ਪੰਜਾਬ

ਆਪ ਨੇ ਮੰਨਿਆ ਕਿ 2.23 ਕਰੋੜ ਪੰਜਾਬੀਆਂ ਨੇ ਉਸਨੁੰ ਮੁੰਹ ਨਹੀਂ ਲਾਇਆ : ਅਕਾਲੀ ਦਲ

ਕੌਮੀ ਮਾਰਗ ਬਿਊਰੋ | January 18, 2022 08:16 PM


ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪ ਵੱਲੋਂ ਪੰਜਾਬ ਵਿਚ ਭਗਵੰਤ ਮਾਨ ਨੁੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਉਣ ਲਈ ਟੈਲੀਫੋਨ ਰਾਹੀਂ ਕੀਤੀ ਡਰਾਮੇਬਾਜ਼ੀ ਨੂੰ ਫਰਾਡ ਤੇ ਢਕਵੰਜ ਕਰਾਰ ਦਿੰਦਿਆਂ ਰੱਦ ਕਰ ਦਿੱਤਾ। ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਲਾਹਕਾਰ ਸਰਦਾਰ ਹਰਚਰਨ ਸਿੰਘ ਬਰਾੜ ਨੇ ਇਕ ਟਵੀਟ ਵਿਚ ਕਿਹਾ ਕਿ ਆਪ ਨੇ ਟੈਲੀਫੋਨ ਰਾਹੀਂ ਆਪਣਾ ਪਹਿਲਾ ਮੁੱਖ ਮੰਤਰੀ ਦੇ ਅਹੁਦੇ ਲਈ ਚੇਹਰਾ ਚੁਣਿਆ ਹੈ, ਹੁਣ ਪੰਜਾਬ ਆਪਣਾ ਅਸਲ ਮੁੱਖ ਮੰਤਰੀ ਚੁਣੇਗਾ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਚਲਾਕ ਲੋਮੜੀ ਵਾਂਗ ਹਮੇਸ਼ਾ ਦਿੱਲੀ ਤੋਂ ਪੰਜਾਬੀਆਂ ਨੁੰ ਰਿਮੋਰਟ ਕੰਟਰੋਲ ਰਾਹੀਂ ਚਲਾਉਣ ਦਾ ਯਤਨ ਕੀਤਾ ਹੈ। ਭਾਵੇਂ ਉਸਦਾ ਇਹ ਆਈਡੀਆ ਬਹੁਤ ਉਤੱਮ ਹੋਵੇ ਪਰ ਅਸਲਤ ਵਿਚ ਇਹ ਆਪ ਦੀ ਅੰਦਰੂਨੀ ਸਰਕਸ ਚਲਾਉਣ ਵਾਸਤੇ ਢੁਕਵਾਂ ਹੈ।


ਸਰਦਾਰ ਬੈਂਸ ਨੇ ਕਿਹਾ ਕਿ ਅਖੀਰ ਵਿਚ ਆਪ ਦੀ ਬਿੱਲੀ ਥੈਲਿਓਂ ਬਾਹਰ ਆ ਗਈ ਹੈ। ਉਹਨਾਂ ਕਿਹਾ ਕਿ ਹਰ ਕੋਈ ਆਪ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਦੀ ਸ਼ਰਾਬ ਲਈ ਕਮਜ਼ੋਰੀ ਚੰਗੀ ਤਰ੍ਹਾਂ ਜਾਣਦਾ ਹੈ। ਉਹਨਾਂ ਕਿਹਾ ਕਿ ਆਪ ਕੋਲ ਵਰੁਚਅਲ ਤਰੀਕਾ ਅਪਣਾਉਣ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਸੀ ਕਿਉਂਕਿ ਅੰਦਰੂਨੀ ਮਾਮਲਿਆਂ ਵਿਚ ਵੀ ਬਹੁਤੇ ਆਗੂ ਉਸਦੀ ਸ਼ਰਾਬ ਦੀ ਬਦਬੂ ਬਰਦਾਸ਼ਤ ਨਹੀਂ ਕਰ ਸਕਦੇ। ਉਹਨਾਂ ਕਿਹਾ ਕਿ ਹੁਣ ਸਮਾਂ ਹੈ ਕਿ ਪੰਜਾਬ ਦੇ ਮਸਲੇ ਹੱਲ ਕਰਨ ਵਾਸਤੇ ਸੰਜੀਦਗੀ ਨਾਲ ਕੰਮ ਕੀਤਾ ਜਾਵੇ। ਉਹਨਾਂ ਕਿਹਾ ਕਿ ਇਹ ਸਮਾਂ ਹੈ ਜਦੋਂ ਤੁਹਾਨੂੰ ਸੰਜੀਦਾ ਤੇ ਗੰਭੀਰ ਤੇ ਜ਼ਿੰਮੇਵਾਰ ਲੀਡਰਸ਼ਿਪ ਦੀ ਲੋੜ ਹੈ ਨਾ ਕਿ ਹਾਸਰਸ ਕਲਾਕਾਰਾਂ ਦੀ।


ਸਰਦਾਰ ਬੈਂਸ ਨੇ ਕਿਹਾ ਕਿਅ ਾਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪ ਮੰਨਿਆ ਹੈ ਕਿ ਪੰਜਾਬ ਦੇ 2.41 ਕਰੋੜ ਫੋਨ ਵਰਤਣ ਵਾਲਿਆਂ ਵਿਚੋਂ 2.23 ਕਰੋੜ ਲੋਕਾਂ ਨੇ ਆਪ ਦੀ ਡਰਾਮੇਬਾਜ਼ੀ ਪ੍ਰਵਾਨ ਨਹੀਂ ਕੀਤੀ ਤੇ ਫੋਨ ਨਹੀਂ ਕੀਤੇ ਤੇ ਸਿਰਫ 21 ਲੱਖ ਲੋਕਾਂ ਨੇ ਇਸ ਸਵਾਂਗ ਲਈ ਹੁੰਗਾਰਾ ਭਰਿਆ ਅਤੇ ਉਹ ਵੀ ਜੇਕਰ ਅਸੀਂ ਸ੍ਰੀ ਕੇਜਰੀਵਾਲ ਦੇ ਦਾਅਵੇ ਨੁੰ ਸੱਚ ਮੰਨੀਏ ਤਾਂ। ਉਹਨਾਂ ਕਿਹਾ ਕਿ ਇਸ ਤੋਂ ਵੀ ਸ਼ਰਮ ਵਾਲੀ ਗੱਲ ਇਹ ਹੈ ਕਿ ਇਹ ਖੁਲ੍ਹਾਸਾ ਹੋ ਗਿਆ ਹੈ ਕਿ ਆਪ ਦੇ ਆਗੂਆਂ ਨੇ ਵੀ ਭਗਵੰਤ ਮਾਨ ਤੇ ਕੇਜਰੀਵਾਲ ਨੁੰ ਰੱਦ ਕਰ ਦਿੱਤਾ ਹੈ ਤੇ ਪਾਰਟੀ ਵਿਚ ਕਿਸੇ ਹੋਰ ਦੀ ਚੋਣ ਕੀਤੀ ਹੈ।
ਸਰਦਾਰ ਬੈਂਸ ਨੇ ਹੈਰਾਨੀ ਪ੍ਰਗਟ ਕੀਤੀ ਕਿ ਪੰਜਾਬ ਦੇ ਆਪ ਆਗੂਆਂ ਦੀ ਮਹੱਤਤਾ ਕੀ ਰਹਿ ਜਾਂਦੀ ਹੈ ਜਦੋਂ ਉਹ ਆਪਣੇ ਸਭ ਤੋਂ ਅਹਿਮ ਤੇ ਵੱਡੇ ਸਮਾਗਮ ਨੁੰ ਹਿੰਦੀ ਵਿਚ ਸੰਬੋਧਨ ਕਰਦੇ ਹੋਏ ਵੇਖਦੇ ਰਹਿ ਗਏ ਤੇ ਉਹਨਾਂ ਆਪਣੀ ਮਾਂ ਬੋਲੀ ਪੰਜਾਬੀ ਆਪਣੀ ਧਰਤੀ ’ਤੇ ਹੀ ਅਣਡਿੱਠ ਕਰ ਦਿੱਤੀ ਗਈ।

Have something to say? Post your comment

 

ਪੰਜਾਬ

ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ

ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ- ਐਡਵੋਕੇਟ ਧਾਮੀ

ਲੋੜਵੰਦ ਬੱਚਿਆਂ ਦੀ ਪੜਾਈ ਤੇ ਲੜਕੀਆਂ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਲਈ ਯਤਨਸ਼ੀਲ ਹੈ ਸੰਸਥਾ ਗੁਰੂ ਨਾਨਕ ਦੇ ਸਿੱਖ

ਮੌਜ਼ੂਦਾ ਹਾਲਤਾਂ ਨੂੰ ਦੇਖ ਕੇ ਭਾਈ ਅੰਮ਼੍ਰਿਤਪਾਲ ਸਿੰਘ ਦਾ ਪਰਵਾਰ ਨਹੀ ਚਾੰਹੁਦਾ ਕਿ ਭਾਈ ਸਾਹਿਬ ਚੋਣ ਲੜਣ

ਡਿਪਟੀ ਕਮਿਸ਼ਨਰ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ,23493 ਟਨ ਦੀ ਰਿਕਾਰਡ ਲਿਫਟਿੰਗ

ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁ ਮੰਡੀਆਂ ਦਾ ਕੀਤਾ ਦੌਰਾ

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਵੂਮੈਨ ਵਿਖੇ ‘ਵਕਤ-ਏ-ਰੁਖ਼ਸਤ’ ਪ੍ਰੋਗਰਾਮ ਕਰਵਾਇਆ ਗਿਆ

ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ, ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ

ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ