ਖੇਡ

ਤਿੰਨ ਰੋਜ਼ਾ ਨੈਸ਼ਨਲ ਸਸਟੋਬਾਲ ਚੈਂਪੀਅਨਸ਼ਿਪ ਜੋਸ਼ੋ-ਖਰੋਸ਼ ਨਾਲ ਸ਼ੁਰੂ ,ਦੇਸ਼ ਭਰ ’ਚੋਂ ਆਏ 1200 ਖਿਡਾਰੀਆਂ ਨੇ ਕੱਢੀ ਸਦਭਾਵਨਾ ਰੈਲੀ

ਰਣਦੀਪ ਸੰਗਤਪੁਰਾ/ ਕੌਮੀ ਮਾਰਗ ਬਿਊਰੋ | March 04, 2022 03:07 PM



ਲਹਿਰਾਗਾਗਾ-  ਸਸਟੋਬਾਲ ਫੈਡਰੇਸ਼ਨ ਆਫ ਇੰਡੀਆ ਦੀ ਪੰਜਾਬ ਇਕਾਈ ਵਲੋਂ ਸਥਾਨਕ ਹੋਲੀ ਮਿਸ਼ਨ ਇੰਟਰਨੈਸ਼ਨਲ ਸਕੂਲ ਵਿਚ ਕਰਵਾਈ ਜਾ ਰਹੀ ਤੀਸਰੀ ਸਸਟੋਬਾਲ ਰਾਸ਼ਟਰੀ ਚੈਂਪੀਅਨਸ਼ਿਪ ਵਿਚ ਭਾਗ ਲੈਣ ਆਏ ਦੇਸ਼ ਭਰ ਦੇ 25 ਰਾਜਾਂ ਦੇ 1200 ਖਿਡਾਰੀਆਂ ਨੇ ਕੰਵਲਜੀਤ ਸਿੰਘ ਢੀਂਡਸਾ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਸਦਭਾਵਨਾ ਰੈਲੀ ਕੱਢੀ, ਜਿਸ ਵਿਚ ਦੇਸ਼ ਦੀ ਅਖੰਡਤਾ ਅਤੇ ਏਕਤਾ ਲਈ ਸੰਦੇਸ਼ ਦਿੱਤਾ। ਇਸ ਰੈਲੀ ਨੂੰ ਪੰਜਾਬੀ ਗਾਇਕ ਤੇ ਫਿਲਮੀ ਅਦਾਕਾਰ ਕਰਮਜੀਤ ਅਨਮੋਲ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ।ਇਹ ਰੈਲੀ ਬਾਈਪਾਸ ਰੋਡ ਤੋਂ ਸ਼ੁਰੂ ਹੋ ਕੇ ਰਾਮੇ ਵਾਲੀ ਖੂਹੀ, ਕਲੋਨੀ ਰੋਡ, ਮੰਦਰ ਚੌਂਕ, ਖਾਈ ਰੋਡ ਹੁੰਦੀ ਹੋਈ ਵਾਪਸ ਹੋਲੀ ਮਿਸ਼ਨ ਸਕੂਲ ਪਰਤ ਕੇ ਸਮਾਪਤ ਹੋਈ।ਰੈਲੀ ਵਿਚ ਸ਼ਾਮਲ ਵੱਖ-ਵੱਖ ਰਾਜਾਂ ਦੇ ਖਿਡਾਰੀਆਂ ਦਾ ਸ਼ਹਿਰ ਵਾਸੀਆਂ ਵਲੋਂ ਵੱਖ-ਵੱਖ ਥਾਂਈ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ। ਇਨ੍ਹਾਂ ਖਿਡਾਰੀਆਂ ਨੇ ‘ਸਭ ਧਰਮਾਂ ਦਾ ਹੋ ਸਨਮਾਨ-ਮਾਨਵ-ਮਾਨਵ ਏਕ ਸਮਾਨ’, ‘ਆਏ ਹੈ ਬਿਹਾਰ ਸੇ-ਨਫ਼ਰਤ ਮਿਟਾਨੇ ਪਿਆਰ ਸੇ’, ‘ਛੱਤੀਸਗੜ੍ਹ ਕਾ ਨਾਅਰਾ ਹੈ-ਸਾਰਾ ਵਿਸ਼ਵ ਹਮਾਰਾ ਹੈ’, ‘ਹਿਮਾਚਲ ਸੇ ਆਏ ਹੈਂ-ਸ਼ਾਂਤੀ ਕਾ ਸੰਦੇਸ਼ ਲਾਏ ਹੈ’, ‘ਉਤਰਾਖੰਡ ਕਾ ਯੇਹ ਸੰਦੇਸ਼-ਅਖੰਡ ਰਹੇਗਾ ਭਾਰਤ ਦੇਸ਼’ ਅਤੇ ‘ਜੋੜੋ-ਜੋੜੋ ਭਾਰਤ ਜੋੜੋ’ ਦੇ ਨਾਅਰੇ ਗੂੰਜਾਏ।ਕਰਮਜੀਤ ਅਨਮੋਲ ਨੇ ‘ਯਾਰਾ ਵੇ ਯਾਰਾ’ ਗਾਣਾ ਗਾ ਕੇ ਦਰਸ਼ਕਾਂ ਦੀ ਵਾਹ-ਵਾਹ ਖੱਟੀ। ਰੈਲੀ ਕੱਢਣ ਮਗਰੋਂ ਸਕੂਲ ਕੈਂਪਸ ਵਿਖੇ ਪਹੁੰਚੇ ਖਿਡਾਰੀਆਂ ਦਾ ਹੌਂਸਲਾ ਵਧਾਉਣ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਨੇ ਕੌਮੀ ਝੰਡਾ ਲਹਿਰਾ ਕੇ ਖੇਡਾਂ ਦੀ ਸ਼ੁਰੂਆਤ ਕਰਵਾਈ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।ਉਨ੍ਹਾਂ ਖਿਡਾਰੀਆਂ ਅਤੇ ਪ੍ਰਬੰਧਕਾਂ ਨੂੰ ਇਸ ਉਪਰਾਲੇ ਲਈ ਵਧਾਈ ਦਿੰਦਿਆਂ ਵਿਸ਼ਵਾਸ ਦਿਵਾਇਆ ਕਿ ਸਸਟੋਬਾਲ ਖੇਡ ਨੂੰ ਹੋਰ ਉੱਚਾ ਚੁੱਕਣ ਲਈ ਉਹ ਬਣਦੇ ਯਤਨ ਕਰਨਗੇ।ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਦਾ ਸੱਦਾ ਦਿੱਤਾ ਅਤੇ ਪ੍ਰਬੰਧਕਾਂ ਨੂੰ ਇਕ ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਟੂਰਨਾਮੈਂਟ ਦੇ ਪਹਿਲੇ ਮੈਚ ਵਿਚ ਪੰਜਾਬ ਨੇ ਪੱਛਮੀ ਬੰਗਾਲ ਨੂੰ ਹਰਾ ਕੇ ਆਪਣੀ ਜਿੱਤ ਦੇ ਝੰਡੇ ਗੱਡੇ।ਇਸ ਮੌਕੇ ਰਾਸ਼ਟਰੀ ਚੇਅਰਮੈਨ ਰੀਫੁੱਲਾ, ਰਾਸ਼ਟਰੀ ਜਨਰਲ ਸੈਕਟਰੀ ਅਕੂਬ ਮੁਹਮੰਦ, ਸੂਬਾ ਪ੍ਰਧਾਨ ਸੰਦੀਪ ਮਲਾਣਾ, ਚੇਅਰਮੈਨ ਮਨਦੀਪ ਸਿੰਘ ਬਰਾੜ, ਬਲਵਿੰਦਰ ਸਿੰਘ ਧਾਲੀਵਾਲ, ਕੋਚ ਗੁਰਦੀਪ ਸਿੰਘ ਘੱਗਾ, ਦਵਿੰਦਰ ਸਿੰਘ ਭਾਈ ਕੀ ਪਿਸ਼ੌਰ, ਫਿਲਮੀ ਅਦਾਕਾਰ ਪਰਮ ਢਿੱਲੋਂ, ਬੀਬੀ ਭੱਠਲ ਦੇ ਮੀਡੀਆ ਸਲਾਹਕਾਰ ਸਨਮੀਕ ਸਿੰਘ ਹੈਨਰੀ, ਚੇਅਰਮੈਨ ਜਸਵਿੰਦਰ ਸਿੰਘ ਰਿੰਪੀ, ਖੇਡ ਪ੍ਰੇਮੀ ਗੁਰਲਾਲ ਸਿੰਘ, ਪਵਿੱਤਰ ਸਿੰਘ ਗੰਢੂਆਂ, ਡਾ. ਬਿਹਾਰੀ ਮੰਡੇਰ, ਗੁਰਮੇਲ ਸਿੰਘ ਖਾਈ, ਪ੍ਰਧਾਨ ਕਸ਼ਮੀਰਾ ਸਿੰਘ ਜਲੂਰ ਮੌਜੂਦ ਸਨ।ਸਤਪਾਲ ਸਿੰਘ ਖਡਿਆਲ ਨੇ ਮੰਚ ਸੰਚਾਲਨ ਕੀਤਾ।

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ