ਨੈਸ਼ਨਲ

ਸਦਰ ਬਜ਼ਾਰ ਦੇ ਵਪਾਰੀਆਂ ਨੇ ਕਾਲੀ ਪੱਟੀਆਂ ਬੰਨ੍ਹ ਕੇ ਓਡ-ਈਵਨ ਦਾ ਕੀਤਾ ਵਿਰੋਧ, 19 ਜਨਵਰੀ ਨੂੰ ਥਾਲੀਆਂ ਵੱਜਾ ਕੇ ਸੁਤੀ ਸਰਕਾਰ ਨੂੰ ਜਗਾਉਣਗੇ ਵਪਾਰੀ: ਪਰਮਜੀਤ ਸਿੰਘ ਪੰਮਾ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | January 18, 2022 08:09 PM

ਨਵੀਂ ਦਿੱਲੀ-ਫੈਡਰੇਸ਼ਨ ਆਫ਼ ਸਦਰ ਬਾਜ਼ਾਰ ਦੇ ਵਾਈਸ ਚੇਅਰਮੈਨ ਪਰਮਜੀਤ ਸਿੰਘ ਪੰਮਾ ਦੀ ਪ੍ਰਧਾਨਗੀ ਹੇਠ ਵਪਾਰੀਆਂ ਨੇ ਓਡ-ਈਵਨ ਦੇ ਖ਼ਿਲਾਫ਼ ਕਾਲੀਆਂ ਪੱਟੀਆਂ ਬੰਨ੍ਹ ਕੇ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ।ਇਸ ਮੌਕੇ ਫੈਡਰੇਸ਼ਨ ਦੇ ਪ੍ਰਧਾਨ ਰਾਕੇਸ਼ ਯਾਦਵ, ਗਾਂਧੀ ਮਾਰਕੀਟ ਦੇ ਪ੍ਰਧਾਨ ਸਤਪਾਲ ਸਿੰਘ ਮੰਗਾ ਅਤੇ ਨਿਸ਼ਕਾਮ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਛਾਬੜਾ, ਵਪਾਰੀ ਆਗੂ ਦੀਪਕ ਮਿੱਤਲ, ਬਾਹਰੀ ਮੰਡੀ ਵਪਾਰੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਮੇਸ਼ ਸਚਦੇਵਾ ਤੋਂ ਇਲਾਵਾ ਫੈਡਰੇਸ਼ਨ ਦੀਆਂ ਸਮੂਹ ਜਥੇਬੰਦੀਆਂ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਮੌਜੂਦ ਸਨ, ਜਿਨ੍ਹਾਂ ਨੇ ਸਰਕਾਰ ਦੀ ਓਡ-ਈਵਨ ਨੀਤੀ ਦਾ ਵਿਰੋਧ ਕੀਤਾ।ਇਸ ਮੌਕੇ ਪਰਮਜੀਤ ਸਿੰਘ ਪੰਮਾ ਅਤੇ ਰਾਕੇਸ਼ ਯਾਦਵ ਨੇ ਕਿਹਾ ਕਿ ਸਰਕਾਰ ਦੀ ਇਸ ਨੀਤੀ ਨਾਲ ਵਪਾਰੀਆਂ ਦਾ ਨੁਕਸਾਨ ਹੋ ਰਿਹਾ ਹੈ।ਇੱਕ ਵਪਾਰੀ ਦੀ ਦੁਕਾਨ ਹਫ਼ਤੇ ਵਿੱਚ 2-3 ਦਿਨ ਖੁੱਲ੍ਹ ਰਹੀ ਹੈ।ਜਿਸ ਕਾਰਨ ਵਪਾਰੀਆਂ ਦੇ ਖਰਚੇ ਪੂਰੇ ਕਰਨੇ ਬਹੁਤ ਔਖੇ ਹੋ ਗਏ ਹਨ, ਜਿਸ ਕਾਰਨ ਵਪਾਰੀਆਂ ਵਿੱਚ ਭਾਰੀ ਰੋਸ ਹੈ।ਸਤਪਾਲ ਸਿੰਘ ਮੰਗਾ ਨੇ ਕਿਹਾ ਕਿ ਸਰਕਾਰ ਨਿੱਤ ਦਿਨ ਅਜਿਹੇ ਕਾਨੂੰਨ ਲਿਆ ਕੇ ਵਪਾਰੀਆਂ ਨੂੰ ਤਬਾਹ ਕਰਨ ਦੀ ਸਾਜ਼ਿਸ਼ ਰੱਚ ਰਹੀ ਹੈ।ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਪੰਜਾਬ, ਯੂ.ਪੀ ਅਤੇ ਗੋਆ ਵਿੱਚ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ, ਦੂਜੇ ਪਾਸੇ ਦਿੱਲੀ ਦੇ ਵਪਾਰੀ ਆਪਣਾ
ਕਾਰੋਬਾਰ ਬੰਦ ਕਰਕੇ ਘਰਾਂ ਵਿੱਚ ਕੈਦ ਹਨ।ਹਰਜੀਤ ਸਿੰਘ ਛਾਬੜਾ ਨੇ ਕਿਹਾ ਖੁੱਲ੍ਹੇਆਮ
ਪਟਰੀ ਬਜ਼ਾਰ ਲੱਗ ਰਿਹਾ ਹੈ ਪਰ ਸਰਕਾਰ ਦੁਕਾਨਾਂ ਲਈ ਸਖ਼ਤ ਕਾਨੂੰਨ ਬਣਾ ਰਹੀ ਹੈ। ਕੀ
ਹੁਣ ਵਪਾਰੀਆਂ ਨੂੰ ਆਪਣੀਆਂ ਦੁਕਾਨਾਂ ਬੰਦ ਕਰਕੇ ਰੇਹੜੀਆਂ ਲਗਾਉਣੀਆਂ ਚਾਹੀਦੀਆਂ ਹਨ ?

Have something to say? Post your comment

 

ਨੈਸ਼ਨਲ

ਪਹਿਲੇ ਪੜਾਅ ਲਈ ਲੋਕ ਸਭਾ ਚੋਣ ਪ੍ਰਚਾਰ ਖਤਮ -102 ਸੰਸਦੀ ਹਲਕਿਆਂ ਵਿੱਚ 19 ਅਪ੍ਰੈਲ ਨੂੰ ਵੋਟਿੰਗ

ਸਟਾਲਿਨ ਨੇ ਲੋਕਾਂ ਨੂੰ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੀ ਕੁਰਸੀ ਤੋਂ ਹਟਾਉਣ ਲਈ ਕਿਹਾ

ਸਿੱਖ ਸੁਕਾਅਰਡਨ ਲੀਡਰ ਦਲੀਪ ਸਿੰਘ ਨੇ ਕੀਤੇ ਹਨ ਮਾਅਰਕੇ ਵਾਲੇ ਉੱਦਮ, ਉਸਦੀ ਫੋਟੋ ਦਰਬਾਰ ਸਾਹਿਬ ਦੇ ਅਜਾਇਬ ਘਰ ਵਿਚ ਹੋਵੇ ਸੁਸੋਭਿਤ: ਮਾਨ

ਗੁਰਦੁਆਰਾ ਨਾਨਕਮੱਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ.ਚੁੱਘ ਨੇ ਦਿੱਤਾ ਅਸਤੀਫਾ,ਕੀਤਾ ਗਿਆ ਹੈ ਬਾਬਾ ਤਰਸੇਮ ਸਿੰਘ ਕਤਲਕਾਂਡ ਵਿਚ ਨਾਮਜਦ

ਪ੍ਰਧਾਨ ਮੰਤਰੀ ਮੋਦੀ ਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣ ਲਈ ਕੰਮ ਕਰ ਰਹੇ ਹਨ: ਰਾਓ ਇੰਦਰਜੀਤ ਸਿੰਘ

ਹਰਦੀਪ ਸਿੰਘ ਨਿੱਝਰ ਦੀ ਤਸਵੀਰ ਸਰੀ ਦੇ ਗੁਰਦੁਆਰਾ ਦਸਮੇਸ਼ ਦਰਬਾਰ ਸਾਹਿਬ ਵਿਖੇ ਕੀਤੀ ਗਈ ਸੁਸ਼ੋਭਿਤ

ਕੈਨੇਡੀਅਨ ਪਾਰਲੀਮੈਂਟ ਵਿੱਚ ਐਨਡੀਪੀਜ਼ ਮੈਂਬਰ 1984 ਸਿੱਖ ਨਸਲਕੁਸ਼ੀ ਨੂੰ ਅਧਿਕਾਰਤ ਮਾਨਤਾ ਦੇਣ ਦੀ ਕਰਨਗੇ ਮੰਗ: ਜਗਮੀਤ ਸਿੰਘ

ਭਾਜਪਾ ਨੇ ਰਾਹੁਲ ਗਾਂਧੀ 'ਤੇ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਘੋਰ ਉਲੰਘਣਾ ਦਾ ਲਗਾਇਆ ਦੋਸ਼ 

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਅੱਤਵਾਦੀਆਂ ਵਰਗਾ ਸਲੂਕ ਹੋ ਰਿਹਾ-ਭਗਵੰਤ ਮਾਨ

ਕਾਂਗਰਸ ਨੇ ਪੰਜਾਬ, ਦਿੱਲੀ, ਯੂਪੀ ਵਿੱਚ 10 ਉਮੀਦਵਾਰਾਂ ਦਾ ਐਲਾਨ ਕੀਤਾ