ਸੰਸਾਰ

ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਨੂੰ ਸਮਰਪਿਤ ਰਹੀ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਮੀਟਿੰਗ

ਹਰਦਮ ਮਾਨ / ਕੌਮੀ ਮਾਰਗ ਬਿਊਰੋ | January 20, 2022 08:40 PM

 

ਸਰੀ- ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੀ ਜ਼ੂਮ ਮੀਟਿੰਗ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਰਹੀ। ਇਸ ਮੀਟਿੰਗ ਵਿਚ ਉੱਘੇ ਵਿਦਵਾਨ ਸ. ਮੋਤਾ ਸਿੰਘ ਝੀਤਾ ਮੁੱਖ ਬੁਲਾਰੇ ਸਨ। ਮੀਟਿੰਗ ਦੀ ਪ੍ਰਧਾਨਗੀ ਪ੍ਰਿਤਪਾਲ ਗਿੱਲ ਨੇ ਕੀਤੀ ਅਤੇ ਸੰਚਾਲਨ ਪਲਵਿੰਦਰ ਰੰਧਾਵਾ ਨੇ ਕੀਤਾ।

ਸ਼ੁਰੂਆਤ ਵਿਚ ਪੇਸ਼ ਕੀਤੇ ਸ਼ੋਕ ਮਤਿਆਂ ਰਾਹੀਂ ਬਹਾਦਰ ਸਿੰਘ, ਜਰਨੈਲ ਸਿੰਘ ਗਿੱਲ ਅਤੇ ਸੁਰਿੰਦਰ ਕੌਰ ਸਹੋਤਾ ਨੂੰ ਸਭਾ ਵੱਲੋਂ ਸ਼ਰਧਾਂਜਲੀ ਭੇਂਟ ਕੀਤੀ। ਉਪਰੰਤ ਕੁਲਦੀਪ ਗਿੱਲ ਅਤੇ ਸੁਰਜੀਤ ਮਾਧੋਪੁਰੀ ਨੇ ਵਿਦਵਾਨ ਮੋਤਾ ਸਿੰਘ ਝੀਤਾ ਦਾ ਸਵਾਗਤ ਕੀਤਾ। ਮੋਤਾ ਸਿੰਘ ਝੀਤਾ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ, ਸਿੱਖਿਆ, ਰਚਨਾਤਮਿਕ ਕਾਰਜ ਅਤੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਬਾਰੇ ਵਿਸਥਾਰ ਵਿਚ ਵਿਚਾਰ ਪੇਸ਼ ਕੀਤੇ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਅਤੇ ਫਿਲਾਸਫ਼ੀ ਦੀ ਵੀ ਗੱਲ ਕੀਤੀ। ਪ੍ਰਸਿੱਧ ਸਾਹਿਤਕਾਰ ਰਵਿੰਦਰ ਰਵੀ ਨੇ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਤਕ ਕਾਰਜ ਬਾਰੇ ਸਰੋਤਿਆਂ ਨਾਲ ਸਾਂਝ ਪਾਈ। 

ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਵੀ ਦਰਬਾਰ ਵਿਚ ਸੁਰਿੰਦਰ ਸਿੰਘ ਜੱਬਲ, ਨਰਿੰਦਰ ਬਾਈਆ, ਅਮਰੀਕ ਸਿੰਘ ਲੇਲ੍ਹ, ਰੂਪਿੰਦਰ ਰੂਪੀ, ਸੁਰਜੀਤ ਸਿੰਘ  ਮਾਧੋਪੁਰੀ, ਹਰਚੰਦ ਬਾਗੜੀ, ਹਰਚੰਦ ਗਿੱਲ, ਸ਼ਾਹਗੀਰ ਗਿੱਲ, ਹਰਸ਼ਰਨ ਕੌਰ, ਪਰਮਿੰਦਰ ਸਵੈਚ, ਸੁਰਿੰਦਰ ਬਰਾੜ, ਪ੍ਰਿਤਪਾਲ ਗਿੱਲ, ਪਲਵਿੰਦਰ ਸਿੰਘ ਰੰਧਾਵਾ, ਅਮਰੀਕ ਪਲਾਹੀ, ਇੰਦਰਪਾਲ ਸੰਧੂ ਨੇ ਆਪਣੀਆਂ ਕਾਵਿ ਰਚਨਾਵਾਂ ਪੇਸ਼ ਕੀਤੀਆਂ। ਅੰਤ ਵਿਚ ਪ੍ਰਧਾਨ ਪ੍ਰਿਤਪਾਲ ਗਿੱਲ ਨੇ ਸਭ ਦਾ ਧੰਨਵਾਦ ਕੀਤਾ।

 

Have something to say? Post your comment

 

ਸੰਸਾਰ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ