ਖੇਡ

ਗਿਆਨ ਜਯੋਤੀ ਇੰਸਟੀਚਿਊਟ ਵਿਖੇ ਕਰਵਾਏ ਗਏ ਖੇਡ ਮੁਕਾਬਲੇ

ਕੌਮੀ ਮਾਰਗ ਬਿਊਰੋ | March 25, 2022 08:11 PM

ਮੁਹਾਲੀ- ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਮੁਹਾਲੀ ਵਿਖੇ ਅੱਜ ਸਪੋਰਟਸ ਡੇਅ ਮਨਾਇਆ ਗਿਆ  ।ਜਿਸ ਦੌਰਾਨ ਵਿਦਿਆਰਥੀਆਂ ਦੇ ਵੱਖ ਵੱਖ ਖੇਡ ਮੁਕਾਬਲੇ ਕਰਵਾਏ ਗਏ  । ਇਨ੍ਹਾਂ ਮੁਕਾਬਲਿਆਂ ਵਿੱਚ ਬਾਸਕਟਬਾਲ ਖੋ ਖੋ , ਰੱਸਾਕਸ਼ੀ ਆਦਿ ਮੁਕਾਬਲਿਆਂ ਦੇ ਨਾਲ ਨਾਲ 100 ਮੀਟਰ ਦੌੜ ਅਤੇ ਲੈਮਨ ਸਪੂਨ ਦੌੜ ਦੇ ਮੁਕਾਬਲੇ ਵੀ ਸ਼ਾਮਲ ਸਨ  । ਜਿਨ੍ਹਾਂ ਵਿਚ ਵਿਦਿਆਰਥੀਆਂ ਨੇ   ਵੱਧ ਚਡ਼੍ਹ ਕੇ ਹਿੱਸਾ ਲਿਆ ।  ਇਸ ਮੌਕੇ ਸੰਸਥਾ ਦੇ ਚੇਅਰਮੈਨ ਸ੍ਰੀ ਜੇ .ਐਸ .ਬੇਦੀ ਨੇ ਆਪਣੇ ਭਾਸ਼ਨ ਸੰਬੋਧਨ ਵਿਚ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਇਕ ਅਭਿੰਨ ਹਿੱਸਾ ਹਨ ।ਜਿਸ ਨਾਲ ਵਿਦਿਆਰਥੀਆਂ ਦਾ  ਚਹੁੰ ਮੁਖੀ ਵਿਕਾਸ ਸੰਭਵ ਹੈ । ਇਸ ਲਈ ਹਰੇਕ ਵਿਦਿਆਰਥੀ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਆ । ਜਿਸ ਨਾਲ ਉਨ੍ਹਾਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੋ ਸਕੇ , ਨਾਲ ਹੀ ਉਨ੍ਹਾਂ ਦੱਸਿਆ ਕਿ ਗਿਆਨ ਜਯੋਤੀ ਸੰਸਥਾ ਆਪਣੇ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਲਈ ਹਮੇਸ਼ਾ ਹੀ ਕਾਰਜਸ਼ੀਲ ਰਹਿੰਦੀ ਹੈ ਅਤੇ ਅਜਿਹੇ ਮੁਕਾਬਲਿਆਂ ਦਾ ਆਯੋਜਨ  ਸਮੇਂ ਸਮੇਂ ਤੇ ਹੁੰਦਾ ਰਹਿੰਦਾ ਹੈ । ਸਮਾਰੋਹ ਦੇ ਅੰਤ ਵਿਚ ਵੱਖ ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਤਗਮੇ ਪ੍ਰਦਾਨ ਕਰਕੇ ਸਨਮਾਨਤ ਕੀਤਾ ਗਿਆ ।

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ