ਮਨੋਰੰਜਨ

ਖ਼ਾਲਸਾ ਕਾਲਜ ਵਿਖੇ ਵਿਸ਼ਵ ਰੰਗਮੰਚ ਦਿਵਸ ਮਨਾਇਆ ਗਿਆ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | March 29, 2022 08:40 PM

ਅੰਮ੍ਰਿਤਸਰ-ਖ਼ਾਲਸਾ ਕਾਲਜ ਦੇ ਯੁਵਕ ਭਲਾਈ ਵਿਭਾਗ ਵੱਲੋਂ ਵਿਸ਼ਵ ਰੰਗਮੰਚ ਦਿਵਸ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਸਾਬਕਾ ਵਿਦਿਆਰਥੀ, ਅਦਾਕਾਰ ਅਤੇ ਗਾਇਕ ਸ੍ਰੀ ਗੁਰਸ਼ਬਦ ਸਿੰਘ ਨੂੰ ‘ਖ਼ਾਲਸਾ ਕਾਲਜ ਰੰਗਮੰਚ ਐਵਾਰਡ-2022’ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਕਿਹਾ ਕਿ ਗੁਰਸ਼ਬਦ ਜਿਸ ਨੇ ਕਾਲਜ ਦੇ ਦਿਨਾਂ ’ਚ ਰੰਗਮੰਚ ’ਚ ਅਹਿਮ ਭੂਮਿਕਾ ਨਿਭਾਈ, ਅੱਜ ਪੰਜਾਬੀ ਫ਼ਿਲਮਾਂ ’ਚ ਬਤੌਰ ਅਦਾਕਾਰ ਅਤੇ ਪਿੱਠ ਭੂਮੀ ਗਾਇਕ ਵਜੋਂ ਆਪਣਾ ਯੋਗਦਾਨ ਪਾ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਰੰਗਮੰਚ ਦੀਆਂ ਪ੍ਰਾਪਤੀਆਂ ’ਚ ਵਿਦਿਆਰਥੀਆਂ ਅਤੇ ਸਟਾਫ਼ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਰੰਗਮੰਚ ਦਿਵਸ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਰੂੜੀਵਾਦੀ ਵਿਵਸਥਾ ਨੂੰ ਬਦਲਣ ’ਚ ਰੰਗਮੰਚ ਇਕ ਵੱਡੀ ਭੂਮਿਕਾ ਨਿਭਾਉਂਦਾ ਹੈ।

ਇਸ ਮੌਕੇ ਸ੍ਰੀ ਗੁਰਸ਼ਬਦ ਸਿੰਘ ਨੇ ਪ੍ਰਿੰ: ਡਾ. ਮਹਿਲ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਨੇ ਉਸ ਦੀਆਂ ਯੋਗਤਾਵਾਂ ਨੂੰ ਵਿਕਸਿਤ ਕਰਨ ਲਈ ਢੁੱਕਵਾਂ ਮੰਚ ਪ੍ਰਦਾਨ ਕੀਤਾ ਹੈ। ਇਸ ਮੌਕੇ ਗੁਰਸ਼ਬਦ ਨ ਦਰਸ਼ਕਾਂ ਨਾਲ ਕੁਝ ਗੀਤਾਂ ਦੀ ਸਾਂਝ ਵੀ ਪਾਈ। ਇਸ ਮੌਕੇ ਪ੍ਰੋ: ਇਮੈਨੂਅਲ ਸਿੰਘ ਦੁਆਰਾ ਨਿਰਦੇਸ਼ਿਤ ਅਤੇ ਪ੍ਰੋ: ਦਵਿੰਦਰ ਸਿੰਘ ਵੱਲੋਂ ਲਿਖਿਆ ਨਾਟਕ ‘ਬਨਵਾਸ’ ਦਾ ਵੀ ਮੰਚਨ ਕੀਤਾ ਗਿਆ। ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਗੁਰਸ਼ਬਦ ਨੂੰ ਕਾਲਜ ਦੀ ਯਾਦਗਾਰੀ ਤਸਵੀਰ ਭੇਂਟ ਕਰਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਕੇਵਲ ਧਾਲੀਵਾਲ, ਮਨਦੀਪ ਘਈ, ਗੁਰਤੇਜ ਸਿੰਘ, ਹਰਿੰਦਰ ਸੋਹਲ ਆਦਿ ਰੰਗ ਕਰਮੀਆਂ ਤੋਂ ਇਲਾਵਾ ਕਾਲਜ ਸਟਾਫ਼ ਤੇ ਵਿਦਿਆਰਥੀ ਵੀ ਮੌਜ਼ੂਦ ਸਨ।

 

Have something to say? Post your comment

 

ਮਨੋਰੰਜਨ

ਯੋਗਾ ਨੇ ਮੇਰੀ ਜ਼ਿੰਦਗੀ ਬਦਲ ਦਿੱਤੀ - ਸਮਾਇਰਾ ਸੰਧੂ

ਸਲਮਾਨ ਖਾਨ ਦੀ 'ਸਿਕੰਦਰ' ਦੇ ਨਾਂ 'ਤੇ ਹੋਵੇਗੀ ਈਦ 2025

ਸੰਨੀ ਲਿਓਨ ਹਿਮੇਸ਼ ਰੇਸ਼ਮੀਆ ਅਤੇ ਪ੍ਰਭੂਦੇਵਾ ਨਾਲ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਲਈ ਮਸਕਟ ਪਹੁੰਚੀ

 ਸ਼ਰਧਾ ਕਪੂਰ ਅਤੇ ਕ੍ਰਿਤੀ ਸੈਨਨ ਨਾਲ 'ਨੋ ਐਂਟਰੀ' ਦੇ ਸੀਕਵਲ 'ਚ ਸ਼ਾਮਲ ਹੋਵੇਗੀ ਮਾਨੁਸ਼ੀ ਛਿੱਲਰ

ਕਿਹੜੀਆਂ ਫਿਲਮਾਂ ਨੇ ਦਿਸ਼ਾ ਪਟਾਨੀ ਨੂੰ ਐਕਸ਼ਨ ਕਵੀਨ ਬਣਾਇਆ?

ਪੇਂਡੂ ਪੰਜਾਬ ਦੀ ਬਾਤ ਪਾਉਂਦੀ ਫਿਲਮ "ਢੀਠ ਜਵਾਈ ਸੁਹਰੇ ਘਰ ਸਦਾਈ"

ਆਯੁਸ਼ਮਾਨ ਖੁਰਾਨਾ ਨੇ ਚੰਡੀਗੜ੍ਹ ਵਿੱਚ ਟਰਾਂਸਜੈਂਡਰ ਭਾਈਚਾਰੇ ਨੂੰ ਫੂਡ ਟਰੱਕ ਦੀਆਂ ਚਾਬੀਆਂ ਸੌਂਪੀਆਂ

'ਕ੍ਰੂ' ਸਟਾਰਸ ਤੱਬੂ, ਕਰੀਨਾ ਅਤੇ ਕ੍ਰਿਤੀ ਨੇ ਆਪਣੇ ਰੋਲ ਲਈ ਸਾਬਕਾ ਏਅਰ ਹੋਸਟੈਸ ਤੋਂ ਟ੍ਰੇਨਿੰਗ ਲਈ

ਬਾਲੀਵੁੱਡ ਅਭਿਨੇਤਰੀ ਪਾਰੁਲ ਯਾਦਵ ਨੇ ਹੋਲੀ ਕੇਵਲ ਜੈਵਿਕ ਰੰਗਾਂ ਨਾਲ ਖੇਡੀ

ਅਦਾਕਾਰਾ ਈਸ਼ਾ ਕੋਪੀਕਰ ਨੇ ਕੀਤਾ ਖੂਨਦਾਨ