ਧਰਮ

ਗੁ: ਬੰਗਲਾ ਸਾਹਿਬ ਵਿਖੇ ਦਿੱਲੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਮਨਪ੍ਰੀਤ ਸਿੰਘ ਖਾਲਸਾ/ ਸੁਖਰਾਜ ਸਿੰਘ | February 16, 2022 07:40 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਭਗਤ ਰਵਿਦਾਸ ਜੀ ਦਾ 645ਵਾਂ ਜਨਮਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੁੱਖ ਸਮਾਗਮ ਆਯੋਜਿਤ ਕੀਤੇ ਗਏ ਜਿਸ ਵਿਚ ਭਾਈ ਅਮਨਦੀਪ ਸਿੰਘ ਜੀ, ਭਾਈ ਅਜੀਤ ਸਿੰਘ, ਕੁਲਬੀਰ ਸਿੰਘ, ਭਾਈ ਸਤਵਿੰਦਰ ਸਿੰਘ ਜੀ ਸਰਤਾਜ਼ ਵੱਲੋਂ ਗੁਰਬਾਣੀ ਕੀਰਤਨ ਸੰਗਤਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਭਾਈ ਰਣਜੀਤ ਸਿੰਘ ਹੈਡੱ ਗ੍ਰੰਥੀ ਗੁਰਦੁਆਰਾ ਬੰਗਲਾ ਸਾਹਿਬ ਵੱਲੋਂ ਕਥਾ ਰਾਹੀਂ ਭਗਤ ਰਵਿਦਾਸ ਜੀ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ। ਵੱਡੀ ਗਿਣਤੀ ਵਿਚ ਸੰਗਤਾਂ ਨੇ ਪੁੱਜ ਕੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਕਾਲਕਾ ਨੇ ਕਿਹਾ ਕਿ ਭਗਤ ਰਵਿਦਾਸ ਜੀ ਨੇ ਆਪਣਾ ਜੀਵਨ ਸਮਾਜ ਨੂੰ ਇਕਜੁਟ ਰੱਖਣ ਤੇ ਸਮਾਜ ਤੋਂ ਜਾਤੀਵਾਦ ਤੇ ਛੂਤ-ਛਾਤ ਵਰਗੀਆਂ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਸਮਰਪਿਤ ਕਰ ਦਿੱਤਾ। ਭਗਤ ਰਵਿਦਾਸ ਭਾਰਤ ’ਚ ਭਗਤ ਅੰਦੋਲਨ ਤੇ ਮੋਢੀ ਸੰਤਾਂ ਵਿਚੋਂ ਇੱਕ ਸਨ। ਭਗਤ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਾਨੂੰ ਅੱਜ ਵੀ ਜਾਤੀ, ਰੰਗ, ਪੰਥ ਜਾ ਧਰਮ ਦੇ ਵਿਤਕਰੇ ਤੋਂ ਉਪਰ ਉਠ ਕੇ ਪਿਆਰ ਤੇ ਸਨਮਾਨ ਕਰਨ ਲਈ ਪ੍ਰਰਿਤ ਕਰਦੀਆਂ ਹਨ।
ਇਸ ਮੌਕੇ ’ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਆਪਣੇ ਵਿਚਾਰ ਰੱਖਦੇ ਹੋਏ ਕਿਹਾ ਕਿ ਭਗਤ ਰਵਿਦਾਸ ਜੀ ਦੇ 16 ਰਾਗਾਂ ਵਿਚ ਰਚਿਤ 40 ਸ਼ਲੋਕ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹਨ ਹਰ ਸਿੱਖ ਰੁਜ਼ਾਨਾ ਭਗਤ ਰਵਿਦਾਸ ਜੀ ਦੀ ਬਾਣੀ ਦੇ ਦਰਸ਼ਨ ਕਰ ਉਸ ਨੂੰ ਮੱਥਾ ਟੇਕਦਾ ਹੈ। ਉਨ੍ਹਾਂ ਦੀ ਬਾਣੀ ਦੁਨੀਆ ਭਰ ’ਚ ਸਮਾਜ ਦਾ ਮਾਰਗਦਰਸ਼ਨ ਕਰ ਰਹੀ ਹੈ। ਭਗਤ ਰਵਿਦਾਸ ਜੀ ਦੀ ਬਾਣੀ ਸਾਨੂੰ ਸਿਖਿਆ ਦਿੰਦੀ ਹੈ ਕਿ ਸਾਰੇ ਮਨੁੱਖ ਇੱਕ ਸਮਾਨ ਹਨ ਇਸ ਲਈ ਸਾਨੂੰ ਸਭ ਨੂੰ ਸਮਾਨਤਾ ਤੇ ਮਨੁੱਖੀ ਭਾਈਚਾਰੇ ਦੇ ਮਾਰਗ ’ਤੇ ਚਲਣਾ ਚਾਹੀਦਾ ਹੈ।
ਧਰਮ ਪ੍ਰਚਾਰ ਕਮੇਟੀ ਵੱਲੋਂ ਕਨਵੀਨਰ ਜਸਪ੍ਰੀਤ ਸਿੰਘ ਕਰਮਸਰ ਨੇ ਹਾਜਰੀ ਭਰੀ ਅਤੇ ਭਗਤ ਰਵਿਦਾਸ ਜੀ ਵੱਲੋਂ ਸਮਾਜ ਨੂੰ ਦਿੱਤੀਆਂ ਵਿਸ਼ੇਸ਼ ਸਿੱਖਿਆਵਾਂ ਨੂੰ ਯਾਦ ਕੀਤਾ।
ਇਸ ਮੌਕੇ ਸ. ਕਾਲਕਾ ਤੇ ਸ. ਕਾਹਲੋਂ ਤੋਂ ਇਲਾਵਾ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ, ਧਰਮ ਪ੍ਰਚਾਰ ਕਮੇਟੀ ਦੇ ਕਨਵੀਨਰ ਜਸਪ੍ਰੀਤ ਸਿੰਘ ਕਰਮਸਰ, ਹਰਜੀਤ ਸਿੰਘ ਪੱਪਾ ਤੇ ਹੋਰ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜਰੀ ਭਰੀ।

 

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ