ਨੈਸ਼ਨਲ

ਦਿੱਲੀ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਚੋਣਾਂ 55 ਮੈਂਬਰੀ ਹਾਉਸ ਪੂਰਾ ਹੋਣ ਤੋਂ ਪਹਿਲਾਂ ਗੈਰ-ਕਾਨੂੰਨੀ, ਡਾਇਰੈਕਟਰ ਕਰਫਿਉ ਵਾਲੇ ਦਿਨ ਚੋਣਾਂ ਕਰਵਾਉਣ ਦੀ ਮੰਸ਼ਾ ਜਨਤਕ ਕਰਨ: ਇੰਦਰ ਮੋਹਨ ਸਿੰਘ

ਸੁਖਰਾਜ ਸਿੰਘ/ ਮਨਪ੍ਰੀਤ ਸਿੰਘ ਖਾਲਸਾ | January 19, 2022 07:05 PM

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਸਰਕਾਰ ਵਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ ਗੁਰਦੁਆਰਾ ਨਿਯਮਾਂ ਮੁਤਾਬਿਕ 55 ਮੈਂਬਰੀ ਹਾਉਸ ਦੇ ਪੂਰਾ ਹੋਣ ਦਾ ਗਜਟ ਨੋਟੀਫਿਕੇਸ਼ਨ ਜਾਰੀ ਹੋਣ ਦੇ ਬਾਅਦ ਹੀ 15 ਦਿਨਾਂ ਦੇ ਅੰਦਰ ਦਿੱਲੀ ਕਮੇਟੀ ਦੇ ਕਾਰਜਕਾਰੀ ਬੋਰਡ ਦੀ ਚੋਣਾਂ ਕਰਵਾਉਣ ਲਈ ਮੀਟਿੰਗ ਬੁਲਾਈ ਜਾਣੀ ਲਾਜਮੀ ਹੁੰਦੀ ਹੈ, ਜਦਕਿ ਮੋਜੂਦਾ ਸਮੇਂ ਦਿੱਲੀ ਗੁਰਦੁਆਰਾ ਚੋਣ ਡਾਇਰੈਕਟਰ ਵਲੋਂ ਬੀਤੇ ਦਿਨ ਮੰਗਲਵਾਰ ਨੂੰ ਕਾਰਜਕਾਰੀ ਬੋਰਡ ਦੀ ਚੋਣਾਂ ਲਈ ਮੀਟਿੰਗ ਦਾ ਨੋਟਿਸ ਜਾਰੀ ਕੀਤਾ ਗਿਆ ਹੈ, ਹਾਲਾਂਕਿ ਸਿੰਘ ਸਭਾ ਦੇ ਪ੍ਰਧਾਨ ਦੀ ਨਾਮਜਦਗੀ ਸਬੰਧੀ ਗਜਟ ਨੋਟੀਫਿਕੇਸ਼ਨ ਹੁਣ ਤੱਕ ਜਾਰੀ ਨਾ ਹੋਣ ਕਰਕੇ 55 ਮੈਂਬਰਾਂ ਦਾ ਹਾਉਸ ਪੂਰਾ ਨਹੀ ਹੋਇਆ ਹੈ। ਇੰਦਰ ਮੋਹਨ ਸਿੰਘ ਨੇ ਦਿੱਲੀ ਗੁਰਦੁਆਰਾ ਐਕਟ ਦਾ ਹਵਾਲਾ ਦਿੰਦਿਆ ਕਿਹਾ ਕਿ ਸਿੰਘ ਸਭਾ ਦਾ ਪ੍ਰਧਾਨ ਤਾਂ ਹੀ ਨਾਮਜਦ ਕੀਤਾ ਜਾ ਸਕਦਾ ਹੈ ਜੇਕਰ ਉਹ ਕਿਸੇ ਹੋਂਦ ਵਾਲੇ ਸਿੰਘ ਸਭਾ ਗੁਰਦੁਆਰੇ ਦਾ ਪ੍ਰਧਾਨ ਹੋਵੇ, ਜਦਕਿ ਮਿਲੀ ਜਾਣਕਾਰੀ ਮੁਤਾਬਿਕ ਬੀਤੇ 5 ਜਨਵਰੀ 2022 ਨੂੰ ਲਾਟਰੀ `ਚ ਨਿਕਲੇ ਪ੍ਰਧਾਨ ਸਬੰਧੀ ਦਿੱਲੀ ਦੇ ਯਮੁਨਾਪਾਰ ਇਲਾਕੇ ਸ਼ੰਕਰ ਵਿਹਾਰ `ਚ ਕੋਈ ਸਿੰਘ ਸਭਾ ਗੁਰਦੁਆਰਾ ਹੋਂਦ `ਚ ਨਹੀਂ ਹੈ ਤੇ ਇਹ ਮਾਮਲਾ ਕਾਨੂੰਨੀ ਪੇਚਾਂ `ਚ ਫਸਿਆ ਹੋਇਆ ਹੈ।ਇੰਦਰ ਮੋਹਨ ਸਿੰਘ ਨੇ ਕਿਹਾ ਕਿ ਕਾਰਜਕਾਰੀ ਬੋਰਡ ਦੀ ਮੀਟਿੰਗ ਕਰਵਾਉਣ ਲਈ 15 ਦਿਨਾਂ ਦਾ ਸਮਾਂ ਹੋਣ ਦੇ ਬਾਵਜੂਦ ਚੋਣ
ਡਾਇਰੈਕਟਰ ਵਲੋਂ ਬੀਤੇ ਕਲ ਮੀਟਿੰਗ ਦਾ ਨੋਟਿਸ ਜਾਰੀ ਕਰਕੇ ਕੇਵਲ 3 ਦਿਨਾਂ ਦੇ ਵੱਖਵੇ `ਚ ਆਗਾਮੀ 22 ਜਨਵਰੀ 2022 ਨੂੰ ਕਾਰਜਕਾਰੀ ਬੋਰਡ ਦੀਆਂ ਚੋਣਾਂ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ।ਉਨ੍ਹਾਂ ਕਿਹਾ ਕਿ ਇਨ੍ਹੇ ਘੱਟ ਵੱਖਵੇ `ਚ ਦਿੱਲੀ ਤੋਂ ਦੂਰ-ਦਰਾਡੇ ਤਖਤ ਸ੍ਰੀ ਹਜੂਰ ਸਾਹਿਬ, ਤਖਤ ਸ੍ਰੀ ਪਟਨਾ ਸਾਹਿਬ, ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਜੱਥੇਦਾਰ ਸਾਹਿਬਾਨਾਂ ਨੂੰ ਮੀਟਿੰਗ `ਚ ਫੋਰੀ ਤੋਰ `ਤੇ ਸ਼ਿਰਕਤ ਕਰਨ ਦਾ ਸਰਕਾਰੀ ਫੁਰਮਾਨ ਭੇਜਿਆ ਗਿਆ ਹੈ ਜਦਕਿ ਉਹ ਆਪਣੇ ਰੁਝੇਵਿਆਂ ਕਾਰਨ 3 ਦਿਨਾਂ ਦੇ ਨੋਟਿਸ `ਚ ਦਿੱਲੀ ਪੁੱਜਣ `ਚ ਅਸਮਰਥ ਹੋ ਸਕਦੇ ਹਨ।ਇੰਦਰ ਮੋਹਨ ਸਿੰਘ ਨੇ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਕਾਰਜਕਾਰੀ ਬੋਰਡ ਦੀਆਂ ਚੋਣਾਂ 22 ਜਨਵਰੀ ਨੂੰ ਹੀ ਕਰਵਾਉਣ ਦੀ ਕੀ ਮੰਸ਼ਾ ਹੈ ਜਦਕਿ ਇਸ ਦਿਨ ਸ਼ਨੀਵਾਰ ਹੋਣ ਕਰਕੇ ਦਿੱਲੀ `ਚ ਵੀਕ-ਐਂਡ ਕਰਫਿਉ ਲਗਾ ਹੋਵੇਗਾ ਤੇ ਕੀ ਕਰਫਿਉ ਕਾਰਨ ਸਾਰੇ 55 ਮੈਂਬਰਾਂ ਤੇ ਉਹਨਾਂ ਦੇ ਕਾਰਕੁੰਨਾਂ ਦਾ ਵਡੀ ਗਿਣਤੀ `ਚ ਘਰਾਂ `ਚੋਂ ਬਾਹਰ ਨਿਕਲ ਕੇ ਮੀਟਿੰਗ ਚ ਪਹੁੰਚਣਾਂ
ਕੋਵਿਡ ਨਿਯਮਾਂ ਦੀ ਉਲੰਘਣਾਂ ਨਹੀ ਹੋਵੇਗੀ ? ਉਨ੍ਹਾਂ ਗੁਰਦੁਆਰਾ ਚੋਣ ਡਾਇਰੈਕਟਰ ਨੂੰ ਅਪੀਲ ਕੀਤੀ ਹੈ ਕਿ ਉਹ ਕਾਨੂੰਨ ਦੀ ਪਾਲਨਾ ਕਰਦਿਆਂ 55 ਮੈਂਬਰੀ ਹਾਉਸ ਪੂਰਾ ਹੋਣ ਤੋਂ ਉਪਰੰਤ ਹੀ ਮੀਟਿੰਗ ਦੀ ਤਾਰੀਖ ਮੁਕਰਰ ਕਰਨ ਜਿਸ ਦਿਨ ਮੈਂਬਰਾਂ ਨੂੰ ਆਵਾਜਾਈ ਕਰਨ ਦੀ
ਮਨਾਹੀ ਨਾ ਹੋਵੇ।

Have something to say? Post your comment

 

ਨੈਸ਼ਨਲ

ਭਾਜਪਾ ਦੇ ਮਾੜੇ ਸ਼ਾਸਨ ਕਾਰਨ ਪੀਜੀਆਈ ਨੂੰ ਵੀ ਝਲਣੀ ਪੈ ਰਹੀ ਸਟਾਫ਼ ਦੀ ਕਮੀ , ਮਰੀਜਾਂ ਦੀਆਂ ਆਸਾਂ 'ਤੇ ਪਾਣੀ ਫੇਰਿਆ - ਬਾਂਸਲ

ਸੁਖਵਿੰਦਰ ਸਿੰਘ ਫ਼ੌਜੀ ਦੀ ਮੌਤ ਸੱਕੀ, ਨਿਰਪੱਖਤਾ ਨਾਲ ਕੀਤੀ ਜਾਏ ਜਾਂਚ : ਮਾਨ

ਕਿਸਾਨੀ ਅੰਦੋਲਨ ਅਤੇ ਸਿਧਾਤਾਂ ਨੂੰ ਲੈ ਕੇ ਭਾਜਪਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ: ਬੀਬੀ ਰਣਜੀਤ ਕੌਰ

ਦਿੱਲੀ ਵਿਧਾਨ ਸਭਾ ਸੋਮਵਾਰ ਤੱਕ ਮੁਲਤਵੀ

ਕਾਂਗਰਸ ਦੀ ਸੁਪ੍ਰਿਆ ਸ਼੍ਰੀਨਾਤੇ ਅਤੇ ਭਾਜਪਾ ਦੇ ਦਿਲੀਪ ਘੋਸ਼ ਨੂੰ ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਲਈ ਚੋਣ ਕਮਿਸ਼ਨ ਦਾ ਨੋਟਿਸ

ਆਪ ਨੂੰ ਵੱਡਾ ਸਿਆਸੀ ਝਟਕਾ ਇਕਲੌਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਭਾਜਪਾ 'ਚ ਹੋ ਗਏ ਸ਼ਾਮਲ

ਦੇਸ਼ ਵਿਦੇਸ਼ ਅੰਦਰ ਸਿੱਖਾਂ ਦੀ ਜਾਨ ਨੂੰ ਖਤਰਾ ਦੇਖਦਿਆਂ ਚੋਣਾਂ ਦੌਰਾਨ ਸਿੱਖ ਉਮੀਦਵਾਰ ਨੂੰ ਹਥਿਆਰ ਰੱਖਣ ਦੀ ਦਿੱਤੀ ਜਾਵੇ ਛੋਟ : ਮਾਨ

ਆਪ ਦੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਨਿਵਾਸ ਦੇ ਬਾਹਰ ਸੁਰੱਖਿਆ ਦਿੱਤੀ ਵਧਾ

ਓੲਸਿਸ ਅਕੈਡਮੀ ਯੂਕੇ ਵੱਲੋਂ ਸਿੱਖਾਂ ਨੂੰ ਤਾਲਿਬਾਨ ਜਾਂ ਕੁ ਕਲੈਕਸ ਕਲੇਨ ਨਾਲ ਤੁਲਨਾ ਕਰਨਾ ਬਦਨਾਮ ਕਰਨ ਦੀ ਡੂੰਘੀ ਸਾਜਿਸ : ਮਾਨ

'ਆਪ' ਵੱਲੋਂ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ