ਸੰਸਾਰ

ਮਨੀਲਾ ਵਿੱਚ ਭਾਰਤੀ ਰਾਜਦੂਤ ਨਾਲ ਸੰਤ ਸੀਚੇਵਾਲ ਦੀ ਮੁਲਾਕਾਤ

ਕੌਮੀ ਮਾਰਗ ਬਿਊਰੋ | April 07, 2022 08:12 PM


ਸੁਲਤਾਨਪੁਰ ਲੋਧੀ- ਫਿਲਪਾਈਨ ਦੀ ਫੇਰੀ ‘ਤੇ ਗਏ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਪੰਜਾਬੀਆਂ ਦੇ ਇੱਕ ਵਫ਼ਦ ਨੇ ਮਨੀਲਾ ਵਿੱਚ ਭਾਰਤੀ ਰਾਜਦੂਤ ਸ਼ੰਭੂ ਐਸ ਕੁਮਾਰਨ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਫਿਲਪਾਈਨ ਵਿੱਚ ਪੰਜਾਬੀਆਂ ਨੂੰ ਪਾਸਪੋਰਟ ਸਮੇਤ ਹੋਰ ਆ ਰਹੀਆਂ ਮੁਸ਼ਕਿਲਾਂ ਨੂੰ ਭਾਰਤੀ ਰਾਜਦੂਤ ਕੋਲ ਪ੍ਰਮੁੱਖਤਾ ਨਾਲ ਉਠਾਇਆ। ਅੱਧੇ ਘੰਟੇ ਤੋਂ ਵੱਧ ਸਮਾਂ ਚੱਲੀ ਇਸ ਮੀਟਿੰਗ ਬਾਰੇ ਗੱਲਬਾਤ ਕਰਦਿਆ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਭਾਰਤੀ ਰਾਜਦੂਤ ਸ਼ੰਭੂ ਐਸ ਕੁਮਾਰਨ ਨੇ ਦੱਸਿਆ ਕਿ ਭਾਰਤ ਸਰਕਾਰ ਫਿਲਪਾਈਨ ਦੇ ਸਮੁੱਚੇ ਵਿਕਾਸ ਵਿੱਚ ਸਹਿਯੋਗ ਕਰ ਰਹੀ ਹੈ। ਫਿਲਪਾਈਨ ਦੇ ਪਿੰਡਾਂ ਵਿੱਚ ਵੀ ਗੰਦੇ ਪਾਣੀਆਂ ਦੇ ਨਿਕਾਸ ਦੀ ਸਮੱਸਿਆ ਸਾਡੇ ਪਿੰਡਾਂ ਵਾਂਗ ਹੀ ਹੈ। ਰਾਜਦੂਤ ਵੱਲੋਂ ਉਨ੍ਹਾਂ ਨੂੰ ਗੰਦੇ ਪਾਣੀਆਂ ਦੇ ਨਿਕਾਸ ਵਿੱਚ ਸਹਿਯੋਗ ਕਰਨ ਲਈ ਕਿਹਾ ਹੈ ਜਿਵੇਂ ਉਹਨਾਂ ਵੱਲੋਂ ਸੀਚੇਵਾਲ ਮਾਡਲ ਰਾਹੀ ਪੰਜਾਬ ਸਮੇਤ ਹੋਰ ਸੂਬਿਆਂ ਦੇ ਪਿੰਡਾਂ ਵਿੱਚ ਗੰਦੇ ਪਾਣੀਆਂ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜ਼ਾਤ ਦੁਆਈ ਹੈ।
ਸੰਤ ਸੀਚੇਵਾਲ ਨੇ ਦੱਸਿਆ ਕਿ ਉਹ ਵਾਤਾਵਰਣ ਦੇ ਸੰਭਾਲ ਲਈ ਦੁਨੀਆਂ ਦੇ ਕਿਸੇ ਵੀ ਹਿੱਸੇ ਵਿੱਚ ਕੰਮ ਕਰਨ ਲਈ ਤਿਆਰ ਹਨ ਕਿਉਂਕਿ ਇਹ ਵਾਤਾਵਰਣ ਦਾ ਮੁੱਦਾ ਕਿਸੇ ਇੱਕ ਖਿਤੇ ਜਾਂ ਦੇਸ਼ ਨਾਲ ਨਹੀਂ ਜੁੜਿਆ ਹੋਇਆ ਸਗੋਂ ਇਹ ਆਲਮੀ ਪੱਧਰ ਦਾ ਹੈ। ਭਾਰਤੀ ਰਾਜਦੂਤ ਵੱਲੋਂ ਸੰਤ ਸੀਚੇਵਾਲ ਵੱਲੋਂ ਪਾਣੀਆਂ ਦੇ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਕੀਤੇ ਜਾ ਰਹੇ ਕੰਮਾਂ ਦੀ ਪ੍ਰਸੰਸਾ ਕੀਤੀ। ਇਸ ਮੁਲਾਕਾਤ ਦੌਰਾਨ ਸੁਲਤਾਨਪੁਰ ਲੋਧੀ ਵਿੱਚ 2006 ਵਿੱਚ ਉਸ ਸਮੇਂ ਦੇਸ਼ ਦੇ ਰਾਸ਼ਟਰਪਤੀ ਡਾ: ਏ.ਪੀ.ਜੇ ਅਬਦੁਲ ਕਲਾਮ ਦੇ ਆਉਣ ਬਾਰੇ ਵੀ ਚਰਚਾ ਕੀਤੀ ਗਈ ਕਿ ਕਿਵੇਂ ਸੰਤ ਸੀਚੇਵਾਲ ਨੇ ਸੰਗਤਾਂ ਦੇ ਸਹਿਯੋਗ ਨਾਲ ਇੱਕ ਮਰ ਚੁੱਕੀ ਨਦੀਂ ਨੂੰ ਮੁੜ ਸੁਰਜੀਤ ਕਰਨ ਦਾ ਕ੍ਰਿਸ਼ਮਾ ਕਰਕੇ ਦਿਖਾਇਆ ਸੀ। ਡਾ: ਕਲਾਮ ਸਾਲ 2008 ਵਿੱਚ ਮੁੜ ਸੁਲਤਾਨਪੁਰ ਲੋਧੀ ਇਹ ਦੇਖਣ ਲਈ ਆਏ ਸਨ ਕਿ ਗੰਦੇ ਪਾਣੀਆਂ ਨੂੰ ਸੋਧ ਕੇ ਕਿਵੇਂ ਖੇਤੀ ਲਈ ਵਰਤਿਆ ਜਾ ਰਿਹਾ ਹੈ।
ਮੁਲਾਕਾਤ ਦੌਰਾਨ ਪੰਜਾਬੀਆਂ ਨੂੰ ਪਾਸਪੋਰਟ ਸਮੇਤ ਆ ਰਹੀਆਂ ਹੋਰ ਸਮਸਿਆਵਾਂ ਦਾ ਮੁੱਦਾ ਵੀ ਸੰਤ ਸੀਚੇਵਾਲ ਨੇ ਚੁੱਕਿਆ। ਉਨ੍ਹਾਂ ਦੱਸਿਆ ਕਿ ਭਾਰਤੀ ਦੂਤਾਵਾਸ ਵੱਲੋਂ ਭਰੋਸਾ ਦਿੱਤਾ ਗਿਆ ਕਿ ਭਾਰਤ ਦੇ ਕਿਸੇ ਵੀ ਨਾਗਰਿਕ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬੀਆਂ ਦੇ ਪਾਸਪੋਰਟ ਸਬੰਧੀ ਸਮੱਸਿਆਵਾਂ ਨੂੰ ਹੱਲ ਕਰਨ ਲਈ ਨਿਰਮਲ ਇੰਡੀਅਨ ਟੈਂਪਲ ਪਨਕੀ ਵਿਖੇ ਵਿਸ਼ੇਸ਼ ਕੈਂਪ ਲਾਇਆ ਜਾਵੇਗਾ। ਇਸ ਵਫ਼ਦ ਵਿੱਚ ਹੋਰਨਾਂ ਤੋਂ ਇਲਾਵਾ ਕੌਂਸਲਰ ਹਰੀਸ਼ ਦਾਫੋਤੀ, ਮਨਜਿੰਦਰ ਜੇਮਸ, ਜਗਮੋਹਨ ਸਿੰਘ ਤੰਬਰ ਅਤੇ ਮਨਜਿੰਦਰ ਸਿੰਘ ਸ਼ਾਮਿਲ ਸਨ।

 

Have something to say? Post your comment

 

ਸੰਸਾਰ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ

ਪਾਕਿਸਤਾਨ ਦੇ ਕੌਮੀ ਸਨਮਾਨ ਨਾਲ ਕੀਤਾ ਸਨਮਾਨਿਤ ਮੰਤਰੀ ਰਮੇਸ਼ ਸਿੰਘ ਅਰੋੜਾ ਤੇ ਡਾਕਟਰ ਮੀਮਪਾਲ ਸਿੰਘ ਨੂੰ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦੇ ਨਵ-ਪ੍ਰਕਾਸ਼ਿਤ ਨਾਵਲ ‘ਨਾਬਰ’ ਉਪਰ ਹੋਈ ਭਰਵੀਂ ਵਿਚਾਰ ਚਰਚਾ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਹੋਲਾ ਮੁਹੱਲਾ ਦਾ ਸਮਾਗਮ ਸ਼ਾਨੋ ਸ਼ੌਕਤ ਨਾਲ ਹੋਏ ਸੰਪੰਨ

ਕੈਨੇਡਾ ਸਰਕਾਰ ਹੁਨਰਮੰਦ ਕਾਰੋਬਾਰ ਵਿੱਚ ਔਰਤਾਂ ਨੂੰ ਉਤਸ਼ਾਹਿਤ ਕਰਨ ਹਿਤ 28 ਮਿਲੀਅਨ ਡਾਲਰ ਦਾ ਨਿਵੇਸ਼ ਕਰੇਗੀ

ਬੀ ਸੀ ਅਸੈਂਬਲੀ ਚੋਣਾਂ ਲਈ ਸਰਗਰਮੀਆਂ ਸ਼ੁਰੂ - ਕਨਸਰਵੇਟਿਵ ਪਾਰਟੀ ਦੇ ਉਮੀਦਵਾਰਾਂ ਨੇ ਟੈਕਸੀ ਚਾਲਕਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਪਾਕਿਸਤਾਨੀ ਸ਼ਾਇਰ ਇਰਸ਼ਾਦ ਸੰਧੂ ਦੀਆਂ ਭਾਰਤੀ ਪ੍ਰਕਾਸ਼ਕ ਵੱਲੋਂ ਛਾਪੀਆਂ ਦੋ ਕਾਵਿ ਕਿਤਾਬਾਂ ਲਾਹੌਰ ਵਿੱਚ ਲੋਕ ਅਰਪਣ

ਪੰਜਾਬੀ ਲੇਖਕਾਂ ਦੇ ਵਿਸ਼ਾਲ ਵਫ਼ਦ ਵੱਲੋਂ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ਼ਹੀਦੀ ਜੰਡ ਹੇਠ ਇਸਤਰੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕੀਤਾ

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਸੈਰ ਸਪਾਟੇ ਦੇ ਖੇਤਰ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ ਅਨਮੋਲ ਗਗਨ ਮਾਨ ਨੇ ਜਿੱਤਿਆ'ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ'