ਨੈਸ਼ਨਲ

ਅਲਵਰ ਜ਼ਬਰਜਨਾਹ ਪੀੜ੍ਹਤਾ ਨੂੰ ਨਿਆਂ ਦਿਵਾਉਣ ਲਈ ਇਸਤਰੀ ਅਕਾਲੀ ਦਲ ਨੇ ਬਣਾਈ 7 ਮੈਂਬਰੀ ਐਕਸ਼ਨ ਕਮੇਟੀ:ਰਣਜੀਤ ਕੌਰ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | January 18, 2022 07:57 PM

ਨਵੀਂ ਦਿੱਲੀ- ਰਾਜਸਥਾਨ ਦੇ ਅਲਵਰ ਵਿਖੇ 15 ਸਾਲਾ ਨਾਬਾਲਗ ਲੜਕੀ ਨਾਲ ਕਥਿਤ ‘ਜਬਰਜਨਾਹ’ ਦੇ ਮਾਮਲੇ ’ਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਸਰਕਾਰ ਦੀ ਢਿੱਲਵੀਂ ਜਾਂਚ ਤੋਂ ਨਿਰਾਸ਼ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਦਿੱਲੀ ਪ੍ਰਦੇਸ਼ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਦੀ ਅਗਵਾਈ ’ਚ ਦਿੱਲੀ ਤੋਂ ਇਕ ਵਫ਼ਦ ਅੱਜ ਅਲਵਰ ਪੁੱਜਿਆ ਅਤੇ ਉਨ੍ਹਾਂ
ਨੇ ਇਸ ਮਾਮਲੇ ’ਚ ਤੁਰੰਤ ਕਾਰਵਾਈ ਲਈ 7 ਮੈਂਬਰੀ ਐਕਸ਼ਨ ਕਮੇਟੀ ਬਨਾਉਣ ਦਾ ਐਲਾਨ ਕੀਤਾ।ਇਸਤਰੀ ਅਕਾਲੀ ਦਲ ਵੱਲੋਂ ਸਥਾਨਕ ਲੋਕਾਂ ਦੀ ਭਾਈਵਾਲੀ ਨਾਲ ਗਠਿਤ ਕੀਤੀ ਗਈ, ਇਹ ਐਕਸ਼ਨ ਕਮੇਟੀ ਦਿੱਲੀ ਸਥਿਤ ਇਸਤਰੀ ਅਕਾਲੀ ਦਲ ਦੇ ਲੀਗਲ ਸੈਲ ਦੇ ਸੀਨੀਅਰ ਵਕੀਲਾਂ ਦੀ ਸਹਾਇਤਾ ਵੀ ਲਵੇਗੀ।ਬੀਬੀ ਰਣਜੀਤ ਕੌਰ ਨੇ ਪੀੜ੍ਹਤਾ ਦਾ ਮੈਡੀਕਲ ਟੈਸਟ ਦਿੱਲੀ ਸਥਿਤ ਆਲ ਇੰਡੀਆ ਮੈਡੀਕਲ ਸਾਇੰਸੇਜ (ਏਮਜ਼) ’ਚ ਕਰਵਾਉਣ ਦੀ ਵਕਾਲਤ ਕੀਤੀ ਤਾਂ ਕਿ ਮੈਡੀਕਲ ਰਿਪੋਰਟ ’ਚ ਪਾਰਦਰਸ਼ਤਾ ਬਣੀ ਰਹੇ।ਉਨ੍ਹਾਂ ਨੇ ਇਸ ਮਾਮਲੇ ’ਚ ਦਬਾਅ ਬਨਾਉਣ ਲਈ ਪੰਜਾਬ, ਰਾਜਸਥਾਨ, ਮੱਧ ਪ੍ਰਦੇਸ਼, ਹਰਿਆਣਾ, ਯੂ.ਪੀ. ਅਤੇ ਦਿੱਲੀ ’ਚ ਰੋਸ ਵਿਖਾਵਾ ਕਰਨ ਦੀ ਗੱਲ
ਵੀ ਕਹੀ।ਬੀਬੀ ਰਣਜੀਤ ਕੌਰ ਨੇ ਕਿਹਾ ਕਿ 11 ਜਨਵਰੀ ਦੀ ਰਾਤ ਨੂੰ ਵਾਪਰੀ ਇਸ ਘਿਨੌਣੀ ਘਟਨਾ ਨਾਲ ੳਨ੍ਹਾਂ ਦਾ ਹਿਰਦਾ ਵਲੂੰਧਰਿਆ ਗਿਆ ਹੈ, ਪਹਿਲਾਂ ਇਸ ਮਾਮਲੇ ’ਚ ਦੱਸਿਆ ਗਿਆ
ਸੀ ਕਿ ਪੀੜ੍ਹਤਾ ਦਲਿਤ ਭਾਈਚਾਰੇ ਤੋਂ ਹੈ ਅਤੇ ਹੁਣ ਜਾਣਕਾਰੀ ਮਿਲੀ ਹੈ ਕਿ ਪੀੜ੍ਹਤਾ
ਘੱਟ ਗਿਣਤੀ ਭਾਈਚਾਰੇ ਨਾਲ ਸੰਬੰਧਤ ਹੈ।ਉਨ੍ਹਾਂ ਕਿਹਾ ਕਿ ਪੀੜ੍ਹਤਾ ਭਾਵੇਂ ਕਿਸੇ ਵੀ ਭਾਈਚਾਰੇ ਨਾਲ ਸੰਬੰਧਤ ਹੋਵੇ ਪਰੰਤੂ ਪਹਿਲਾਂ ਉਹ ਇਸ ਦੇਸ਼ ਦੀ ਧੀ ਸੀ ਅਤੇ ਦੇਸ਼ ਭਰ ’ਚ ਹਰ ਧੀ ਨੂੰ ਨਿਆਂ ਦਿਲਾਉਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਇਸਤਰੀ ਅਕਾਲੀ ਦਲ ਵਚਨਬੱਧ ਹੈ।ਇਸਤਰੀ ਅਕਾਲੀ ਦਲ ਦੀ ਅਗਵਾਈ ’ਚ ਭਾਰੀ ਗਿਣਤੀ ’ਚ ਸਥਾਨਕ ਲੋਕ ਗੁਰਦੁਆਰਾ ਮਾਲੇ ਖੇੜਾ ਸਾਹਿਬ ਤੋਂ ਅੱਲਾਪੁਰ (ਅਲਵਰ), ਜੈਪੁਰ ਰੋਡ ਸਥਿਤ ਪੀੜ੍ਹਤਾ ਦੇ ਘਰ ਪੁੱਜੇ ਅਤੇ ਉਸ ਦੇ ਪਰਿਵਾਰਕ ਜੀਆਂ ਨੂੰ ਇਸ ਮਾਮਲੇ ’ਚ ਹਰ ਸੰਭਵ ਮਦਦ ਮੁਹੱਈਆ ਕਰਾਉਣ ਦਾ ਭਰੋਸਾ
ਦਿੱਤਾ।ਇਸਤਰੀ ਅਕਾਲੀ ਦਲ ਦੇ ਇਸ ਵਫ਼ਦ ਵਿੱਚ ਅਰਵਿੰਦਰ ਕੌਰ, ਭੁਪਿੰਦਰ ਕੌਰ, ਪਰਮਜੀਤ
ਕੌਰ ਗੁੱਡੀ, ਸੂਰਬੀਰ ਕੌਰ, ਰਜਿੰਦਰ ਕੌਰ, ਹਰਦੀਪ ਕੌਰ, ਗੁਰਮੀਤ ਸਿੰਘ ਟਿੰਕੂ ਅਤੇ
ਵਕੀਲ ਸਿੰਘ ਮੌਜੂਦ ਸਨ।ਜ਼ਿਕਰਯੋਗ ਹੈ ਕਿ ਕਥਿਤ ਸ਼ਬਦ ਦੀ ਵਰਤੋਂ ਇਸ ਲਈ ਕੀਤੀ ਗਈ
ਕਿਉਂਕਿ ਰਾਜਸਥਾਨ ਪੁਲਿਸ ਨੇ ਬਿਆਨ ਜਾਰੀ ਕਰਕੇ 15 ਸਾਲਾ ਨਾਬਾਲਗ ਪੀੜ੍ਹਤਾ ਨਾਲ ਕਿਸੇ
ਵੀ ਤਰ੍ਹਾਂ ਦੇ ਜਿਸਮਾਨੀ ਤਸੀਹਾ ਮਿਲਣ ਤੋਂ ਇਨਕਾਰ ਕੀਤਾ ਹੈ।

Have something to say? Post your comment

 

ਨੈਸ਼ਨਲ

ਮਲੇਰੀਆ ਤੋਂ ਬਚਾਅ ਅਤੇ ਕੰਟਰੋਲ ਲਈ ਜਾਗਰੂਕ ਕਰਦਾ ਵਿਸ਼ਵ ਮਲੇਰੀਆ ਦਿਵਸ ਗੁਰੂ ਨਾਨਕ ਪਬਲਿਕ ਸਕੂਲ ਵਿਖ਼ੇ ਮਨਾਇਆ ਗਿਆ

ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ 'ਦੇ ਬਾਹਰ ਹੋਏ ਮੁਜਾਹਿਰੇ ਕਰਕੇ ਯੂਕੇ ਦੇ ਇੰਦਰਪਾਲ ਸਿੰਘ ਗਾਬਾ ਹੋਏ ਗ੍ਰਿਫਤਾਰ

ਦਿੱਲੀ ਦੀ ਜ਼ਮੀਨ ਸਿੱਖ ਪੰਥ ਦੀ ਮਲਕੀਅਤ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ