ਧਰਮ

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਲਾਲ ਕਿੱਲੇ `ਤੇ ਮਨਾਉਣਾ ਕੇਂਦਰ ਦਾ ਸ਼ਲਾਘਾਯੋਗ ਉਪਰਾਲਾ: ਸੁਖਦੇਵ ਸਿੰਘ ਢੀਂਡਸਾ

ਕੌਮੀ ਮਾਰਗ ਬਿਊਰੋ | April 05, 2022 06:42 PM



ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਦਿੱਲੀ ਦੇ ਇਤਿਹਾਸਕ ਲਾਲ ਕਿੱਲੇ `ਤੇ ਮਨਾਉਣ ਦੇ ਕੀਤੇ ਗਏ ਐਲਾਨ ਦੀ ਸ਼ਲਾਘਾ ਕਰਦਿਆਂ ਕੇਂਂਦਰ ਸਰਕਾਰ ਦਾ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਲ ਕਿੱਲੇ `ਤੇ 21 ਅਤੇ 22 ਅਪ੍ਰੈਲ ਨੂੰ ਕੀਤੇ ਜਾ ਰਹੇ ਇਸ ਸ਼ਲਾਘਾਯੋਗ ਉਪਰਾਲੇ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰੇਰਨਾਦਾਇਕ ਜੀਵਨ ਅਤੇ ਸੰਦੇਸ਼ ਦੇਸ਼ਵਾਸੀਆਂ ਨੂੰ ਪ੍ਰੇਰਿਤ ਕਰੇਗਾ। ਇਸ ਮੌਕੇ ਸਰਕਾਰ ਵੱਲੋਂ ਯਾਦਗਾਰੀ ਸਿੱਕਾ ਅਤੇ ਮੋਹਰ ਵੀ ਜਾਰੀ ਕੀਤੀ ਜਾਵੇਗੀ।
ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਭਾਰਤ ਨੂੰ ਆਜ਼ਾਦ ਹੋਏ 75 ਸਾਲ ਬੀਤ ਗਏ ਹਨ ਪਰ ਕੇਂਦਰ ਦੀ ਕਿਸੇ ਸਰਕਾਰ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦੇਣ ਵਾਲੇ ਮਹਾਨ ਧਾਰਮਕ ਆਗੂ, ਸਮਾਜ ਸੁਧਾਰਕ, ਦੇਸ਼ ਪ੍ਰੇਮੀ ਅਤੇ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਇਨੇ ਵੱਡੇ ਰੂਪ ਵਿੱਚ ਸਰਕਾਰੀ ਪੱਧਰ `ਤੇ ਮਨਾਉਣ ਦਾ ਉਪਰਾਲਾ ਨਹੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਲਾਲ ਕਿੱਲੇ `ਤੇ ਮਨਾਉਣ ਦਾ ਕੀਤਾ ਗਿਆ ਐਲਾਨ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸੱਚੀ ਸ਼ਰਧਾਂਜਲੀ ਹੈ। ਸ: ਢੀਂਡਸਾ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਦੂਜਿਆਂ ਦੇ ਸੁੱਖ ਲਈ ਅਨੇਕ ਜ਼ੁਲਮ ਸਹੇ ਅਤੇ ਪ੍ਰਮਾਤਮਾ ਦੀ ਕਰਨੀ ਸਮਝ ਕੇ ਇਨ੍ਹਾਂ ਮੁਸੀਬਤਾਂ ਨੂੰ ਸਿਰ-ਮੱਥੇ ਲਾਇਆ। ਉਨ੍ਹਾਂ ਕਿਹਾ ਕਿ ਸ਼੍ਰੀ ਗੁੁਰੂ ਤੇਗ ਬਹਾਦਰ ਜੀ ਦਾ ਬਲੀਦਾਨ ਜੁਗਾਂ-ਜੁਗਾਂ ਤੱਕ ਯਾਦ ਕੀਤਾ ਜਾਂਦਾ ਰਹੇਗਾ।

 

Have something to say? Post your comment

 

ਧਰਮ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ