ਪੰਜਾਬ

ਕਾਂਗਰਸੀ ਸਰਪੰਚ ਸਮੇਤ ਕਈਆਂ ਨੇ ਕਾਂਗਰਸ ਛੱਡ ਕੇ ਫਡ਼ਿਆ ਆਮ ਆਦਮੀ ਪਾਰਟੀ ਦਾ ਪੱਲਾ

ਕੌਮੀ ਮਾਰਗ ਬਿਊਰੋ | January 19, 2022 07:10 PM


ਮੋਹਾਲੀ-ਵਿਧਾਨ ਸਭਾ ਹਲਕਾ ਮੋਹਾਲੀ ਵਿੱਚ ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਕਾਫ਼ੀ ਵੱਡਾ ਹੁੰਗਾਰਾ ਮਿਲਿਆ ਜਦੋਂ ਹਲਕੇ ਦੇ ਪਿੰਡਾਂ ਵਿੱਚ ਕਾਂਗਰਸੀ ਸਰਪੰਚ ਛੱਜਾ ਸਿੰਘ ਕੁਰਡ਼ੀ, ਨਿਰਮਲ ਸਿੰਘ ਕੁਰਡ਼ੀ, ਐਡਵੋਕੇਟ ਜਗਬੀਰ ਸਿੰਘ ਕੁਰਡ਼ੀ ਅਤੇ ਨਾਜਰ ਸਿੰਘ ਜਗਤਪੁਰਾ ਆਪਣੇ ਹੋਰਨਾਂ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ‘ਆਪ’ ਵਿੱਚ ਸ਼ਾਮਿਲ ਹੋ ਗਏ। ਪਿੰਡ ਮੌਜਪੁਰ ਵਿਖੇ ਉਮੀਦਵਾਰ ਸ. ਕੁਲਵੰਤ ਸਿੰਘ ਨੇ ਇਨ੍ਹਾਂ ਦਾ ‘ਆਪ’ ਵਿੱਚ ਸ਼ਾਮਿਲ ਹੋਣ ’ਤੇ ਜ਼ੋਰਦਾਰ ਸਵਾਗਤ ਕੀਤਾ।
‘ਆਪ’ ਵਿੱਚ ਸ਼ਾਮਿਲ ਹੋਏ ਛੱਜਾ ਸਿੰਘ ਸਰਪੰਚ ਕੁਰਡ਼ੀ, ਨਾਜਰ ਸਿੰਘ ਜਗਤਪੁਰਾ ਅਤੇ ਨਿਰਮਲ ਸਿੰਘ ਕੁਰਡ਼ੀ ਨੇ ਕਿਹਾ ਕਿ ਹਲਕਾ ਮੋਹਾਲੀ ਵਿੱਚ ਕਾਂਗਰਸ ਪਾਰਟੀ ਦੇ ਵਿਧਾਇਕ ਨੇ ਆਪਣੀ ਪਾਰਟੀ ਦੀ ਸਰਕਾਰ ਅਤੇ ਖ਼ੁਦ ਕੈਬਨਿਟ ਮੰਤਰੀ ਹੋਣ ਦੇ ਬਾਵਜੂਦ ਵੀ ਪਿੰਡਾਂ ਦੀ ਹਾਲਤ ਬਹੁਤ ਮਾਡ਼ੀ ਹੋ ਚੁੱਕੀ ਹੈ ਅਤੇ ਕਈ ਪਿੰਡਾਂ ਵਿੱਚ ਤਾਂ ਲੋਕੀਂ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ। ਉਨ੍ਹਾਂ ਕਿਹਾ ਕਿ ਜਿਹਡ਼ਾ ਵਿਅਕਤੀ ਖ਼ੁਦ ਕੈਬਨਿਟ ਮੰਤਰੀ ਅਤੇ ਆਪਣੀ ਸਰਕਾਰ ਹੋਣ ’ਤੇ ਪਿੰਡਾਂ ਨੂੰ ਅਣਦੇਖਾ ਕਰਦਾ ਰਿਹਾ ਹੋਵੇ, ਉਸ ਤੋਂ ਭਵਿੱਖ ਵਿੱਚ ਕਿਸੇ ਵਿਕਾਸ ਕਾਰਜਾਂ ਤੇ ਜਾਂ ਫਿਰ ਹੋਰ ਕਿਸੇ ਹਾਂਪੱਖੀ ਹੁੰਗਾਰਿਆਂ ਦੀ ਆਸ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ‘ਆਪ’ ਦੇ ਉਮੀਦਵਾਰ ਸ੍ਰ. ਕੁਲਵੰਤ ਸਿੰਘ ਦੇ ਬਾਰੇ ਵਿੱਚ ਉਨ੍ਹਾਂ ਨੇ ਮੋਹਾਲੀ ਨਗਰ ਨਿਗਮ ਦੇ ਮੇਅਰ ਵਜੋਂ ਕੀਤੇ ਹੋਏ ਇਮਾਨਦਾਰੀ ਨਾਲ ਕੰਮਾਂ ਬਾਰੇ ਸੁਣਿਆ ਅਤੇ ਜਾਣਿਆ ਹੈ ਅਤੇ ਉਨ੍ਹਾਂ ਦੀ ਸ਼ਖਸੀਅਤ ਤੋਂ ਪ੍ਰਭਾਵਿਤ ਹਨ। ਇਸ ਲਈ ਉਹ ਚਾਹੁੰਦੇ ਹਨ ਇਸ ਵਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਨੂੰ ਹਲਕਾ ਮੋਹਾਲੀ ਦੀ ਵਾਗਡੋਰ ਸੰਭਾਲੀ ਜਾਵੇ।
ਇਸ ਮੌਕੇ ਸ੍ਰ. ਕੁਲਵੰਤ ਸਿੰਘ ਨੇ ਪਾਰਟੀ ਵਿੱਚ ਸ਼ਾਮਿਲ ਹੋਏ ਉਕਤ ਵਿਅਕਤੀਆਂ ਨੂੰ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ‘ਆਪ’ ਵਿੱਚ ਵਿਸ਼ਵਾਸ ਪ੍ਰਗਟ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ 20 ਫ਼ਰਵਰੀ ਨੂੰ ਆਪਣੀ ਇੱਕ-ਇੱਕ ਕੀਮਤੀ ਵੋਟ ਆਮ ਆਦਮੀ ਪਾਰਟੀ ਨੂੰ ਪਾ ਕੇ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਾਉਣ ਵਿੱਚ ਯੋਗਦਾਨ ਪਾਉਣ ਤਾਂ ਜੋ ਪੰਜਾਬ ਦੀ ਸਿਆਸਤ ਵਿੱਚੋਂ ਗੰਦ ਕੱਢ ਕੇ ਪੰਜਾਬ ਦਾ ਸੁਧਾਰ ਕੀਤਾ ਜਾ ਸਕੇ।

 

Have something to say? Post your comment

 

ਪੰਜਾਬ

ਪਹਿਲੇ ਪੜਾਅ ਦੀਆਂ ਚੋਣਾਂ 'ਚ ਭਾਜਪਾ ਨੂੰ ਸਿਰਫ਼ 25 ਤੋਂ 30 ਸੀਟਾਂ ਮਿਲ ਰਹੀਆਂ ਹਨ,ਤਦੇ ਹੀ ਉਨ੍ਹਾਂ ਦਾ 400 ਪਾਰ ਦਾ ਨਾਅਰਾ ਬੰਦ ਹੋ ਗਿਆ- ਭਗਵੰਤ ਮਾਨ

ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

ਭਾਈ ਅੰਮ੍ਰਿਤਪਾਲ ਸਿੰਘ ਨੇ ਕੀਤਾ ਸ਼ਪਸ਼ਟ ਖਡੂਰ ਸਾਹਿਬ ਤੋ ਚੋਣ ਲੜਣ ਬਾਰੇ ਪੰਥਕ ਜਥੇਬੰਦੀਆਂ,ਪਰਵਾਰ,ਤੇ ਸੰਗਤ ਦੀ ਰਾਏ ਨਾਲ ਹੀ ਲੈਣਗੇ ਕੋਈ ਫੈਸਲਾ 

ਚੋਣਾਂ ਨਾਲ ਸਬੰਧਤ ਹੋਰਡਿੰਗਜ਼, ਪੋਸਟਰ, ਬੈਨਰਾਂ 'ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਦਰਜ ਹੋਣੀ ਲਾਜ਼ਮੀ

ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਹਮਲਾ: ਪੀਡਬਲਊਡੀ ਮੰਤਰੀ ਰਹਿੰਦਿਆਂ ਬਣਵਾਏ ਟੋਲ, ਮੈਂ ਉਨ੍ਹਾਂ ਨੂੰ ਬੰਦ ਕਰਵਾਇਆ

ਜ਼ਿਲ੍ਹਾ ਸੰਗਰੂਰ ਦੇ 1006 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

ਧੂਰੀ ਵਿੱਚ ਮੀਤ ਹੇਅਰ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਬਾਬਾ ਬਲਬੀਰ ਸਿੰਘ ਵੱਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ਤੇ ਅਫਸੋਸ ਦਾ ਪ੍ਰਗਟਾਵਾ