ਪੰਜਾਬ

ਜ਼ਿਲਾ ਚੋਣ ਅਫ਼ਸਰ ਅਤੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ.ਵੀ.ਐੱਮਜ਼ ਦੀ ‘ਫ਼ਸਟ ਲੈਵਲ ਰੈਂਡੇਮਾਈਜ਼ੇਸ਼ਨ’ ਹੋਈ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | January 18, 2022 08:12 PM
 
 
 
ਸੰਗਰੂਰ- ਵਿਧਾਨ ਸਭਾ ਚੋਣਾਂ 2022 ਦੌਰਾਨ ਜ਼ਿਲੇ ਦੇ 5 ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵਰਤੀਆਂ ਜਾਣ ਵਾਲੀਆਂ ਈ.ਵੀ.ਐਮਜ਼ ਅਤੇ ਵੀਵੀਪੈਟਸ ਦੀ ਪਹਿਲੀ ਰੈਂਡੇਮਾਈਜੇਸ਼ਨ ਅੱਜ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੀ ਅਗਵਾਈ ਅਤੇ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤੀ ਗਈ। 
 
ਇਸ ਦੌਰਾਨ ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲੇ ਵਿੱਚ 1006 ਪੋਲਿੰਗ ਬੂਥ ਹਨ। ਉਨਾਂ ਦੱਸਿਆ ਕਿ ਇਨਾਂ ਹਲਕਿਆਂ ਲਈ ਚੋਣ ਬੂਥਾਂ ਤੋਂ ਇਲਾਵਾ 20 ਪ੍ਰਤੀਸ਼ਤ ਈ ਵੀ ਐਮਜ਼ ਅਤੇ 30 ਫ਼ੀਸਦੀ ਵੀ ਵੀ ਪੈਟ ਰਾਖਵੇਂ ਕੀਤੇ ਗਏ ਹਨ। ਉਨਾਂ ਦੱਸਿਆ ਕਿ ਅੱਜ ਇਨਾਂ ਮਸ਼ੀਨਾਂ ਦੀ ਹਲਕਾਵਾਰ ਵੰਡ ਕਰ ਦਿੱਤੀ ਗਈ ਅਤੇ ਦੂਸਰੀ ਤੇ ਅੰਤਿਮ ਰੈਂਡੇਮਾਈਜ਼ੇਸ਼ਨ ਬਾਅਦ ਇਨਾਂ ਦੀ ਚੋਣ ਬੂਥਵਾਰ ਵੰਡ ਰਿਟਰਨਿੰਗ ਅਫ਼ਸਰ ਪੱਧਰ ’ਤੇ ਕੀਤੀ ਜਾਵੇਗੀ।
 
ਜ਼ਿਲਾ ਚੋਣ ਅਫ਼ਸਰ ਨੇ ਇਸ ਦੌਰਾਨ ਸਮੂਹ ਰਾਜਨੀਤਕ ਪਾਰਟੀਆਂ ਨੂੰ ਵਿਧਾਨ ਸਭਾ ਦੀਆਂ ਚੋਣਾਂ ਦੀਆਂ ਮਿਤੀਆਂ ’ਚ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੀ ਗਈ ਤਬਦੀਲੀ ਬਾਰੇ ਵੀ ਸੂਚਿਤ ਕੀਤਾ। ਉਨਾਂ ਦੱਸਿਆ ਕਿ ਹੁਣ ਚੋਣਾਂ ਲਈ ਨੋਟੀਫ਼ਿਕੇਸ਼ਨ 25 ਜਨਵਰੀ, 2022 ਨੂੰ ਜਾਰੀ ਹੋਵੇਗਾ, ਜਦਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 1 ਫ਼ਰਵਰੀ, 2022 ਹੋਵੇਗੀ। 
 
ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 2 ਫ਼ਰਵਰੀ, 2022 ਨੂੰ ਹੋਵੇਗੀ ਜਦਕਿ ਨਾਮਜ਼ਦਗੀ ਵਾਪਸ ਲੈਣ ਦੀ ਮਿਤੀ 4 ਫ਼ਰਵਰੀ 2022 ਨਿਸ਼ਚਿਤ ਕੀਤੀ ਗਈ ਹੈ ਜਦਕਿ ਮਤਦਾਨ 20 ਫ਼ਰਵਰੀ, 2022 ਨੂੰ ਹੋਵੇਗਾ।
 
ਇਸ ਮੌਕੇ ਤਹਿਸੀਲਦਾਰ ਚੋਣਾਂ ਸ਼੍ਰੀ ਵਿਜੇ ਕੁਮਾਰ ਤੋਂ ਇਲਾਵਾ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।
 

Have something to say? Post your comment

 

ਪੰਜਾਬ

ਸ੍ਰੀ ਦਰਬਾਰ ਸਾਹਿਬ ਸਮੂੰਹ ਵਿਚ ਲਗੀਆਂ ਛਬੀਲਾਂ ਦੇ ਐਨ ਨਾਲ ਲਗਾਏ ਸਟਾਲਾਂ ਤੇ ਵਿਕਦਾ ਪਾਣੀ ਜਲ ਛਕਾਉਣ ਦੀ ਪ੍ਰਪਰਾ ਨੂੰ ਮੂੰਹ ਚਿੜਾ ਰਿਹਾ..???

ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ

ਉਹਨਾਂ ਵਿਚੋਂ ਚੁਣੇ ਜਿਹੜੇ ਤੁਹਾਡੇ ਨਾਲ ਰਹਿੰਦੇ ਹਨ ਜਾਂ ਫਿਰ ਬਾਹਰਲੇ ਜਿਹੜੇ ਪੰਜਾਬ ਆ ਕੇ ਲੁੱਟ ਖਸੁੱਟ ਮਚਾਉਂਦੇ ਹਨ- ਸੁਖਬੀਰ ਸਿੰਘ ਬਾਦਲ

ਜਾਖੜ ਨੇ ਚੋਣ ਕਮਿਸ਼ਨ ਨੂੰ 'ਆਪ' ਦੇ ਦੋ ਵਿਧਾਇਕਾਂ ਵੱਲੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਬਰਸਟ

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਹਾਸਲ ਕੀਤੇ

ਉਘੇ ਲੇਖਕ ਤੇ ਐਸ.ਡੀ.ਓ.ਭੁਪਿੰਦਰ ਸੰਧੂ ਦਾ ਸੇਵਾ ਮੁਕਤੀ ਮੌਕੇ ਸਨਮਾਨ

ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੈਕਟਰ ਅਫ਼ਸਰ ਤਾਇਨਾਤ 

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੱਚੀ ਨੇ ਜਨਮ ਲਿਆ

ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਘੁਟਾਲੇ ਦੇ ਮਾਮਲੇ 'ਚ ਈਡੀ ਦੀ ਪੰਜਾਬ 'ਚ ਤਲਾਸ਼ੀ