ਪੰਜਾਬ

ਸੈਂਟਰਲ ਹਲਕੇ ਦੇ ਮਖਦੂਮਪੁਰਾ ਵਿਚ ਚੋਣ ਮੀਟਿੰਗ, ਪਹਿਲ ਦੇ ਅਧਾਰ ’ਤੇ ਹੱਲ ਕਰਵਾਈਆਂ ਜਾਣਗੀਆਂ ਮਖਦੂਮਪੁਰਾ ਦੀਆਂ ਸਮੱਸਿਆਵਾਂ :ਚੰਦਨ ਗਰੇਵਾਲ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | January 20, 2022 07:38 PM

ਨਵੀਂ ਦਿੱਲੀ- ਸ਼ੋਮਣੀ ਅਕਾਲੀ ਦਲ ਤੇ ਯੂਥ ਅਕਾਲੀ ਦਲ ਵੱਲੋਂ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਲਗਾਤਾਰ ਡੋਰ ਟੂ ਡੋਰ ਚੋਣ ਪ੍ਰਚਾਰ ਅਤੇ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਸ਼ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਾਂਝੀ ਮੀਟਿੰਗ ਮਖਦੂਮਪੁਰਾ ਮੁਹੱਲਾ ਵਿਖੇ ਕਰਵਾਈ ਗਈ। ਜਿਸ ਵਿਚ ਬਹੁਤ ਵੱਡੀ ਗਿਣਤੀ ਵਿਚ ਮਖਦੂਮਪੁਰਾ ਇਲਾਕੇ ਦੀ ਸੰਗਤ ਜਿਸ ਵਿਚ ਮਾਵਾਂ-ਭੈਣਾਂ, ਵੀਰਾਂ ਅਤੇ ਨੌਜਵਾਨਾਂ ਨੇ ਹਿੱਸਾ ਲਿਆ। ਇਸ ਦੌਰਾਨ ਇਲਾਕੇ ਦੀ ਸੰਗਤ ਨੇ ਅਕਾਲੀ-ਬਸਪਾ ਗੱਠਜੋੜ ਦੇ ਹੱਕ ਵਿਚ ਭਰਵਾਂ ਹੁੰਗਾਰਾ ਦਿੱਤਾ ਅਤੇ ਵਿਸ਼ਵਾਸ ਦਵਾਇਆ ਕਿ ਉਹ ਇਸ ਵਾਰ ਵਿਧਾਨਸਭਾ ਚੋਣਾਂ ਵਿਚ ਵਿਕਾਸ ਨੂੰ ਤਰਜੀਹ ਦੇਣਗੇ ਅਤੇ ਵਿਕਾਸ ਦੇ ਨਾਂ ’ਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੋਟ ਪਾਵਾਂਗੇ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਵੱਡੇ ਪੱਧਰ ’ਤੇ ਵਿਕਾਸ ਕਾਰਜ ਹੋਏ ਜਿਸ ਵਿਚ ਸਾਰੀਆਂ ਸੁੱਖ ਸਹੂਲਤਾਂ ਜਨਤਾ ਦੀ ਮਰਜ਼ੀ ਮੁਤਾਬਕ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਮੌਕੇ ਯੂਥ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ ਨੇ ਕਿਹਾ ਕਿ ਇਸ ਵਾਰ 1 ਲੱਖ ਨੌਕਰੀਆਂ ਦਾ ਵਾਅਦਾ ਜੋ ਸ਼ਰੋਮਣੀ ਅਕਾਲੀ ਦਲ ਵੱਲੋਂ ਕੀਤਾ ਗਿਆ ਹੈ ਉਸ ਨੂੰ ਵੀ ਪੂਰਾ ਕੀਤਾ ਜਾਵੇਗਾ। ਪਿਛਲੇ 10 ਸਾਲਾਂ ਵਿਚ ਜਦ ਅਕਾਲੀ ਦਲ ਦੀ ਸਰਕਾਰ ਰਹੀ ਤਾਂ ਪੌਣੇ ਤਿੰਨ ਲੱਖ ਨੌਕਰੀਆਂ ਦਿੱਤੀਆਂ ਗਈਆਂ ਸਨ। ਸ਼ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਿਧਾਨਸਭਾ ਹਲਕਾ ਜਲੰਧਰ ਸੈਂਟਰਲ ਤੋਂ ਸਾਂਝੇ ਉਮੀਦਵਾਰ ਚੰਦਨ ਗਰੇਵਾਲ ਨੇ ਇਲਾਕਾ ਵਾਸੀਆਂ ਨੂੰ ਭਰੋਸਾ ਦਵਾਇਆ ਕਿ ਉਹ ਜਿੱਤ ਤੋਂ ਬਾਅਦ ਇਲਾਕੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਵਾਉਣਗੇ। ਬੀਸੀ ਵਿੰਗ ਦੇ ਪ੍ਰਧਾਨ ਲਲਿਤ ਕੁਮਾਰ ਬੱਬੂ ਨੇ ਕਿਹਾ ਕਿ ਇਮਾਨਦਾਰ ਅਤੇ ਬੇਦਾਗ ਸ਼ਖਸੀਅਤ, ਗਰੀਬਾਂ, ਵਪਾਰੀਆਂ, ਛੋਟੇ ਦੁਕਾਨਦਾਰਾਂ, ਮਜ਼ਦੂਰਾਂ ਦੇ ਹੱਕ ਦੇ ਵਿਚ ਅਵਾਜ਼ ਬੁਲੰਦ ਕਰਨ ਵਾਲੇ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਚੰਦਨ ਗਰੇਵਾਲ ਦੇ ਹੱਕ ਵਿਚ ਲੋਕ ਹਾਂ ਪੱਖੀ ਹੁੰਗਾਰਾ ਦੇ ਰਹੇ ਹਨ ਅਤੇ ਪੂਰੇ ਹਲਕੇ ਦੇ ਵਿਚ ਜਿਸ ਤਰ੍ਹਾਂ ਸ਼ਰੋਮਣੀ ਅਕਾਲੀ ਦਲ ਦੀ ਲਹਿਰ ਚੱਲ ਰਹੀ ਹੈ, ਇਸ ਇਲਾਕੇ ਤੋਂ ਬਹੁਤ ਵੱਡੀ ਲੀਡ ਨਾਲ ਚੰਦਨ ਗਰੇਵਾਲ ਦੀ ਜਿੱਤ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਨਿਰਵੈਰ ਸਿੰਘ ਸਾਜਨ, ਹਰਮਨ ਅਸੀਜਾ, ਚਰਨਜੀਤ ਸਿੰਘ ਚਸਕੀ, ਮਨਜੋਤ ਸਿੰਘ, ਹਰਭਜਨ ਸਿੰਘ, ਮਨਪ੍ਰੀਤ ਸਿੰਘ ਪ੍ਰਿੰਸ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

ਪੰਜਾਬ

ਪਹਿਲੇ ਪੜਾਅ ਦੀਆਂ ਚੋਣਾਂ 'ਚ ਭਾਜਪਾ ਨੂੰ ਸਿਰਫ਼ 25 ਤੋਂ 30 ਸੀਟਾਂ ਮਿਲ ਰਹੀਆਂ ਹਨ,ਤਦੇ ਹੀ ਉਨ੍ਹਾਂ ਦਾ 400 ਪਾਰ ਦਾ ਨਾਅਰਾ ਬੰਦ ਹੋ ਗਿਆ- ਭਗਵੰਤ ਮਾਨ

ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

ਭਾਈ ਅੰਮ੍ਰਿਤਪਾਲ ਸਿੰਘ ਨੇ ਕੀਤਾ ਸ਼ਪਸ਼ਟ ਖਡੂਰ ਸਾਹਿਬ ਤੋ ਚੋਣ ਲੜਣ ਬਾਰੇ ਪੰਥਕ ਜਥੇਬੰਦੀਆਂ,ਪਰਵਾਰ,ਤੇ ਸੰਗਤ ਦੀ ਰਾਏ ਨਾਲ ਹੀ ਲੈਣਗੇ ਕੋਈ ਫੈਸਲਾ 

ਚੋਣਾਂ ਨਾਲ ਸਬੰਧਤ ਹੋਰਡਿੰਗਜ਼, ਪੋਸਟਰ, ਬੈਨਰਾਂ 'ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਦਰਜ ਹੋਣੀ ਲਾਜ਼ਮੀ

ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਹਮਲਾ: ਪੀਡਬਲਊਡੀ ਮੰਤਰੀ ਰਹਿੰਦਿਆਂ ਬਣਵਾਏ ਟੋਲ, ਮੈਂ ਉਨ੍ਹਾਂ ਨੂੰ ਬੰਦ ਕਰਵਾਇਆ

ਜ਼ਿਲ੍ਹਾ ਸੰਗਰੂਰ ਦੇ 1006 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

ਧੂਰੀ ਵਿੱਚ ਮੀਤ ਹੇਅਰ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਬਾਬਾ ਬਲਬੀਰ ਸਿੰਘ ਵੱਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ਤੇ ਅਫਸੋਸ ਦਾ ਪ੍ਰਗਟਾਵਾ