕਾਲ ਤਖ਼ਤ ਨੂੰ

ਕਿਸਾਨਾਂ ਨੇ ਰੇਲ ਪਟੜੀਆਂ ‘ਤੇ ਦਿੱਤਾ ਧਰਨਾ , ਘੱਟੋ-ਘੱਟ 35 ਰੇਲ ਗੱਡੀਆਂ ਪ੍ਰਭਾਵਿਤ

ਦੋ ਪੋਲਿੰਗ ਬੂਥਾਂ ਦੀਆਂ ਇਮਾਰਤਾਂ ਵਿਚ ਤਬਦਿਲੀ—ਜਿ਼ਲ੍ਹਾ ਚੋਣ ਅਫ਼ਸਰ

ਜਿਲਾ ਮਜਿਸਟਰੇਟ ਵੱਲੋਂ ਰਾਜਸਥਾਨ ਦੀ ਹੱਦ ਨਾਲ 3 ਕਿਲੋਮੀਟਰ ਦੇ ਘੇਰੇ ਅੰਦਰ ਠੇਕੇ ਬੰਦ ਰੱਖਣ ਦੇ ਹੁਕਮ

ਜੱਥੇਬੰਦੀਆਂ ਨੇ ਅਧਿਆਪਕਾਂ ਦੀ ਤਨਖਾਹ ਕਟੌਤੀ ਖਿਲਾਫ਼ ਬਲਾਕ ਅਤੇ ਜ਼ਿਲ੍ਹਾ ਪੱਧਰੀ ਜਥੇਬੰਦਕ ਪ੍ਰੋਗਰਾਮ ਉਲੀਕੇ

ਜਦੋਂ ਜ਼ੁਲਮ ਵਧਦਾ ਹੈ ਤਾਂ ਰੱਬ ਉਸ ਦੀ ਸਫ਼ਾਈ ਕਰਦਾ ਹੈ, ਅਸੀਂ 7 ਮਈ ਨੂੰ ਝਾੜੂ ਦਾ ਬਟਨ ਦਬਾ ਕੇ ਭਾਜਪਾ ਦੀ ਤਾਨਾਸ਼ਾਹੀ ਨੂੰ ਸਾਫ਼ ਕਰਨਾ ਹੈ - ਮਾਨ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ-ਬਰਸਟ