ਪੰਜਾਬ

ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਪਿੱਛੋਂ 46.66 ਕਰੋੜ ਰੁਪਏ ਦੀਆਂ ਕੀਮਤ ਦੀਆਂ ਵਸਤਾਂ ਕੀਤੀਆ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

ਕੌਮੀ ਮਾਰਗ ਬਿਊਰੋ | January 19, 2022 07:08 PM

ਚੰਡੀਗੜ੍ਹ- ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ ਕਰੁਣਾ ਰਾਜੂ ਨੇ ਅੱਜ ਇੱਥੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ’ਚ 3, 54, 075 ਲਾਇਸੰਸਸ਼ੁਦਾ ਹਥਿਆਰ ਜਮਾਂ ਕਰਵਾਏ ਗਏ ਹਨ।

ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਕੁੱਲ 3, 90, 275 ਲਾਇਸੈਂਸੀ ਹਥਿਆਰਾਂ ਦਾ 91.10 ਫੀਸਦੀ ਬਣਦਾ ਹੈ, ਜਦ ਕਿ ਸੂਬੇ ਵਿੱਚ 27 ਬਿਨਾਂ ਲਾਇਸੈਂਸ ਵਾਲੇ ਹਥਿਆਰ ਵੀ ਜ਼ਬਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਰਾਸ਼ਟਰੀ/ਪ੍ਰਾਈਵੇਟ ਬੈਂਕਾਂ ਵਿੱਚ ਤਾਇਨਾਤ ਸੁਰੱਖਿਆ ਕਰਮੀਆਂ ਸਮੇਤ ਨਿੱਜੀ ਸੁਰੱਖਿਆ ਲਈ ਲਾਇਸੰਸਸ਼ੁਦਾ ਹਥਿਆਰ ਰੱਖਣ ਵਾਲੇ ਕੁਝ ਵਿਅਕਤੀਆਂ ਨੂੰ ਕਿਸੇ ਵੀ ਕਿਸਮ ਦੀ ਵਾਜਿਬ ਛੋਟ ਲੈਣ ਜਾਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਤੱਕ ਪਹੁੰਚ ਕਰਨੀ ਹੋਵੇਗੀ ।

ਡਾ.ਰਾਜੂ ਨੇ ਇਹ ਵੀ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ 18 ਜਨਵਰੀ 2022 ਤੱਕ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 46.66 ਕਰੋੜ ਰੁਪਏ ਕੀਮਤ ਦਾ ਸਮਾਨ ਜ਼ਬਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਨਿਗਰਾਨ ਟੀਮਾਂ ਨੇ 2 ਕਰੋੜ ਰੁਪਏ ਦੀ ਕੀਮਤ ਵਾਲੀ 6.60 ਲੱਖ ਲੀਟਰ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਨੇ 44.49 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 16 ਲੱਖ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1088 ਵੱਧ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2376 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1129 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਅਤੇ ਬਾਕੀਆਂ ਵਿਰੁੱਧ ਵੀ ਜਲਦ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 725 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਗ਼ੈਰ- ਜ਼ਮਾਨਤੀ ਵਾਰੰਟਾਂ ਦੇ 2221 ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ, ਜਦਕਿ 191 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ’ਚ 6339 ਨਾਕੇ ਲਗਾਏ ਗਏ ਹਨ।

 

Have something to say? Post your comment

 

ਪੰਜਾਬ

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਦਿੱਲੀ ਆਧਾਰਿਤ ਪਾਰਟੀਆਂ ਈਸਟ ਇੰਡੀਆ ਕੰਪਨੀ ਵਾਂਗੂ ਪੰਜਾਬ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਾਈ ਅੰਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋ ਅਜਾਦ ਉਮੀਦਵਾਰ ਵਜੋ ਚੋਣ ਲੜਣਗੇ

ਮੋਦੀ ਮੰਗਲਸੂਤਰ ਸਬੰਧੀ ਬੇਬੁਨਿਆਦ ਹਊਆ ਖੜ੍ਹਾ ਕਰ ਕੇ ਮੁਲਕ ਦੀ ਬਹੁਗਿਣਤੀ ਦੀਆਂ ਵੋਟਾਂ ਬਟੋਰਨਾ ਚਾਹੁੰਦੇ ਹਨ: ਬਲਬੀਰ ਸਿੱਧੂ

ਮੁੱਖ ਮੰਤਰੀ ਮਾਨ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਗੁਰੂ ਚਰਨਾਂ ‘ਚ ਟੇਕਿਆ ਮੱਥਾ

ਅਕਾਲੀ ਦਲ ਨੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਦੀ  ਹਮਾਇਤ ਕੀਤੀ, ਕਿਸਾਨਾਂ ਨਾਲ ਧੋਖਾ ਕੀਤਾ- ਨੀਲ ਗਰਗ

ਭਾਜਪਾ ਹਰਾਓ ਤੇ ਭਜਾਓ ਭਜਾਓ ਦਾ ਸੱਦਾ ਦਿੰਦੇ ਫਲੈਕਸ ਕੰਧਾਂ ਉੱਪਰ ਲਗਾਉਣ ਦੀ ਕੀਤੀ ਸ਼ੁਰੂਆਤ 

ਮਾਨ ਦਾ ਮੋਦੀ ਤੋਂ ਬਾਦਲਾਂ ਤੱਕ ਹਰ ਵਿਰੋਧੀ 'ਤੇ ਹਮਲਾ, ਕਿਹਾ ਮੈਂ ਆਪਣੇ ਲੋਕਾਂ ਦੇ ਹੱਕਾਂ ਲਈ ਲੜਦਾ ਰਹਾਂਗਾ