ਪੰਜਾਬ

ਸੁਖਬੀਰ ਸਿੰਘ ਬਾਦਲ ਨੇ ਭਾਜਪਾਈ ਕੌਂਸਲਰ ਮਨਜਿੰਦਰ ਸਿੰਘ ਚੱਠਾ ਨੂੰ ਸ਼੍ਰੋਮਣੀ ਅਕਾਲੀ ਦਲ ’ਚ ਕੀਤਾ ਸ਼ਾਮਲ: ਰਾਜਪਾਲ, ਗਰੇਵਾਲ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | January 18, 2022 07:53 PM

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਜਲੰਧਰ ਕੈਂਟ ਤੋਂ ਅੱਜ ਉਸ ਵੇਲੇ ਭਾਰੀ ਬੱਲ ਮਿਲਿਆ ਜਦ ਪਾਰਟੀ ਪ੍ਰਧਾਨ ਸੁਖਬੀਰ
ਸਿੰਘ ਬਾਦਲ ਨੇ ਭਾਜਪਾਈ ਕੌਂਸਲਰ ਮਨਜਿੰਦਰ ਸਿੰਘ ਚੱਠਾ ਨੂੰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਕੀਤਾ। ਮਨਜਿੰਦਰ ਸਿੰਘ ਚੱਠਾ ਲਗਾਤਾਰ 5ਵੀਂ ਵਾਰ ਵਾਰਡ ਨੰਬਰ-14 ਤੋਂ ਕੌਂਸਲਰ ਚੁਣੇ ਗਏ ਹਨ ਤੇ ਇਲਾਕੇ ’ਚ ਬੜਾ ਵੱਕਾਰ ਰੱਖਦੇ ਹਨ। ਜਲੰਧਰ ਸੈਂਟਰਲ ਤੋਂ ਅਕਾਲੀ ਦਲ ਦੇ ਉਮੀਦਵਾਰ ਚੰਦਨ ਗਰੇਵਾਲ ਦੇ ਕਹਿਣ ’ਤੇ ਸ. ਚੱਠਾ ਨੇ 700 ਕਿਸਾਨਾਂ ਦੀ ਸ਼ਹਾਦਤ ਦਾ ਕਾਰਨ ਭਾਜਪਾ ਨੂੰ ਛੱਡ ਕੇ ਕਿਸਾਨ ਹਿਤੈਸ਼ੀ ਪਾਰਟੀ ਸ਼੍ਰੋਮਣੀ ਅਕਾਲੀ ਦਾ ਪੱਲਾ ਫੜ੍ਹਿਆ। ਉਨ੍ਹਾਂ ਦੇ ਆਉਣ ਨਾਲ ਪਾਰਟੀ ਨੂੰ ਜਲੰਧਰ ਸੈਂਟਰਲ ਹਲਕੇ ਤੋਂ ਬਹੁਤ ਮਜ਼ਬੂਤੀ ਮਿਲੀ ਹੈ ਅਤੇ ਇਸ ਹਲਕੇ ਤੋਂ ਚੰਦਨ ਗਰੇਵਾਲ ਦੀ ਜਿੱਤ ਦੀ ਨੀਂਹ ਰੱਖੀ ਗਈ ਹੈ। ਪਾਰਟੀ ਦੇ ਸਮੂਹ ਆਗੂਆਂ ਨੇ ਕਿਹਾ ਕਿ ਮਨਜਿੰਦਰ ਸਿੰਘ ਚੱਠਾ ਦਾ ਜਿਸ ਤਰ੍ਹਾਂ ਪੂਰੇ ਸ਼ਹਿਰ ਦੇ ਵਿਚ ਵੱਕਾਰ ਤੇ ਮਾਨ ਸਨਮਾਨ ਹੈ, ਉਸ ਨੂੰ ਪਾਰਟੀ ਦੇ ਵਿਚ ਬਹਾਲ ਰੱਖਿਆ ਜਾਵੇਗਾ।ਅਗਾਮੀ ਵਿਧਾਨ ਸਭਾ ਚੋਣਾਂ ਵਿਚ ਸ. ਚੱਠਾ ਨੂੰ ਅੱਗੇ ਰੱਖ ਕੇ ਜਲੰਧਰ ਸੈਂਟਰਲ ਤੋਂ ਪਾਰਟੀ ਨੂੰ
ਵੱਡੀ ਲੀਡ ਨਾਲ ਜਿੱਤ ਦਵਾਈ ਜਾਵੇਗੀ।ਇਸ ਮੌਕੇ ਚੰਦਨ ਗਰੇਵਾਲ ਦੇ ਨਾਲ ਸੁਰੇਸ਼ ਸਹਿਗਲ, ਸੁਖਮਿੰਦਰ ਸਿੰਘ ਰਾਜਪਾਲ, ਨਿਰਵੈਰ ਸਿੰਘ ਸਾਜਨ, ਹਰਮਨ ਅਸੀਜਾ ਆਦਿ ਮੌਜੂਦ ਸਨ।

Have something to say? Post your comment

 

ਪੰਜਾਬ

ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ

ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ- ਐਡਵੋਕੇਟ ਧਾਮੀ

ਲੋੜਵੰਦ ਬੱਚਿਆਂ ਦੀ ਪੜਾਈ ਤੇ ਲੜਕੀਆਂ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਲਈ ਯਤਨਸ਼ੀਲ ਹੈ ਸੰਸਥਾ ਗੁਰੂ ਨਾਨਕ ਦੇ ਸਿੱਖ

ਮੌਜ਼ੂਦਾ ਹਾਲਤਾਂ ਨੂੰ ਦੇਖ ਕੇ ਭਾਈ ਅੰਮ਼੍ਰਿਤਪਾਲ ਸਿੰਘ ਦਾ ਪਰਵਾਰ ਨਹੀ ਚਾੰਹੁਦਾ ਕਿ ਭਾਈ ਸਾਹਿਬ ਚੋਣ ਲੜਣ

ਡਿਪਟੀ ਕਮਿਸ਼ਨਰ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ,23493 ਟਨ ਦੀ ਰਿਕਾਰਡ ਲਿਫਟਿੰਗ

ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁ ਮੰਡੀਆਂ ਦਾ ਕੀਤਾ ਦੌਰਾ

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਵੂਮੈਨ ਵਿਖੇ ‘ਵਕਤ-ਏ-ਰੁਖ਼ਸਤ’ ਪ੍ਰੋਗਰਾਮ ਕਰਵਾਇਆ ਗਿਆ

ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ, ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ

ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ