ਪੰਜਾਬ

ਮਨਪ੍ਰੀਤ ਸਿੰਘ ਤਲਵੰਡੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਯੂਥ ਵਿੰਗ ਦੇ ਪ੍ਰਧਾਨ ਬਣੇ

ਕੌਮੀ ਮਾਰਗ ਬਿਊਰੋ | January 20, 2022 09:23 PM


ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਯੂਥ ਵਿੰਗ ਦੇ ਸਰਗਰਮ ਆਗੂ ਮਨਪ੍ਰੀਤ ਸਿੰਘ ਤਲਵੰਡੀ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਸ: ਮਨਪ੍ਰੀਤ ਸਿੰਘ ਤਲਵੰਡੀ ਪਾਰਟੀ ਵਿੱਚ ਬਤੌਰ ਯੂਥ ਵਿੰਗ ਦੇ ਕਨਵੀਨਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਇਸ ਮੌਕੇ `ਤੇ ਪਾਰਟੀ ਦੇ ਯੂਥ ਵਿੰਗ ਦੇ ਸਰਪ੍ਰਸਤ ਸ: ਪਰਮਿੰਦਰ ਸਿੰਘ ਢੀਂਡਸਾ ਨੇ ਮਨਪ੍ਰੀਤ ਸਿੰਘ ਤਲਵੰਡੀ ਨੂੰ ਪਾਰਟੀ ਵਿੱਚ ਨਵੀਂ ਮਿਲੀ ਜਿ਼ੰਮੇਵਾਰੀ ਲਈ ਵਧਾਈ ਦਿੱਤੀ ਹੈ। ਸ: ਮਨਪ੍ਰੀਤ ਸਿੰਘ ਤਲਵੰਡੀ ਨੂੰ ਮਿਲੇ ਨਵੇਂ ਆਹੁਦੇ ਦਾ ਐਲਾਨ ਕਰਦਿਆਂ ਪਾਰਟੀ ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਸ: ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਨੌਜਵਾਨ ਵਰਗ ਦੇ ਹਰਮਨ ਪਿਆਰੇ ਮਨਪ੍ਰੀਤ ਸਿੰਘ ਤਲਵੰਡੀ ਦੀ ਪਾਰਟੀ ਪ੍ਰਤੀ ਲਗਨ ਅਤੇ ਇਮਾਨਦਾਰੀ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਯੂਥ ਵਿੰਗ ਦੀ ਜਿ਼ੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ `ਤੇ ਪਾਰਟੀ ਦੇ ਯੂਥ ਵਿੰਗ ਦੇ ਨਵ-ਨਿਯੁਕਤ ਪ੍ਰਧਾਨ ਸ: ਮਨਪ੍ਰੀਤ ਸਿੰਘ ਤਲਵੰਡੀ ਨੇ ਸ: ਸੁਖਦੇਵ ਸਿੰਘ ਢੀਂਡਸਾ ਅਤੇ ਸ: ਪਰਮਿੰਦਰ ਸਿੰਘ ਢੀਂਡਸਾ ਸਮੇਤ ਪਾਰਟੀ ਦੀ ਸਮੁੱਚੀ ਲੀਡਰਸਿ਼ਪ ਦਾ ਧੰਨਵਾਦ ਕੀਤਾ ਅਤੇ ਕਿਹਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਯੂਥ ਵਿੰਗ ਪਾਰਟੀ ਦਾ ਮੁੱਖ ਧੂਰਾ ਹੈ ਜਿਸ ਵਿੱਚ ਮਿਹਨਤੀ, ਤਜ਼ੁਰਬੇਕਾਰ ਅਤੇ ਉੁੱਚ ਯੋਗਤਾ ਪ੍ਰਾਪਤ ਨੌਜਵਾਨ ਪਾਰਟੀ ਦੀ ਮਜਬੂਤੀ ਲਈ ਦਿਨ-ਰਾਤ ਜੁਟੇ ਹੋਏ ਹਨ। ਸ: ਤਲਵੰਡੀ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਨੇ ਪਾਰਟੀ ਦੇ ਯੂਥ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ।

 

Have something to say? Post your comment

 

ਪੰਜਾਬ

ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ

ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ- ਐਡਵੋਕੇਟ ਧਾਮੀ

ਲੋੜਵੰਦ ਬੱਚਿਆਂ ਦੀ ਪੜਾਈ ਤੇ ਲੜਕੀਆਂ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਲਈ ਯਤਨਸ਼ੀਲ ਹੈ ਸੰਸਥਾ ਗੁਰੂ ਨਾਨਕ ਦੇ ਸਿੱਖ

ਮੌਜ਼ੂਦਾ ਹਾਲਤਾਂ ਨੂੰ ਦੇਖ ਕੇ ਭਾਈ ਅੰਮ਼੍ਰਿਤਪਾਲ ਸਿੰਘ ਦਾ ਪਰਵਾਰ ਨਹੀ ਚਾੰਹੁਦਾ ਕਿ ਭਾਈ ਸਾਹਿਬ ਚੋਣ ਲੜਣ

ਡਿਪਟੀ ਕਮਿਸ਼ਨਰ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ,23493 ਟਨ ਦੀ ਰਿਕਾਰਡ ਲਿਫਟਿੰਗ

ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁ ਮੰਡੀਆਂ ਦਾ ਕੀਤਾ ਦੌਰਾ

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਵੂਮੈਨ ਵਿਖੇ ‘ਵਕਤ-ਏ-ਰੁਖ਼ਸਤ’ ਪ੍ਰੋਗਰਾਮ ਕਰਵਾਇਆ ਗਿਆ

ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ, ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ

ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ