ਪੰਜਾਬ

ਬੰਦੀ ਸਿੰਘਾਂ ਦੀ ਰਿਹਾਈ ਦੇ ਰਸਤੇ ਵਿੱਚ ਰੁਕਾਵਟ ਨਾ ਬਣੇ ਕੇਜਰੀਵਾਲ ਸਰਕਾਰ: ਸੁਖਦੇਵ ਸਿੰਘ ਢੀਂਡਸਾ

ਕੌਮੀ ਮਾਰਗ ਬਿਊਰੋ | January 19, 2022 05:35 PM



ਚੰਡੀਗੜ੍ਹ: ਜ਼ੇਲ੍ਹਾਂ `ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਅਡਿੱਕਾ ਬਣੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਵਿਰੋਧ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਥਕ ਵਿਚਾਰਧਾਰਾ ਤੋਂ ਅਣਜਾਣ ਅਰਵਿੰਦ ਕੇਜਰੀਵਾਲ ਨੂੰ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਅਡਿੱਕਾ ਨਹੀਂ ਪਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਹੈ ਕਿ ਜੇਲ੍ਹਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਇਸ ਸਮੇਂ ਸਿੱਖ ਕੌਮ ਦੀ ਸਭ ਤੋਂ ਵੱਡੀ ਮੰਗ ਹੈ। ਇਸ ਕਰਕੇ ਅਰਵਿੰਦ ਕੇਜਰੀਵਾਲ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਸਮੇਤ ਹੋਰਨਾਂ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਰੁਕਾਵਟ ਨਹੀ ਪਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਗੈਰ ਪੰਜਾਬੀ ਅਤੇ ਪੰਥਕ ਹਿੱਤਾਂ ਤੋਂ ਅਣਜਾਣ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੋ: ਭੁੱਲਰ ਦੀ ਰਿਹਾਈ ਵਿੱਚ ਰੁਕਾਵਟ ਖੜ੍ਹੀ ਕਰਨਾ ਬੇਹੱਦ ਮੰਦਭਾਗਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਦਾ ਸਖਤ ਵਿਰੋਧ ਕਰਦਾ ਹੈ।
ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਿਛਲੇ ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚਾਰਾਜੋਈ ਕਰਦਾ ਆ ਰਿਹਾ ਹੈ ਅਤੇ ਸਮੇਂ - ਸਮੇਂ `ਤੇ ਇਸ ਸਬੰਧ ਵਿੱਚ ਕੇਂਦਰ ਦੀਆਂ ਸਰਕਾਰਾਂ `ਤੇ ਦਬਾਅ ਬਣਾ ਰਿਹਾ ਹੈ ਪਰ ਕੇਂਦਰ ਦੀਆਂ ਪਿਛਲੀਆਂ ਸਰਕਾਰਾਂ ਵੱਲੋਂ ਇਸ ਤੇ ਕਦੇ ਵੀ ਗੰਭੀਰਤਾ ਨਾਲ ਵਿਚਾਰ ਨਹੀ ਕੀਤਾ ਗਿਆ ਪਰ ਹੁਣ ਜਦੋਂ ਭਾਜਪਾ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ `ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਜਾ ਰਿਹਾ ਹੈ ਤਾਂ ਕੇਜਰੀਵਾਲ ਸਰਕਾਰ ਜਾਣਬੁੱਝ ਕੇ ਉਸ ਵਿੱਚ ਅੜਿੱਕਾ ਪਾ ਰਹੀ ਹੈ।
                  ਸ. ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਮੁੱਖ ਮਨੋਰਥ ਆਪਣੇ ਨਿੱਜੀ ਹਿੱਤਾਂ ਨੂੰ ਲਾਂਭੇ ਕਰਕੇ ਪੰਥ ਅਤੇ ਪੰਜਾਬ ਦੇ ਹੱਕੀ ਮਸਲੇ ਹੱਲ ਕਰਵਾਉਣਾ ਹੈ ਅਤੇ ਪਾਰਟੀ ਪੰਥ ਵਿਰੋਧੀ ਤਾਕਤਾਂ ਦਾ ਇਸੇ ਤਰ੍ਹਾਂ ਡਟ ਕੇ ਮੁਕਾਬਲਾ ਕਰਦੀ ਰਹੇਗੀ। ਸ. ਢੀਂਡਸਾ ਨੇ ਕੇਜਰੀਵਾਲ ਵੱਲੋਂ ਪ੍ਰੋ. ਭੁੱਲਰ ਦੀ ਰਿਹਾਈ `ਤੇ ਜਾਣਬੁੱਝ ਕੇ ਲਗਾਏ ਗਏ ਅਡਿੱਕੇ ਨੂੰ ਖ਼ਤਮ ਕਰਨ ਦੀ ਮੰਗ ਕਰਨ ਦੇ ਨਾਲ- ਨਾਲ ਕੇਂਦਰ ਸਰਕਾਰ ਨੂੰ ਇੱਕ ਵਾਰੀ ਫਿਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸੋਂਪੀ ਗਈ 20 ਬੰਦੀ ਸਿੰਘਾਂ ਦੀ ਸੂਚੀ ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਮੰਗ ਕੀਤੀ ਹੈ।ਜਿ਼ਕਰਯੋਗ ਹੈ ਕਿ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਪਾਰਟੀ ਦੇ ਸੀਨੀਅਰ ਲੀਡਰਾਂ ਦੇ ਇੱਕ ਵਫ਼ਦ ਵੱਲੋਂ ਦੇਸ਼ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ 20 ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ ਹੈ।

 

Have something to say? Post your comment

 

ਪੰਜਾਬ

ਸ੍ਰੀ ਦਰਬਾਰ ਸਾਹਿਬ ਸਮੂੰਹ ਵਿਚ ਲਗੀਆਂ ਛਬੀਲਾਂ ਦੇ ਐਨ ਨਾਲ ਲਗਾਏ ਸਟਾਲਾਂ ਤੇ ਵਿਕਦਾ ਪਾਣੀ ਜਲ ਛਕਾਉਣ ਦੀ ਪ੍ਰਪਰਾ ਨੂੰ ਮੂੰਹ ਚਿੜਾ ਰਿਹਾ..???

ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ

ਉਹਨਾਂ ਵਿਚੋਂ ਚੁਣੇ ਜਿਹੜੇ ਤੁਹਾਡੇ ਨਾਲ ਰਹਿੰਦੇ ਹਨ ਜਾਂ ਫਿਰ ਬਾਹਰਲੇ ਜਿਹੜੇ ਪੰਜਾਬ ਆ ਕੇ ਲੁੱਟ ਖਸੁੱਟ ਮਚਾਉਂਦੇ ਹਨ- ਸੁਖਬੀਰ ਸਿੰਘ ਬਾਦਲ

ਜਾਖੜ ਨੇ ਚੋਣ ਕਮਿਸ਼ਨ ਨੂੰ 'ਆਪ' ਦੇ ਦੋ ਵਿਧਾਇਕਾਂ ਵੱਲੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਬਰਸਟ

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਹਾਸਲ ਕੀਤੇ

ਉਘੇ ਲੇਖਕ ਤੇ ਐਸ.ਡੀ.ਓ.ਭੁਪਿੰਦਰ ਸੰਧੂ ਦਾ ਸੇਵਾ ਮੁਕਤੀ ਮੌਕੇ ਸਨਮਾਨ

ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੈਕਟਰ ਅਫ਼ਸਰ ਤਾਇਨਾਤ 

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੱਚੀ ਨੇ ਜਨਮ ਲਿਆ

ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਘੁਟਾਲੇ ਦੇ ਮਾਮਲੇ 'ਚ ਈਡੀ ਦੀ ਪੰਜਾਬ 'ਚ ਤਲਾਸ਼ੀ