ਪੰਜਾਬ

ਜਥੇਬੰਦੀਆਂ ਨੇ ਦਲਿਤ ਵਿਰੋਧੀ ਪੇਂਡੂ ਧਨਾਢ ਚੌਧਰੀਆਂ, ਸਿਆਸਤਦਾਨਾਂ ਅਤੇ ਅਫ਼ਸਰਸ਼ਾਹੀ ਦੇ ਗੱਠਜੋੜ ਦੀਆਂ ਅਰਥੀਆਂ ਫੂਕੀਆਂ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | January 20, 2022 07:42 PM
 
 
ਸੰਗਰੂਰ: ਪੇਂਡੂ ਸੰਸਾਧਨਾਂ ਅਤੇ ਸੰਵਿਧਾਨਕ ਅਧਿਕਾਰਾਂ ਤੋਂ ਸੂਬੇ ਦੇ ਬਹੁਗਿਣਤੀ ਦਲਿਤ ਭਾਈਚਾਰੇ ਨੂੰ ਵਾਂਝੇ ਕਰਨ ਲਈ ਕੀਤੇ ਜਾ ਰਹੇ ਲਗਾਤਾਰ ਹਮਲਿਆਂ ਦਾ ਸ਼ਿਕਾਰ ਹੋ ਰਹੇ ਇਹਨਾਂ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਦੀ ਕੜੀ ਵਜੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਦਿੱਤੇ ਗਏ ਸੂਬਾ ਪੱਧਰੀ ਅਰਥੀ ਫੂਕ ਪ੍ਰਦਰਸ਼ਨ ਦੇ ਸੱਦੇ ਤਹਿਤ ਇਨਕਲਾਬੀ ਜਮਹੂਰੀ ਜਥੇਬੰਦੀਆਂ ਵੱਲੋਂ ਅੱਜ ਦਲਿਤ ਵਿਰੋਧੀ ਪੇਂਡੂ ਧਨਾਢ ਚੌਧਰੀਆਂ, ਸਿਆਸਤਦਾਨਾਂ ਅਤੇ ਅਫ਼ਸਰਸ਼ਾਹੀ ਦੇ ਗੱਠਜੋੜ ਦੇ ਪਿੰਡ ਸ਼ਾਦੀਹਰੀ, ਜਲੂਰ, ਰਾਏਧਰਾਣਾ, ਸੰਗਤੀਵਾਲਾ ਪਿੰਡਾਂ ਵਿੱਚ ਅਰਥੀਆਂ ਫੂਕੀਆਂ ਗਈਆਂ। ਇਸ ਮੌਕੇ ਮਜ਼ਦੂਰ ਵਿਰੋਧੀ ਗੱਠਜੋੜ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
 
ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਬਿੱਕਰ ਸਿੰਘ ਹਥੋਆ ਅਤੇ ਜਮਹੂਰੀ ਸੰਘਰਸ਼ ਕਮੇਟੀ ਦੇ ਆਗੂ ਮੱਖਣ ਸਿੰਘ ਸ਼ਾਦੀਹਰੀ ਨੇ ਦੱਸਿਆ ਕਿ ਜਦੋਂ ਵੀ ਬੇਜ਼ਮੀਨੇ ਲੋਕਾਂ ਵੱਲੋਂ ਜਮਹੂਰੀ ਢੰਗ ਨਾਲ ਆਪਣੇ ਅਧਿਕਾਰਾਂ ਦੀ ਗੱਲ ਕੀਤੀ ਜਾਂਦੀ ਹੈ ਤਾਂ ਉਹਨਾਂ ਉੱਪਰ ਗੁੰਡਿਆਂ ਤੋਂ ਹਮਲੇ ਅਤੇ ਝੂਠੇ ਕੇਸ ਮੜ੍ਹ ਕੇ ਉਹਨਾਂ ਦੀ ਆਵਾਜ਼ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੇ ਲੜੇ ਗਏ ਸਾਂਝੇ ਸੰਘਰਸ਼ ਤੋਂ ਬਾਅਦ ਕਾਂਗਰਸ ਸਰਕਾਰ ਵੱਲੋ ਸੰਘਰਸ਼ਾਂ ਦੌਰਾਨ ਮਜ਼ਦੂਰਾਂ ਕਿਸਾਨਾਂ ਵਿਰੁੱਧ ਦਰਜ ਕੇਸ ਰੱਦ ਕਰਨ ਦੇ ਜਾਰੀ ਨੋਟੀਫਿਕੇਸ਼ਨ ਦੇ ਬਾਵਜੂਦ ਸੰਘਰਸ਼ ਵਾਲੇ ਖਿੱਤਿਆਂ ਚੋਂ ਪਰਚੇ ਰੱਦ ਨਹੀਂ ਕੀਤੇ ਜਾ ਰਹੇ।
 
ਉਨ੍ਹਾਂ ਕਿਹਾ ਕਿ ਸਾਜ਼ਿਸ਼ ਤਹਿਤ ਬੇਜ਼ਮੀਨੇ ਦਲਿਤਾਂ ਨੂੰ ਹਾਸ਼ੀਏ 'ਤੇ ਬਣਾਈ ਰੱਖਣ ਲਈ ਪੰਚਾਇਤੀ ਜ਼ਮੀਨਾਂ ਤੇ ਨਿਗੁਣੀਆਂ ਸਹਿਕਾਰੀ ਭਲਾਈ ਸਕੀਮਾਂ ਦਾ ਹਿੱਸੇਦਾਰ ਨਹੀਂ ਬਣਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਚੱਲ ਰਹੇ ਸੰਘਰਸ਼ਾਂ ਨੂੰ ਕੁਚਲਣ ਲਈ ਉਲਟਾ ਮਜ਼ਦੂਰ ਆਗੂਆਂ ਨੂੰ ਗਿਰਫ਼ਤਾਰ ਕਰਕੇ ਜੇਲ੍ਹੀਂ ਡੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਸ਼ਾਦੀਹਰੀ (ਸੰਗਰੂਰ) ਦੇ 5 ਨੌਜੁਆਨ ਆਗੂਆਂ ਨੂੰ ਕੌ ਅਪ ਸੁਸਾਇਟੀ ਦੀ ਮੈਂਬਰਸ਼ਿਪ ਲੈਣ ਲਈ ਦਲਿਤਾਂ ਦੇ ਚੱਲ ਰਹੇ ਸੰਘਰਸ਼ ਦਾ ਹੱਲ ਕਰਵਾਉਣ ਲਈ ਪੁਲੀਸ ਵੱਲੋਂ ਸੱਦ ਕੇ ਸੰਘਰਸ਼ਾਂ ਦੌਰਾਨ ਪਹਿਲਾਂ ਦਰਜ ਕੇਸਾਂ ਵਿੱਚ ਜੇਲ੍ਹ ਭੇਜ ਦਿੱਤਾ ਗਿਆ, ਤਾਜ਼ਾ ਉਦਾਹਰਣ ਹੈ।
 
ਉਨ੍ਹਾਂ ਕਿਹਾ ਕਿ ਕਾਨੂੰਨੀ ਅਧਿਕਾਰ ਦੇ ਬਾਵਜੂਦ ਐੱਸ ਸੀ ਪਰਿਵਾਰਾਂ ਨੂੰ ਕੌ ਅਪ ਸੁਸਾਇਟੀਆਂ ਵਿੱਚ ਮੈਂਬਰਸ਼ਿਪ ਨਹੀਂ ਦਿੱਤੀ ਜਾ ਰਹੀ। ਖੇਤੀਬਾੜੀ ਦਾ ਅਹਿਮ ਹਿੱਸਾ ਕੋਆਪਰੇਟਿਵ ਸੋਸਾਇਟੀਆਂ ਜਿਹੜੀਆਂ ਪੇਂਡੂ ਭਾਈਚਾਰੇ ਦੇ ਵਿਕਾਸ ਵਿੱਚ ਅਹਿਮ ਹਿੱਸਾ ਨਿਭਾਉਂਦੀਆਂ ਹਨ, ਉਹਨਾਂ ਚ ਦਲਿਤ ਭਾਈਚਾਰਾ ਆਪਣਾ ਬਣਦਾ ਹਿੱਸਾ ਲੈਣ ਲਈ ਜਦ ਸੰਘਰਸ਼ ਕਰ ਰਿਹਾ ਹੈ ਤਾਂ ਉਹਨਾਂ ਉਪਰ ਕਾਬਜ਼ ਸਿਆਸੀ ਸਰਪ੍ਰਸਤੀ ਹਾਸਲ ਧਨਾਢ ਚੌਧਰੀ, ਅਫ਼ਸਰਸ਼ਾਹੀ ਨਾਲ ਮਿਲਕੇ ਦਲਿਤਾਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਤੋਂ ਵੀ ਵਾਂਝੇ ਰੱਖਣਾ ਚਾਹੁੰਦੇ ਹਨ। 
ਉਨ੍ਹਾਂ ਕਿਹਾ ਕਿ ਆਏ ਦਿਨ ਸਮਾਜਿਕ ਜਬਰ ਅਤੇ ਪੁਲੀਸ ਵਧੀਕੀਆਂ ਦੀਆਂ ਸੁਰਖੀਆਂ ਬਣ ਰਿਹਾ ਪੰਜਾਬ ਤੋ ਸਾਰੀਆਂ ਰਵਾਇਤੀ ਰਾਜਨੀਤਿਕ ਪਾਰਟੀਆਂ, ਦਲਿਤਾਂ ਦੀ ਰਾਖੀ ਲਈ ਬਣੇ ਕਮਿਸ਼ਨਾਂ, ਜਮਹੂਰੀ ਹੱਕਾਂ ਲਈ ਬਣੀਆਂ ਜਥੇਬੰਦੀਆਂ ਅਤੇ ਦਲਿਤਾਂ ਦੀਆਂ ਸਮਾਜਕ ਅਤੇ ਧਾਰਮਕ ਜਥੇਬੰਦੀਆਂ ਵੱਲੋਂ ਇਸ ਮਾਮਲੇ ਤੇ ਧਾਰੀ ਚੁੱਪ ਨੇ ਅਨੁਸੂਚਿਤ ਜਾਤੀਆਂ ਉੱਪਰ ਵਧੀਕੀਆਂ ਕਰਨ ਵਾਲਿਆਂ ਵਿਰੁੱਧ ਐੱਸ ਸੀ ਐਕਟ ਤਹਿਤ ਮਾਮਲੇ ਦਰਜ ਨਾ ਕਰਕੇ ਕਾਰਵਾਈ ਕਰਨ ਤੋਂ ਸਿਵਲ ਤੇ ਪੁਲੀਸ ਪ੍ਰਸ਼ਾਸਨ ਨੂੰ ਉਤਸ਼ਾਹ ਮਿਲ ਰਿਹਾ ਹੈ।
 
ਇਸ ਸਮੇਂ ਇਕੱਠ ਨੇ ਕੌ-ਅਪ ਸੁਸਾਇਟੀਆਂ ਵਿੱਚ ਐੱਸ ਸੀ ਪਰਿਵਾਰਾਂ ਨੂੰ ਮੈਂਬਰਸ਼ਿਪ ਨਾ ਦੇਣ ਲਈ ਜ਼ਿੰਮੇਵਾਰ ਸੁਸਾਇਟੀਆਂ ਉੱਪਰ ਕਾਬਜ਼ ਪ੍ਰਬੰਧਕ ਕਮੇਟੀਆਂ ਤੇ ਸਹਿਕਾਰੀ ਸੁਸਾਇਟੀਆਂ ਦੀ ਅਫ਼ਸਰਸ਼ਾਹੀ ਵਿਰੁੱਧ ਐੱਸ ਸੀ ਐਕਟ ਤਹਿਤ ਕਾਰਵਾਈ ਕਰਨ ਤੇ ਲੋੜਵੰਦ ਪਰਿਵਾਰਾਂ ਨੂੰ ਸੁਸਾਇਟੀ ਦੀ ਮੈਂਬਰਸ਼ਿਪ ਦੇਣ, ਸੰਘਰਸ਼ਾਂ ਦੌਰਾਨ ਮਜ਼ਦੂਰਾਂ ਵਿਰੁੱਧ ਦਰਜ ਤਮਾਮ ਕੇਸ ਬਿਨ੍ਹਾਂ ਪੱਖਪਾਤ ਤੁਰੰਤ ਰੱਦ ਕਰਨ, ਪਿੰਡ ਸ਼ਾਦੀਹਰੀ ਸੰਗਰੂਰ ਦੇ ਜੇਲ੍ਹ ਡੱਕੇ 5 ਨੌਜਵਾਨਾਂ ਆਗੁਆਂ ਨੂੰ ਤੁਰੰਤ ਰਿਹਾਅ ਕਰਨ, ਮਸਾਣੀਆਂ ਬਟਾਲਾ ਵਿਖੇ ਐੱਸ ਸੀ ਕੋਟੇ ਦੀ ਪੰਚਾਇਤੀ ਜ਼ਮੀਨ ਦੀ ਫਰਜ਼ੀ ਬੋਲੀ ਰੱਦ ਕਰਨ ਤੇ ਮਜ਼ਦੂਰ ਆਗੂਆਂ ਨਾਲ ਵਧੀਕੀ ਕਰਨ ਵਾਲੇ ਪੇਂਡੂ ਧਨਾਢਾਂ ਸਰਕਾਰੀ ਸੁਸਾਇਟੀਆਂ ਚੋਂ ਹਿੱਸੇਦਾਰੀ ਇਸ ਤੋਂ ਇਨਕਾਰ ਕਰਨ ਵਾਲੇ ਅਧਿਕਾਰੀਆਂ ਤੇ ਪ੍ਰਬੰਧਕ ਕਮੇਟੀਆਂ ਵਿਰੁੱਧ ਕਾਰਵਾਈ ਕਰਨ ਅਤੇ ਦਲਿਤ ਲੜਕੀ ਕੁਲਵੰਤ ਕੌਰ ਜਗਰਾਉਂ ਦੇ ਕਤਲ ਲਈ ਜ਼ਿੰਮੇਵਾਰ ਡੀਐੱਸਪੀ ਗੁਰਿੰਦਰ ਬੱਲ ਤੇ ਹੋਰਾਂ ਨੂੰ ਗਿਰਫ਼ਤਾਰ ਕਰਨ ਦੀ ਮੰਗ ਕੀਤੀ ਗਈ।
 
ਇਸ ਮੌਕੇ ਆਗੂ ਰਾਜਵਿੰਦਰ ਸਿੰਘ, ਗੁਰਦਾਸ ਸਿੰਘ ਜਲੂਰ, ਕਾਲਾ ਮੈਂਬਰ, ਮੱਖਣ ਸਿੰਘ ਜਲੂਰ, ਮਨਦੀਪ ਸਿੰਘ ਸ਼ਾਦੀਹਰੀ ਸਮੇਤ ਵੱਡੀ ਗਿਣਤੀ ਵਿੱਚ ਲੋਕ ਅਤੇ ਔਰਤਾਂ ਹਾਜ਼ਰ ਸਨ।
 

Have something to say? Post your comment

 

ਪੰਜਾਬ

ਸ੍ਰੀ ਦਰਬਾਰ ਸਾਹਿਬ ਸਮੂੰਹ ਵਿਚ ਲਗੀਆਂ ਛਬੀਲਾਂ ਦੇ ਐਨ ਨਾਲ ਲਗਾਏ ਸਟਾਲਾਂ ਤੇ ਵਿਕਦਾ ਪਾਣੀ ਜਲ ਛਕਾਉਣ ਦੀ ਪ੍ਰਪਰਾ ਨੂੰ ਮੂੰਹ ਚਿੜਾ ਰਿਹਾ..???

ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ

ਉਹਨਾਂ ਵਿਚੋਂ ਚੁਣੇ ਜਿਹੜੇ ਤੁਹਾਡੇ ਨਾਲ ਰਹਿੰਦੇ ਹਨ ਜਾਂ ਫਿਰ ਬਾਹਰਲੇ ਜਿਹੜੇ ਪੰਜਾਬ ਆ ਕੇ ਲੁੱਟ ਖਸੁੱਟ ਮਚਾਉਂਦੇ ਹਨ- ਸੁਖਬੀਰ ਸਿੰਘ ਬਾਦਲ

ਜਾਖੜ ਨੇ ਚੋਣ ਕਮਿਸ਼ਨ ਨੂੰ 'ਆਪ' ਦੇ ਦੋ ਵਿਧਾਇਕਾਂ ਵੱਲੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਬਰਸਟ

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਹਾਸਲ ਕੀਤੇ

ਉਘੇ ਲੇਖਕ ਤੇ ਐਸ.ਡੀ.ਓ.ਭੁਪਿੰਦਰ ਸੰਧੂ ਦਾ ਸੇਵਾ ਮੁਕਤੀ ਮੌਕੇ ਸਨਮਾਨ

ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੈਕਟਰ ਅਫ਼ਸਰ ਤਾਇਨਾਤ 

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੱਚੀ ਨੇ ਜਨਮ ਲਿਆ

ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਘੁਟਾਲੇ ਦੇ ਮਾਮਲੇ 'ਚ ਈਡੀ ਦੀ ਪੰਜਾਬ 'ਚ ਤਲਾਸ਼ੀ