ਖੇਡ

ਖੇਡ ਜਗਤ ਲਈ ਆਪ ਸਰਕਾਰ ਕਰਵਾਏਗੀ ਅਨੁਕੂਲ ਮਾਹੌਲ ਅਤੇ ਲੋੜੀਂਦਾ ਸਾਮਾਨ ਉਪਲੱਬਧ : ਵਿਧਾਇਕ ਕੁਲਵੰਤ ਸਿੰਘ

ਕੌਮੀ ਮਾਰਗ ਬਿਊਰੋ | March 24, 2022 09:41 PM

ਮੋਹਾਲੀ -ਯੁਵਕ ਸੇਵਾਵਾਂ ਕਲੱਬ ਪਿੰਡ ਬੈਰੋਂਪੁਰ -ਭਾਗੋਮਾਜਰਾ( ਮੁਹਾਲੀ) ਦੇ ਵੱਲੋਂ ਸ਼ਹੀਦ ਭਗਤ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਚੌਥਾ ਵਾਲੀਬਾਲ ਮਹਾਂਕੁੰਭ ਕਰਵਾਇਆ ਗਿਆ । ਕਲੱਬ ਦੇ ਮੁੱਖ ਪ੍ਰਬੰਧਕ ਹਰਪ੍ਰੀਤ ਸੋਮਲ ਯੂ.ਐਸ.ਏ. ਤੇ ਸਹਿਯੋਗੀ ਅਮਰਜੀਤ ਸਿੰਘ ਚੱਠਾ ਵੱਲੋਂ ਕਰਵਾਏ ਗਏ ਇਸ ਚੌਥੇ ਮਹਾਂ ਕੁੰਭ ਦੇ ਦੌਰਾਨ ਬੈਸਟ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ ਗਿਆ ।ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ -ਕੁਲਵੰਤ ਸਿੰਘ ਨੇ ਸ਼ਮੂਲੀਅਤ ਕਰਕੇ ਇਲਾਕੇ ਦੇ ਖਿਡਾਰੀਆਂ ਦਾ ਹੌਸਲਾ ਵਧਾਇਆ ਅਤੇ ਯੁਵਕ ਸੇਵਾਵਾਂ ਕਲੱਬ ਪਿੰਡ ਬੈਰੋਂਪੁਰ- ਭਾਗੋਮਾਜਰਾ ਦੇ ਪ੍ਰਬੰਧਕਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਾਅਦਾ ਕੀਤਾ । ਕੁਲਵੰਤ ਸਿੰਘ ਨੇ ਕਿਹਾ ਕਿ ਹੁਣ ਆਪ ਦੀ ਸਰਕਾਰ ਬਣ ਗਈ ਹੈ ਅਤੇ ਰਵਾਇਤੀ ਲੀਡਰਾਂ ਨੂੰ ਉਨ੍ਹਾਂ ਦੀਆਂ ਜ਼ਿਆਦਤੀਆਂ ਦੇ ਚਲਦਿਆਂ ਲੋਕਾਂ ਨੇ ਭਜਾ ਦਿੱਤਾ ਹੈ ਅਤੇ ਹੁਣ ਖੇਡ ਜਗਤ ਲਈ ਲੋਰੀ ਵਿਸ਼ੇਸ਼ ਕੰਮ ਅਮਲ ਵਿੱਚ ਲਿਆਂਦੇ ਜਾਣਗੇ ਅਤੇ ਖਿਡਾਰੀਆਂ ਲਈ ਉਨ੍ਹਾਂ ਦੇ ਅਨੁਕੂਲ ਮਾਹੌਲ, ਰਾਸ਼ਟਰੀ ਪੱਧਰ ਦੇ ਕੋਚ ਅਤੇ ਲੋੜੀਂਦਾ ਖੇਡਾਂ ਦਾ ਸਾਮਾਨ ਸਮੇਂ ਸਿਰ ਉਪਲੱਬਧ ਕਰਵਾਇਆ ਜਾਵੇਗਾ ।ਮੁਹਾਲੀ ਦੇ ਖਿਡਾਰੀ ਪੰਜਾਬ ਹੀ ਨਹੀਂ ਸਗੋਂ ਦੇਸ਼ ਦਾ ਨਾਂ ਅੰਤਰਰਾਸ਼ਟਰੀ ਪੱਧਰ ਤੇ ਰੌਸ਼ਨ ਕਰ ਸਕਣ ।ਅਜਿਹੇ ਮਾਣ-ਮੱਤੇ ਖਿਡਾਰੀਆਂ ਤੇ ਉਨ੍ਹਾਂ ਦੇ ਮਿੱਤਰ- ਗਣ ਮਾਣ ਕਰ ਸਕਣ । ਇਸ ਮੌਕੇ ਤੇ ਗਗਨ ਸੋਮਲ - ਪ੍ਰਧਾਨ, ਰਾਜਨ ਜੰਡ -ਖਜ਼ਾਨਚੀ, ਅਵਤਾਰ ਸਿੰਘ ਮੌਲੀ', ਤਰਲੋਚਨ ਸਿੰਘ ਮਟੌਰ , ਉੱਘੇ ਸਮਾਜ ਸੇਵੀ ਅਕਵਿੰਦਰ ਸਿੰਘ ਗੋਸਲ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਅਰੁਣ ਗੋਇਲ, ਹਰਮੇਸ਼ ਸਿੰਘ ਕੁੰਭੜਾ, ਰਣਦੀਪ ਸਿੰਘ ਬੈਦਵਾਣ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਖੇਡ ਪ੍ਰੇਮੀ ਖਿਡਾਰੀਆਂ ਦਾ ਹੌਸਲਾ ਅਫਜਾਈ ਕਰਨ ਲਈ ਪੁੱਜੇ ਹੋਏ ਸਨ ।

 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ