ਸੰਸਾਰ

ਅਮਰੀਕਾ ’ਚ ਬਜ਼ੁਰਗ ਸਿੱਖ ’ਤੇ ਨਸਲੀ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | April 04, 2022 07:58 PM
 

ਅੰਮ੍ਰਿਤਸਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ’ਚ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਉਥੋਂ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਆਗੂਆਂ ਨੂੰ ਇਸ ਵਰਤਾਰੇ ਖਿਲਾਫ ਅਵਾਜ਼ ਬੁਲੰਦ ਕਰਨ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਕੱਲ੍ਹ ਇਕ 75 ਸਾਲਾ ਸਿੱਖ ਬਜ਼ੁਰਗ ਸ. ਨਿਰਮਲ ਸਿੰਘ ਨੂੰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਰਿਚਮੰਡ ਹਿਲ ਨਿਊਯਾਰਕ ਵਿਖੇ ਹਮਲਾ ਕਰਕੇ ਜ਼ਖ਼ਮੀ ਕਰਨਾ ਬੇਹੱਦ ਮੰਦਭਾਗਾ ਹੈ, ਜਿਸ ਦੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਦੋਸ਼ੀ ਲੋਕਾਂ ਨੂੰ ਸਜ਼ਾਵਾਂ ਦਿਵਾਉਣ ਲਈ ਅਮਰੀਕਾ ਦੀਆਂ ਸਿੱਖ ਸੰਸਥਾਵਾਂ ਅੱਗੇ ਆਉਣ, ਤਾਂ ਜੋ ਭਵਿੱਖ ਵਿਚ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਮਰੀਕਾ ਦੀ ਤਰੱਕੀ ਲਈ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਨੇ ਵੱਡਾ ਯੋਗਦਾਨ ਪਾਇਆ ਹੈ ਅਤੇ ਹਰ ਭਾਈਚਾਰੇ ਦੇ ਲੋਕਾਂ ਪ੍ਰਤੀ ਸਿੱਖਾਂ ਦੇ ਮਨ ਵਿਚ ਵੱਡਾ ਸਤਿਕਾਰ ਹੈ। ਮੁਸ਼ਕਲਾਂ ਸਮੇਂ ਵੀ ਸਿੱਖ ਗੁਰੂ ਘਰਾਂ ਤੋਂ ਲੋਕ ਭਲਾਈ ਦੀਆਂ ਸੇਵਾਵਾਂ ਨਿਭਾਉਂਦੇ ਹਨ, ਪਰੰਤੂ ਦੁੱਖ ਦੀ ਗੱਲ ਹੈ ਕਿ ਸਰਬੱਤ ਦਾ ਭਲਾ ਚਾਹੁਣ ਵਾਲੇ ਸਿੱਖਾਂ ਨੂੰ ਨਫ਼ਰਤੀ ਹਿੰਸਾ ਦਾ ਸ਼ਿਕਾਰ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਦੇਸਾਂ ’ਚ ਸਿੱਖਾਂ ’ਤੇ ਨਸਲੀ ਹਮਲਿਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਭਾਰਤ ਸਰਕਾਰ ਨੂੰ ਲਿਖਿਆ ਗਿਆ ਹੈ ਅਤੇ ਇਥੋਂ ਤੱਕ ਕਿ ਜਨਰਲ ਇਜਲਾਸਾਂ ਵਿਚ ਵੀ ਮਤੇ ਪਾਸ ਕਰਕੇ ਸਰਕਾਰ ਨੂੰ ਭੇਜੇ ਜਾਂਦੇ ਰਹੇ ਹਨ। ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਵਿਦੇਸ਼ਾਂ ਦੀਆਂ ਸਰਕਾਰਾਂ ਪਾਸ ਇਨ੍ਹਾਂ ਮਾਮਲਿਆਂ ਨੂੰ ਉਠਾਏ ਅਤੇ ਵਿਦੇਸ਼ਾਂ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ।

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ