ਮਨੋਰੰਜਨ

ਦੂਰਦਰਸ਼ਨ ਤੇ ਚਾਰ ਸਾਲਾਂ ਮਗਰੋਂ ਭਲਕੇ 13 ਅਪ੍ਰੈਲ ਤੋਂ ਫਿਰ ਤੋਂ ਸ਼ੁਰੂ ਹੋਵੇਗਾ ਪੰਜਾਬੀ ਦਰਪਣ ਪ੍ਰੋਗਰਾਮ

ਮਨਪ੍ਰੀਤ ਸਿੰਘ ਖਾਲਸਾ / ਸੁਖਰਾਜ ਸਿੰਘ | April 12, 2022 07:58 PM

ਨਵੀਂ ਦਿੱਲੀ- ਭਾਜਪਾ ਦੇ ਸਿੱਖ ਨੇਤਾ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਦੂਰਦਰਸ਼ਨ 'ਤੇ ਚਾਰ ਸਾਲ ਤੋਂ ਬੰਦ ਪਿਆ ਪ੍ਰੋਗਰਾਮ ਪੰਜਾਬੀ ਦਰਪਣ ਭਲਕੇ 13 ਅਪ੍ਰੈਲ ਤੋਂ ਮੁੜ ਸ਼ੁਰੂ ਹੋਵੇਗਾ ਜਿਸ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਹ ਪ੍ਰੋਗਰਾਮ ਬੰਦ ਹੋਣ ਤੇ ਇਸਨੁੰ ਮੁੜ ਸ਼ੁਰੂ ਕਰਨ ਦੀ ਮੰਗ ਨੁੰ ਲੈ ਕੇ ਸਾਹਿਤ ਅਕਾਦਮੀ ਦੇ ਕਾਰਜਕਾਰੀ ਮੈਂਬਰ ਡਾ. ਵਨੀਤਾ ਤੇ ਹੋਰ ਬੁੱਧੀਜੀਵੀਆਂ ਦਾ ਇਕ ਵਫਦ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੁੰ ਮਿਲਿਆ ਸੀ। ਇਸ ਵਫਦ ਨੇ ਪ੍ਰਧਾਨ ਮੰਤਰੀ ਨੁੰ ਦੱਸਿਆ ਸੀ ਕਿ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਵਿਚ ਇਸ ਪ੍ਰੋਗਰਾਮ ਦਾ ਕਿੰਨਾ ਅਹਿਮ ਯੋਗਦਾਨ ਹੈ ਤੇ ਇਹ ਪ੍ਰੋਗਰਾਮ ਪਿਛਲੇ ਚਾਰ ਸਾਲਾਂ ਤੋਂ ਬੰਦ ਪਿਆ ਹੈ ਜਿਸਨੁੰ ਮੁੜ ਸ਼ੁਰੂ ਕੀਤੇ ਜਾਣ ਦੀ ਜ਼ਰੂਰਤ ਹੈ। ਪ੍ਰਧਾਨ ਮੰਤਰੀ ਨੇ ਬੁੱਧੀਜੀਵੀਆਂ ਦੇ ਵਫਦ ਦੀ ਗੱਲ ਨਾਲ ਸਹਿਮਤ ਹੁੰਦਿਆਂ ਇਹ ਪ੍ਰੋਗਰਾਮ ਮੁੜ ਸ਼ੁਰੂ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
ਸਰਦਾਰ ਸਿਰਸਾ ਨੇ ਦੱਸਿਆ ਕਿ ਉਹਨਾਂ ਨੂੰ ਪ੍ਰਧਾਨ ਮੰਤਰੀ ਦਫਤਰ ਨੇ ਸੂਚਿਤ ਕੀਤਾ ਹੈ ਕਿ ਇਹ ਪ੍ਰੋਗਰਾਮ 13 ਅਪ੍ਰੈਲ ਤੋਂ ਮੁੜ ਸ਼ੁਰੂ ਹੋਵੇਗਾ। ਉਹਨਾਂ ਨੇ ਇਸ ਫੈਸਲੇ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਮੁੱਚੇ ਪੰਜਾਬੀ ਉਹਨਾਂ ਦੇ ਧੰਨਵਾਦੀ ਹਨ ਜਿਹਨਾਂ ਨੇ ਇਹ ਪੰਜਾਬੀ ਹਿਤੈਸ਼ੀ ਫੈਸਲਾ ਲਿਆ ਹੈ ਜਿਸਦੀ ਬਦੌਲਤ ਪੰਜਾਬੀ ਦਰਪਣ ਪ੍ਰੋਗਰਾਮ ਫਿਰ ਤੋਂ ਸ਼ੁਰੂ ਹੋਵੇਗਾ।

 

Have something to say? Post your comment

 

ਮਨੋਰੰਜਨ

ਬਾਲੀਵੁੱਡ ਅਭਿਨੇਤਰੀ ਪਾਰੁਲ ਯਾਦਵ ਨੇ ਹੋਲੀ ਕੇਵਲ ਜੈਵਿਕ ਰੰਗਾਂ ਨਾਲ ਖੇਡੀ

ਅਦਾਕਾਰਾ ਈਸ਼ਾ ਕੋਪੀਕਰ ਨੇ ਕੀਤਾ ਖੂਨਦਾਨ 

ਮੂਸੇਵਾਲਾ ਦੇ ਪਿਤਾ ਨੇ ਆਈਵੀਐਫ ਇਲਾਜ 'ਤੇ ਸਾਰੇ ਪ੍ਰੋਟੋਕੋਲ ਦੀ ਪਾਲਣਾ ਕੀਤੀ: ਪੰਜਾਬ ਕਾਂਗਰਸ

ਬ੍ਰਾਂਡ ਐਂਡੋਰਸਮੈਂਟ ਦੇ ਮਾਮਲੇ 'ਚ ਉਰਵਸ਼ੀ ਰੌਤੇਲਾ ਨੰਬਰ-1

ਅਭਿਨੇਤਰੀ ਮਧੁਰਿਮਾ ਤੁਲੀ ਦਾ ਸੂਰਜ ਦੀਆਂ ਸਕਾਰਾਤਮਕ ਤਰੰਗਾ ਲਈ ਬਹੁਤ ਪਿਆਰ ਹੈ

ਫਿਲਮ 'ਲਾਹੌਰ 1947' 'ਚ ਅਭਿਮਨਿਊ ਸਿੰਘ ਵਿਲੇਨ ਦੀ ਭੂਮਿਕਾ ਨਿਭਾਉਣਗੇ

ਸੰਨੀ ਲਿਓਨ ਨੂੰ ਮਿਲਿਆ ਗਲੈਮ ਫੇਮ ਸ਼ੋਅ 'ਚ ਜੱਜ ਬਣਨ ਦਾ ਮੌਕਾ

ਰੈਪਰ ਬਾਦਸ਼ਾਹ ਅਤੇ ਨੋਰਾ ਫਤੇਹੀ ਦਾ "ਗਰਮੀ ਕਲੱਬ" ਹੁਣ ਖੁੱਲੇਗਾ

'ਫਤਿਹ' ਨਾਲ ਸੋਨੂੰ ਸੂਦ ਦਾ ਨਿਰਦੇਸ਼ਨ 'ਚ ਪਹਿਲਾ ਕਦਮ

ਪੰਜਾਬੀ ਫਿਲਮਾਂ ਹੁਣ ਹੋਲੀਵੁੱਡ, ਬਾਲੀਵੁੱਡ ਅਤੇ ਸਾਊਥ ਦੀਆਂ ਫਿਲਮਾਂ ਦਾ ਮੁਕਾਬਲਾ ਕਰਨ ਦੇ ਸਮਰੱਥ - ਦੇਵ ਖਰੌੜ