ਪੰਜਾਬ

ਅਰਵਿੰਦ ਕੇਜਰੀਵਾਲ ਦੀ ਹਾਜ਼ਰੀ 'ਚ 'ਆਪ' ਦੇ ਹੋਏ ਕਾਂਗਰਸ- ਭਾਜਪਾ ਆਗੂ ਅਤੇ ਸਮਾਜ ਸੇਵੀ

ਕੌਮੀ ਮਾਰਗ ਬਿਊਰੋ | January 18, 2022 08:14 PM


ਚੰਡੀਗੜ- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਸੀਨੀਅਰ ਕਾਂਗਰਸੀ ਆਗੂ ਅਮਿਤ ਸਿੰਘ ਮੰਟਾ, ਉਘੇ ਸਮਾਜ ਸੇਵੀ ਅਮਨਦੀਪ ਸਿੰਘ ਸੰਧੂ ਆਪਣੇ ਸਾਥੀਆਂ ਨਾਲ ਅਤੇ ਰੋਪੜ ਸ਼ਹਿਰ ਦੇ ਪ੍ਰਸਿੱਧ ਸਮਾਜਸੇਵੀ ਅਤੇ ਜਨ ਸੰਘ ਨਾਲ ਜੁੜੇ ਗਰਗ ਪਰਿਵਾਰ ਤੋਂ ਵਿਜੈ ਗਰਗ ਤੇ ਵਿਕਾਸ ਗਰਗ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਨਾਂ ਆਗੂਆਂ ਦਾ ਅਰਵਿੰਦ ਕੇਜਰੀਵਾਲ ਨੇ ਰਸਮੀ ਤੌਰ 'ਤੇ 'ਆਪ' ਵਿੱਚ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸਹਿ ਇੰਚਾਰਜ ਰਾਘਵ ਚੱਢਾ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਵੀ ਮੌਜ਼ੂਦ ਸਨ।
'ਆਪ' ਵਿੱਚ ਸੁਜਾਨਪੁਰ ਪਠਾਨਕੋਟ ਤੋਂ ਸ਼ਾਮਲ ਹੋਏ ਆਗੂਆਂ ਬਾਰੇ ਜਾਣਕਾਰੀ ਦਿੰਦਿਆਂ 'ਆਪ' ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਅਮਿਤ ਸਿੰਘ ਮੰਟਾ ਨੇ ਸਾਲ 2017 ਦੌਰਾਨ ਕਾਂਗਰਸ ਪਾਰਟੀ ਦੀ ਟਿਕਟ 'ਤੇ ਸੁਜਾਨਪੁਰ ਹਲਕੇ ਤੋਂ ਚੋਣ ਲੜੀ ਸੀ ਅਤੇ ਉਨਾਂ 31, 000 ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਸਨ। ਮੰਟਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਦੇ ਅਹੁਦੇ 'ਤੇ ਰਹਿ ਚੁੱਕੇ ਹਨ ਅਤੇ ਉਹ ਪੰਜਾਬ ਯੂਥ ਰਾਜਪੂਤ ਸਭਾ ਪੰਜਾਬ ਦੇ ਪ੍ਰਧਾਨ ਹਨ। ਇਸੇ ਤਰਾਂ ਸੁਜਾਨਪੁਰ ਦੇ ਪ੍ਰਸਿੱਧ ਸਮਾਜਸੇਵੀ ਅਮਨਦੀਪ ਸਿੰਘ ਸੰਧੂ ਵੀ ਆਪਣੇ ਸਾਥੀਆਂ ਨਾਲ 'ਆਪ' ਦੇ ਪਰਿਵਾਰ ਵਿੱਚ ਸ਼ਾਮਲ ਹੋ ਗਏ, ਜਿਨਾਂ ਇੰਗਲੈਂਡ ਤੋਂ ਲਾਅ ਦੀ ਪੜਾਈ ਕੀਤੀ ਹੈ। ਅਮਨਦੀਪ ਸਿੰਘ ਸੰਧੂ ਦੇ ਪਿਤਾ ਪਟਨਾ ਸਾਹਿਬ ਗੁਰਦੁਆਰਾ ਸਾਹਿਬ ਦੇ 10 ਸਾਲ ਸਕੱਤਰ ਅਤੇ ਵਰਲਡ ਸਿੱਖ ਫਾਊਂਡੇਸ਼ਨ ਦੇ ਜਨਰਲ ਸਕੱਤਰ ਰਹੇ ਹਨ, ਜਦੋਂ ਕਿ ਮਾਤਾ ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚੇ ਦੀ ਕੌਮੀ ਕਾਰਜਕਰਨੀ ਦੇ ਮੈਂਬਰ ਅਤੇ ਭਾਜਪਾ ਮਹਿਲਾ ਮੋਰਚਾ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਵੀ ਰਹੇ ਹਨ। ਅਮਨਦੀਪ ਸੰਧੂ ਸੁਜਾਨਪੁਰ ਦੇ ਇਲਾਕੇ 'ਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ ਅਤੇ ਇਲਾਕੇ 'ਚ ਨਿਰਸਵਾਰਥ ਸਮਾਜਸੇਵੀ ਦੇ ਰੂਪ ਵਿੱਚ ਵਿਸ਼ੇਸ਼ ਪਹਿਚਾਣਾ ਰੱਖਦੇ ਹਨ।
ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਰੋਪੜ ਸ਼ਹਿਰ ਦੇ ਸਮਾਜਸੇਵੀ ਗਰਗ ਪਰਿਵਾਰ ਨੇ ਵੀ ਅਰਵਿੰਦ ਕੇਜਰੀਵਾਲ ਦੀ ਆਗਵਾਈ 'ਚ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ। ਸਵਰਗੀ ਲਾਲਾ ਗੁਜਰ ਮੱਲ ਅਗਰਵਾਲ ਭਰਤਗੜ ਵਾਲਿਆਂ ਦੇ ਪਰਿਵਾਰ 'ਚੋਂ ਵਿਜੈ ਗਰਗ ਅਤੇ ਉਨਾਂ ਦੇ ਪੁੱਤਰ ਵਿਕਾਸ ਗਰਗ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਰਾਜਨੀਤਿਕ ਖੇਤਰ ਵਿੱਚ ਸੇਵਾ ਕਰਨ ਦਾ ਐਲਾਨ ਕੀਤਾ ਹੈ। ਚੀਮਾ ਨੇ ਦੱਸਿਆ ਕਿ ਇਹ ਗਰਗ ਪਰਿਵਾਰ ਸਨਾਤਨ ਧਰਮ ਦੇ ਮਾਰਗ ਚੱਲਣ ਵਾਲਾ ਅਤੇ ਭਾਜਪਾ ਤੇ ਜਨ ਸੰਘ ਨਾਲ ਜੁੜਿਆ ਰਿਹਾ ਹੈ। ਇਸ ਪਰਿਵਾਰ ਦਾ ਸਮਾਜ ਸੇਵਾ ਦੇ ਖੇਤਰ ਵਿੱਚ ਵੱਡਾ ਨਾਂਅ ਹੈ।

 

Have something to say? Post your comment

 

ਪੰਜਾਬ

ਸ੍ਰੀ ਦਰਬਾਰ ਸਾਹਿਬ ਸਮੂੰਹ ਵਿਚ ਲਗੀਆਂ ਛਬੀਲਾਂ ਦੇ ਐਨ ਨਾਲ ਲਗਾਏ ਸਟਾਲਾਂ ਤੇ ਵਿਕਦਾ ਪਾਣੀ ਜਲ ਛਕਾਉਣ ਦੀ ਪ੍ਰਪਰਾ ਨੂੰ ਮੂੰਹ ਚਿੜਾ ਰਿਹਾ..???

ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ

ਉਹਨਾਂ ਵਿਚੋਂ ਚੁਣੇ ਜਿਹੜੇ ਤੁਹਾਡੇ ਨਾਲ ਰਹਿੰਦੇ ਹਨ ਜਾਂ ਫਿਰ ਬਾਹਰਲੇ ਜਿਹੜੇ ਪੰਜਾਬ ਆ ਕੇ ਲੁੱਟ ਖਸੁੱਟ ਮਚਾਉਂਦੇ ਹਨ- ਸੁਖਬੀਰ ਸਿੰਘ ਬਾਦਲ

ਜਾਖੜ ਨੇ ਚੋਣ ਕਮਿਸ਼ਨ ਨੂੰ 'ਆਪ' ਦੇ ਦੋ ਵਿਧਾਇਕਾਂ ਵੱਲੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਬਰਸਟ

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਹਾਸਲ ਕੀਤੇ

ਉਘੇ ਲੇਖਕ ਤੇ ਐਸ.ਡੀ.ਓ.ਭੁਪਿੰਦਰ ਸੰਧੂ ਦਾ ਸੇਵਾ ਮੁਕਤੀ ਮੌਕੇ ਸਨਮਾਨ

ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੈਕਟਰ ਅਫ਼ਸਰ ਤਾਇਨਾਤ 

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੱਚੀ ਨੇ ਜਨਮ ਲਿਆ

ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਘੁਟਾਲੇ ਦੇ ਮਾਮਲੇ 'ਚ ਈਡੀ ਦੀ ਪੰਜਾਬ 'ਚ ਤਲਾਸ਼ੀ