ਪੰਜਾਬ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਫਾਈਨਲ ਦਾ ਸ਼ਾਨਦਾਰ 100% ਨਤੀਜਾ

ਕੌਮੀ ਮਾਰਗ ਬਿਊਰੋ | January 19, 2022 05:41 PM


ਬੰਗਾ - ਪੇਂਡੂ ਇਲਾਕੇ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਫਾਈਨਲ) ਦਾ ਸ਼ਾਨਦਾਰ 100% ਨਤੀਜਾ ਆਇਆ ਹੈ । ਇਸ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਮੀਡੀਆ ਨੂੰ ਜਾਣਕਾਰੀ ਪ੍ਰਦਾਨ ਕੀਤੀ। ਉਹਨਾਂ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਫਾਈਨਲ) ਦਾ ਸ਼ਾਨਦਾਰ 100% ਨਤੀਜਾ ਆਇਆ ਹੈ। ਇਸ ਪ੍ਰੀਖਿਆ ਵਿਚੋਂ ਨਰਸਿੰਗ ਵਿਦਿਆਰਥੀ ਵਧੀਆ ਅੰਕ ਪ੍ਰਾਪਤ ਕਰਦੇ ਪਾਸ ਹੋਏ ਹਨ।ਬੀ.ਐੱਸ.ਸੀ. ਨਰਸਿੰਗ (ਫਾਈਨਲ) ਕਲਾਸ ਵਿਚੋਂ ਮਨਪ੍ਰੀਤ ਕੌਰ ਪੁੱਤਰੀ ਉਜਾਗਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ । ਕਲਾਸ ਵਿਚੋਂ ਦੂਜਾ ਸਥਾਨ ਕਿਰਨਪ੍ਰੀਤ ਕੌਰ ਪੁੱਤਰੀ ਪਾਲ ਸਿੰਘ ਨੇ, ਤੀਜਾ ਸਥਾਨ ਤਮੰਨਾ ਪੁੱਤਰੀ ਜਾਗੀਰ ਸਿੰਘ ਅਤੇ ਚੌਥਾ ਪ੍ਰਿਆਂਕਾ ਲਖਵਾਰਾ ਪੁੱਤਰੀ ਸ੍ਰੀ ਅਜੈ ਲਖਵਾਰਾ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਦੇ ਹਾਸਲ ਕੀਤਾ ਹੈ। ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਬੀ ਐੱਸ ਸੀ ਨਰਸਿੰਗ (ਫਾਈਨਲ) ਦੇ ਸ਼ਾਨਦਾਰ ਨਤੀਜੇ ਲਈ ਸਮੂਹ ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਤੇ ਕਾਲਜ ਦੇ ਪ੍ਰਿੰਸੀਪਲ ਨੂੰ ਵਧਾਈਆਂ ਦਿੰਦੇ ਹੋਏ ਸਮੂਹ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ ।
ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੋੜਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ. ਜਗਜੀਤ ਸਿੰਘ ਸੋਢੀ ਪ੍ਰਬੰਧਕ ਟਰੱਸਟ ਮੈਂਬਰ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਕਾਲਜ ਆਫ ਨਰਸਿੰਗ, ਸ੍ਰੀ ਸੰਜੇ ਕੁਮਾਰ, ਮੈਡਮ ਸੁਖਮਿੰਦਰ ਕੌਰ, ਮੈਡਮ ਨਵਜੋਤ ਕੌਰ ਸਹੋਤਾ ਕਲਾਸ ਇੰਚਾਰਜ, ਮੈਡਮ ਗਗਨਦੀਪ ਕੌਰ, ਮੈਡਮ ਸਰੋਜ ਬਾਲਾ, ਮੈਡਮ ਮਨਪ੍ਰੀਤ ਕੌਰ, ਮੈਡਮ ਰਜਨੀਤ ਕੌਰ ਤੇ ਵਿਦਿਆਰਥੀ ਹਾਜ਼ਰ ਸਨ ।

 

Have something to say? Post your comment

 

ਪੰਜਾਬ

ਪਹਿਲੇ ਪੜਾਅ ਦੀਆਂ ਚੋਣਾਂ 'ਚ ਭਾਜਪਾ ਨੂੰ ਸਿਰਫ਼ 25 ਤੋਂ 30 ਸੀਟਾਂ ਮਿਲ ਰਹੀਆਂ ਹਨ,ਤਦੇ ਹੀ ਉਨ੍ਹਾਂ ਦਾ 400 ਪਾਰ ਦਾ ਨਾਅਰਾ ਬੰਦ ਹੋ ਗਿਆ- ਭਗਵੰਤ ਮਾਨ

ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

ਭਾਈ ਅੰਮ੍ਰਿਤਪਾਲ ਸਿੰਘ ਨੇ ਕੀਤਾ ਸ਼ਪਸ਼ਟ ਖਡੂਰ ਸਾਹਿਬ ਤੋ ਚੋਣ ਲੜਣ ਬਾਰੇ ਪੰਥਕ ਜਥੇਬੰਦੀਆਂ,ਪਰਵਾਰ,ਤੇ ਸੰਗਤ ਦੀ ਰਾਏ ਨਾਲ ਹੀ ਲੈਣਗੇ ਕੋਈ ਫੈਸਲਾ 

ਚੋਣਾਂ ਨਾਲ ਸਬੰਧਤ ਹੋਰਡਿੰਗਜ਼, ਪੋਸਟਰ, ਬੈਨਰਾਂ 'ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਦਰਜ ਹੋਣੀ ਲਾਜ਼ਮੀ

ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਹਮਲਾ: ਪੀਡਬਲਊਡੀ ਮੰਤਰੀ ਰਹਿੰਦਿਆਂ ਬਣਵਾਏ ਟੋਲ, ਮੈਂ ਉਨ੍ਹਾਂ ਨੂੰ ਬੰਦ ਕਰਵਾਇਆ

ਜ਼ਿਲ੍ਹਾ ਸੰਗਰੂਰ ਦੇ 1006 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

ਧੂਰੀ ਵਿੱਚ ਮੀਤ ਹੇਅਰ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਬਾਬਾ ਬਲਬੀਰ ਸਿੰਘ ਵੱਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ਤੇ ਅਫਸੋਸ ਦਾ ਪ੍ਰਗਟਾਵਾ