ਸੰਸਾਰ

ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ 900 ਸ਼ਰਧਾਲੂਆਂ ਦੀ ਭੇਜੀ ਲਿਸਟ ਵਿੱਚੋਂ 705 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | April 07, 2022 08:09 PM
 

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਣਾ ਦਿਵਸ (ਵੈਸਾਖੀ) ਪੁਰਬ ਮਨਾਉਣ ਲਈ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਦੀ ਕੇਂਦਰ ਸਰਕਾਰ ਨੂੰ ਭੇਜੀ ਗਈ ਲਿਸਟ ਵਿਚੋਂ 195 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 900 ਸ਼ਾਰਧਾਲੂਆਂ ਦੇ ਪਾਸਪੋਰਟ ਵੀਜੇ ਲਗਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 195 ਨਾਮ ਕੱਟ ਕੇ ਕੇਵਲ 705 ਸ਼ਾਰਧਾਲੂਆਂ ਨੂੰ ਵੀਜੇ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਸਿਰਮੌਰ ਸੰਸਥਾ ਹੈ, ਇਸ ਲਈ ਕੇਂਦਰ ਅਤੇ ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਵੱਧ ਤੋਂ ਵੱਧ ਨਾਮਾਂ ਨੂੰ ਮਨਜ਼ੂਰੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਸ਼ਰਧਾਲੂਆਂ ਦੇ ਨਾਮ ਕੱਟੇ ਗਏ ਹਨ, ਜਿਸ ਨਾਲ ਸ਼ਰਧਾਲੂਆਂ ਦੇ ਮਨਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਲਈ ਵੱਧ ਤੋਂ ਵੱਧ ਵੀਜ਼ੇ ਜਾਰੀ ਕੀਤੇ ਜਾਣੇ ਚਾਹੀਦੇ ਹਨ।

Have something to say? Post your comment

 

ਸੰਸਾਰ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ