ਖੇਡ

ਅਕਾਲ ਅਕੈਡਮੀ ਦੀ 16-ਸਾਲਾ ਦਸਤਾਰਧਾਰੀ ਵਿਦਿਆਰਥਣ ਗੋਵਿੰਦਨੂਰ ਕੌਰ ਨੇ ਜਿੱਤਿਆ ਉਜ਼ਬੇਕਿਸਤਾਨ ਵਿੱਚ ਸਿਲਵਰ ਮੈਡਲ

ਕੌਮੀ ਮਾਰਗ ਬਿਊਰੋ | February 28, 2022 08:48 PM


ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਦੀ 16-ਸਾਲਾ ਦਸਤਾਰਧਾਰੀ ਵਿਦਿਆਰਥਣ ਗੋਵਿੰਦਨੂਰ ਕੌਰ ਨੇ ਕਮਾਲ ਦਾ ਪ੍ਰਦਰਸ਼ਨ, ਫੁਰਤੀ ਅਤੇ ਬਹਾਦਰੀ ਦਿਖਾਉਂਦੇ ਹੋਏ ਉਜ਼ਬੇਕਿਸਤਾਨ ਦੀ ਰਾਜਧਾਨੀ ਤਾਸ਼ਕੰਤ ਵਿੱਚ ਹੋਈ ਏਸ਼ੀਅਨ ਜੂਨੀਅਰ ਅਤੇ ਕੈਡੇਟ ਫੈਂਸਿੰਗ ਚੈਂਪੀਅਨਸ਼ਿਪ ਵਿੱਚ ਸਿਲਵਰ ਮੈਡਲ ਜਿੱਤਿਆ ਹੈ।
ਗੋਵਿੰਦਨੂਰ ਕੌਰ ਪਹਿਲਾਂ ਵੀ ਕਈ ਵਾਰ ਨੈਸ਼ਨਲ ਪੱਧਰ 'ਤੇ ਗੋਲਡ ਅਤੇ ਸਿਲਵਰ ਮੈਡਲ ਜਿੱਤ ਚੁੱਕੀ ਹੈ। ਹੁਣ ਅੱਗੇ ਉਸ ਨੂੰ ਜੂਨੀਅਰ ਵਰਲ੍ਡ ਫੈਂਸਿੰਗ ਚੈਂਪੀਅਨਸ਼ਿਪ ਲਈ ਵੀ ਚੁਣਿਆ ਗਿਆ ਹੈ, ਜੋ ਮਾਰਚ 2022 ਵਿੱਚ ਦੁਬਈ ਵਿਖੇ ਹੋਣ ਜਾ ਰਹੀ ਹੈ।
ਇਹ ਸਾਡੇ ਸਾਰਿਆਂ ਲਈ ਸੱਚਮੁੱਚ ਹੀ ਬਹੁਤ ਮਾਣ ਵਾਲੀ ਗੱਲ ਹੈ ਕਿ ਕਲਗੀਧਰ ਟ੍ਰਸਟ, ਬੜੂ ਸਾਹਿਬ ਦੁਆਰਾ ਪੇਂਡੂ ਇਲਾਕਿਆਂ ਵਿੱਚ ਖੋਲ੍ਹੀਆਂ ਗਈਆਂ 129 ਅਕਾਲ ਅਕੈਡਮੀਆਂ ਅਤੇ 2 ਯੂਨੀਵਰਸਿਟੀਆਂ ਦੇ ਵਿਦਿਆਰਥੀ ਸਮਾਜ ਦੇ ਹਰ ਖੇਤਰ ਵਿੱਚ ਮੱਲਾਂ ਮਾਰ ਰਹੇ ਹਨ।
ਅਕਾਲ ਅਕੈਡਮੀਆਂ ਵਿੱਚ ਹਰ ਵਿਦਿਆਰਥੀ ਨੂੰ ਬਹੁਮੁਖੀ ਪ੍ਰਤਿਭਾ ਲਈ ਤਿਆਰ ਕੀਤਾ ਜਾਂਦਾ ਹੈ, ਜਿਥੇ ਉਹ ਮਨੁੱਖੀ ਗੁਣਾਂ 'ਤੇ ਅਧਾਰਿਤ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਹੋਰ ਕਈ ਖੇਤਰਾਂ ਵਿੱਚ ਪ੍ਰਾਪਤੀਆਂ ਲਈ ਵਿੱਦਿਆ ਗ੍ਰਹਿਣ ਕਰ ਰਹੇ ਹਨ। 

 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ