ਸੰਸਾਰ

ਇੰਗਲੈਂਡ ਪੁੱਜੇ ਜਥੇਦਾਰ ਦਾਦੂਵਾਲ ਜੀ ਦਾ ਲੰਡਨ ਹੀਥਰੋ ਏਅਰਪੋਰਟ ਤੇ ਸਿੱਖ ਸੰਗਤਾਂ ਵੱਲੋਂ ਨਿੱਘਾ ਸਵਾਗਤ

ਕੌਮੀ ਮਾਰਗ ਬਿਊਰੋ | April 04, 2022 08:31 PM


ਲੰਡਨ- ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਥੇਦਾਰ ਬਲਜੀਤ ਸਿੰਘ ਦਾਦੂਵਾਲ  ਕੁਝ ਦਿਨਾਂ ਲਈ ਇੰਗਲੈਂਡ ਦੀ ਧਰਤੀ ਤੇ ਧਰਮ ਪ੍ਰਚਾਰ ਦੌਰੇ ਤੇ ਪੁੱਜੇ ਹਨ ਜਦੋਂ ਉਹ ਲੰਡਨ ਦੇ ਹੀਥਰੋ ਏਅਰਪੋਰਟ ਤੇ ਪੁੱਜੇ ਤਾਂ ਪੰਥਕ ਆਗੂਆਂ ਸਮੇਤ ਸਿੱਖ ਸੰਗਤਾਂ ਵੱਲੋਂ ਉਨਾਂ ਦਾ ਜੈਕਾਰਿਆਂ ਦੀ ਗੂੰਜ ਵਿਚ ਨਿੱਘਾ ਸੁਆਗਤ ਕੀਤਾ ਗਿਆ ਜ਼ਿਕਰਯੋਗ ਹੈ ਕਿ ਜਥੇਦਾਰ ਦਾਦੂਵਾਲ ਜੀ ਪਿਛਲੇ ਤਕਰੀਬਨ 25 ਸਾਲਾਂ ਤੋਂ ਸੰਸਾਰ ਦੇ ਵੱਖ ਵੱਖ ਦੇਸ਼ਾਂ ਵਿਚ ਗੁਰਮਤਿ ਪ੍ਰਚਾਰ ਲਈ ਵਿਚਰਦੇ ਰਹਿੰਦੇ ਹਨ ਇਸ ਦੇ ਨਾਲ ਹੀ ਅੱਜਕੱਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 13 ਜੁਲਾਈ 2020 ਤੋਂ ਮੁੱਖ ਸੇਵਾਦਾਰ ਵੀ ਹਨ ਜਿਨਾਂ ਨੇ ਆਪਣੇ ਡੇਢ ਸਾਲ ਦੇ ਪ੍ਰਧਾਨਗੀ ਕਾਰਜਕਾਲ ਵਿੱਚ ਹਰਿਆਣਾ ਦੇ ਗੁਰਦੁਆਰਾ ਪ੍ਰਬੰਧਾਂ ਵਿੱਚ ਸੁਚੱਜਾ ਸੁਧਾਰ ਕੀਤਾ ਹੈ ਲੋਕ ਭਲਾਈ ਸਮਾਜ ਸੇਵਾ ਧਰਮ ਪ੍ਰਚਾਰ ਦੇ ਨਾਲ ਨਾਲ ਵਿੱਦਿਆ ਅਤੇ ਮੈਡੀਕਲ ਖੇਤਰ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਹੈ ਭ੍ਰਿਸ਼ਟਾਚਾਰ ਨੂੰ ਰੋਕਿਆ ਹੈ ਜਿਸ ਨਾਲ ਗੁਰਦੁਆਰਾ ਸਾਹਿਬ ਦੇ ਬਜਟ ਵਿੱਚ ਵੀ ਵਾਧਾ ਹੋਇਆ ਹੈ ਜਥੇਦਾਰ ਦਾਦੂਵਾਲ ਜੀ ਦੇ ਨਾਲ ਇੰਗਲੈਂਡ ਪੁੱਜੇ ਉਨਾਂ ਦੇ ਨਿੱਜੀ ਸਹਾਇਕ ਭਾਈ ਜਗਮੀਤ ਸਿੰਘ ਬਰਾੜ ਨੇ ਦੱਸਿਆ ਕਿ ਕੁਝ ਦਿਨਾਂ ਲਈ ਜਥੇਦਾਰ ਦਾਦੂਵਾਲ ਜੀ ਇੰਗਲੈਂਡ ਵਿਚ ਰੁਕਣਗੇ ਅਤੇ ਵੱਖ ਵੱਖ ਗੁਰੂ ਘਰਾਂ ਦੀ ਸਟੇਜ ਤੋਂ ਸਿੱਖ ਸੰਗਤਾਂ ਦੇ ਦਰਸ਼ਨ ਦੀਦਾਰੇ ਕਰਦਿਆਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ ਲੰਡਨ ਏਅਰਪੋਰਟ ਤੇ ਜਥੇਦਾਰ ਦਾਦੂਵਾਲ ਜੀ ਦਾ ਸਵਾਗਤ ਕਰਨ ਲਈ ਪੁੱਜੇ ਪੰਥਕ ਆਗੂਆਂ ਸਿੱਖ ਸੰਗਤਾਂ ਵਿੱਚ ਭਾਈ ਸੁਰਜੀਤ ਸਿੰਘ ਬਾਠ, ਭਾਈ ਰਘਬੀਰ ਸਿੰਘ ਵਾਲਸਾਲ ਅਵਾਜ਼ਿ ਕੌਮ, ਭਾਈ ਕਪਤਾਨ ਸਿੰਘ ਇੰਟਰਨੈਸ਼ਨਲ ਪੰਥਕ ਦਲ , ਭਾਈ ਗੁਰਵਿੰਦਰ ਸਿੰਘ ਔਲਖ ਪੰਥਕ ਸੇਵਾ ਲਹਿਰ, ਭਾਈ ਮੱਖਣ ਸਿੰਘ ਇਰਾਨੀ, ਭਾਈ ਰਣਜੀਤ ਸਿੰਘ ਪ੍ਰੇਮਪੁਰਾ, ਭਾਈ ਸਤਿੰਦਰ ਸਿੰਘ ਯਮੁਨਾਨਗਰ, ਭਾਈ ਜਸਵੰਤ ਸਿੰਘ ਹੇਅਜ਼, ਭਾਈ ਅਮਰਦੀਪ ਸਿੰਘ ਪ੍ਰੇਮਪੁਰਾ, ਭਾਈ ਹਰਦੀਪ ਸਿੰਘ ਹੇਅਜ਼, ਭਾਈ ਹਰਵਿੰਦਰ ਸਿੰਘ ਪ੍ਰੇਮਪੁਰਾ, ਭਾਈ ਮਹਾਨਦੀਪ ਸਿੰਘ ਔਲਖ, ਭਾਈ ਨਿਸ਼ਾਨ ਸਿੰਘ ਕੈਂਥਲ, ਭਾਈ ਹਰਮੀਤ ਸਿੰਘ ਲੰਡਨ, ਭਾਈ ਅਰਵਿੰਦਰ ਸਿੰਘ ਗਰਚਾ, ਭਾਈ ਧਿਆਨ ਸਿੰਘ ਯੂਕੇ ਹਾਜ਼ਰ ਸਨ

 

Have something to say? Post your comment

 

ਸੰਸਾਰ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ