ਧਰਮ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | March 30, 2022 08:46 PM


ਅੰਮ੍ਰਿਤਸਰ-ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਵਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਕੁਦਰਤੀ ਵਾਤਾਵਰਨ ਨੂੰ ਉਤਸ਼ਾਹਤ ਕਰਨ ਲਈ ਗੁਰੂ ਸਾਹਿਬ ਦਾ ਜੀਵਨ ਪ੍ਰੇਰਣਾ ਸਰੋਤ ਹੈ, ਜਿਸ ਤੋਂ ਸੇਧ ਪ੍ਰਾਪਤ ਕਰਕੇ ਸਾਨੂੰ ਆਪਣੇ ਚੌਗਿਰਦੇ ਅੰਦਰ ਹਰਿਆਵਲ ਪੈਦਾ ਕਰਨ ਲਈ ਯਤਨ ਕਰਨੇ ਚਾਹੀਦੇ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੀਤ ਮੈਨੇਜਰ ਸ. ਨਿਸ਼ਾਨ ਸਿੰਘ ਅਤੇ ਸੰਗਤਾਂ ਮੌਜੂਦ ਸਨ।

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ