ਖੇਡ

ਅਕਾਲ ਅਕੈਡਮੀ ਰੰਨੋ ਦੇ ਵਿਦਿਆਰਥੀਆਂ ਦਾ ਦੁਬਈ ਵਿੱਚ ਹੋਈ ਤਾਈਕਵਾਂਡੋ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ

ਕੌਮੀ ਮਾਰਗ ਬਿਊਰੋ | March 04, 2022 10:47 PM
 
ਕਲਗੀਧਰ ਟ੍ਰਸਟ, ਬੜੂ ਸਾਹਿਬ ਵਲੋਂ ਚਲਾਈਆਂ ਜਾ ਰਹੀਆਂ 129 ਅਕੈਡਮੀਆਂ ਵਿੱਚੋਂ ਪਟਿਆਲਾ ਜਿਲ੍ਹੇ ਦੀ ਅਕਾਲ ਅਕੈਡਮੀ ਰੰਨੋ ਭਾਦਸੋਂ ਦੇ ਵਿਦਿਆਰਥੀਆਂ ਨੇ ਦੁਬਈ ਵਿੱਚ ਹੋਈ 9ਵੀਂ ਫੁਜ਼ੇਰਾ ਓਪਨ ਅੰਤਰਰਾਸ਼ਟਰੀ ਤਾਈਕਵਾਂਡੋ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਸਰੀਰਕ ਸਿੱਖਿਆ ਅਧਿਆਪਕਾਂ ਸ਼੍ਰੀ ਅਰਮਾਨ ਸਿੰਘ ਅਤੇ ਸ਼੍ਰੀ ਰਜਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ 3 ਵਿਦਿਆਰਥੀਆਂ - ਹਰਜੋਤ ਸਿੰਘ, ਮਨਜੋਤ ਸਿੰਘ, ਅਨੁਰੀਤ ਸਿੰਘ - ਨੇ ਸਿਲਵਰ ਮੈਡਲ ਅਤੇ ਹਰਮਨਜੋਤ ਸਿੰਘ ਨੇ ਬਰੌਂਜ਼ ਮੈਡਲ ਜਿੱਤ ਕੇ ਨਾਮਣਾ ਖੱਟਿਆ ਹੈ।

ਹਾਲੇ ਕੁਝ ਦਿਨ ਪਹਿਲਾਂ ਹੀ ਤਾਸ਼ਕੰਦ, ਉਜ਼ਬੇਕਿਸਤਾਨ ਵਿੱਚ ਹੋਈ ਏਸ਼ੀਅਨ ਜੂਨੀਅਰ ਅਤੇ ਕੈਡੇਟ ਫੈਂਸਿੰਗ ਚੈਂਪੀਅਨਸ਼ਿਪ ਵਿੱਚ ਤਰਨ ਤਾਰਨ ਜਿਲ੍ਹੇ ਦੀ ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਦੀ ਦਸਤਾਰਧਾਰੀ ਵਿਦਿਆਰਥਣ ਗੋਵਿੰਦਨੂਰ ਕੌਰ ਨੇ ਦੇਸ਼ ਲਈ ਸਿਲਵਰ ਮੈਡਲ ਜਿੱਤ ਕੇ ਕੌਮ ਅਤੇ ਦੇਸ਼ ਦਾ ਮਾਣ ਵਧਾਇਆ ਹੈ।
ਕਲਗੀਧਰ ਟ੍ਰਸਟ, ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀਆਂ ਅਕਾਲ ਅਕੈਡਮੀਆਂ ਵਿਗਿਆਨ ਅਤੇ ਅਧਿਆਤਮਕਤਾ ਦੇ ਸੁਮੇਲ ਵਾਲੀ ਮਨੁੱਖੀ ਗੁਣਾਂ 'ਤੇ ਅਧਾਰਤ ਸਿੱਖਿਆ ਰਾਹੀਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵੱਲ ਧਿਆਨ ਦਿੰਦੀਆਂ ਹਨ।
 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ