ਸੰਸਾਰ

ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵੱਲੋਂ ਸਜਾਇਆ ਗਿਆ ਵਿਸਾਖੀ ਨਗਰ ਕੀਰਤਨ

ਹਰਦਮ ਮਾਨ/ਕੌਮੀ ਮਾਰਗ ਬਿਊਰੋ | April 18, 2022 09:21 PM

 

ਸਰੀ-ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵੱਲੋਂ ਵਿਸਾਖੀ ਦੇ ਮੌਕੇ ਤੇ ਗੁਰਦੁਆਰਾ ਰੌਸ ਸਟਰੀਟ ਦੀ ਹਦੂਦ ਅੰਦਰ ਨਗਰ ਕੀਤਰਨ ਸਜਾਇਆ ਗਿਆ। ਦੋ ਸਾਲਾਂ ਦੇ ਅਰਸੇ ਬਾਅਦ ਸਜਾਏ ਗਏ ਨਗਰ ਕੀਰਤਨ ਵਿਚ ਹਜਾਰਾਂ ਦੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ।

ਗੁਰਦੁਆਰਾ ਸਾਹਿਬ ਵਿਖੇ ਭੋਗ ਉਪਰੰਤ ਵੱਖ ਵੱਖ ਰਾਜਸੀ ਆਗੂਆਂ ਨੇ ਸੰਗਤਾਂ ਨੂੰ ਸੰਬੋਧਨ ਕੀਤਾ ਅਤੇ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਨ੍ਹਾਂ ਆਗੂਆਂ ਵਿਚ ਮੈਂਬਰ ਪਾਰਲਮੈਂਟ ਤੇ ਸਾਬਕਾ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ, ਸੁਖ ਧਾਲੀਵਾਲ ਤੇ ਰਣਦੀਪ ਸਿੰਘ ਸਰਾਏ, ਬੀ.ਸੀ. ਦੇ ਲੇਬਰ ਮਨਿਸਟਰ ਹੈਰੀ ਬੈਂਸ, ਬੀ.ਸੀ. ਵਿਧਾਨ ਸਭਾ ਦੇ ਸਪੀਕਰ ਰਾਜ ਚੌਹਾਨ, ਐਮ.ਐਲ.ਏ. ਰਚਨਾ ਸਿੰਘ, ਸਾਬਕਾ ਮੰਤਰੀ ਗੁਲਜ਼ਾਰ ਸਿੰਘ ਚੀਮਾ ਸ਼ਾਮਲ ਸਨ। ਖਾਲਸਾ ਦੀਵਾਨ ਸੁਸਾਇਟੀ ਦੇ ਪ੍ਰਧਾਨ ਮਲਕੀਤ ਸਿੰਘ ਧਾਮੀ ਅਤੇ ਜਨਰਲ ਸਕੱਤਰ ਜਰਨੈਲ ਸਿੰਘ ਭੰਡਾਲ ਨੇ ਰਾਜਸੀ ਆਗੂਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ।

ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ ਅਤੇ ਗੁਰੂ ਅਮਰ ਦਾਸ ਨਿਵਾਸ ਹੋ ਕੇ ਵਾਪਸ ਗੁਰਦੁਆਰਾ ਸਾਹਿਬ ਵਿਖੇ ਪੁੱਜਿਆ। ਸੰਗਤਾਂ ਦਾ ਉਤਸ਼ਾਹ ਅਤੇ ਉਮਾਹ ਠਾਠਾਂ ਮਾਰ ਰਿਹਾ ਸੀ। ਇਸ ਮੌਕੇ ਸੰਗਤਾਂ ਵੱਲੋਂ ਵੱਖ ਵੱਖ ਪਕਵਾਨਾਂ ਦੇ ਸਟਾਲ ਲਾਏ ਗਏ ਸਨ।

 

Have something to say? Post your comment

 

ਸੰਸਾਰ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ

ਪਾਕਿਸਤਾਨ ਦੇ ਕੌਮੀ ਸਨਮਾਨ ਨਾਲ ਕੀਤਾ ਸਨਮਾਨਿਤ ਮੰਤਰੀ ਰਮੇਸ਼ ਸਿੰਘ ਅਰੋੜਾ ਤੇ ਡਾਕਟਰ ਮੀਮਪਾਲ ਸਿੰਘ ਨੂੰ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦੇ ਨਵ-ਪ੍ਰਕਾਸ਼ਿਤ ਨਾਵਲ ‘ਨਾਬਰ’ ਉਪਰ ਹੋਈ ਭਰਵੀਂ ਵਿਚਾਰ ਚਰਚਾ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਹੋਲਾ ਮੁਹੱਲਾ ਦਾ ਸਮਾਗਮ ਸ਼ਾਨੋ ਸ਼ੌਕਤ ਨਾਲ ਹੋਏ ਸੰਪੰਨ

ਕੈਨੇਡਾ ਸਰਕਾਰ ਹੁਨਰਮੰਦ ਕਾਰੋਬਾਰ ਵਿੱਚ ਔਰਤਾਂ ਨੂੰ ਉਤਸ਼ਾਹਿਤ ਕਰਨ ਹਿਤ 28 ਮਿਲੀਅਨ ਡਾਲਰ ਦਾ ਨਿਵੇਸ਼ ਕਰੇਗੀ

ਬੀ ਸੀ ਅਸੈਂਬਲੀ ਚੋਣਾਂ ਲਈ ਸਰਗਰਮੀਆਂ ਸ਼ੁਰੂ - ਕਨਸਰਵੇਟਿਵ ਪਾਰਟੀ ਦੇ ਉਮੀਦਵਾਰਾਂ ਨੇ ਟੈਕਸੀ ਚਾਲਕਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਪਾਕਿਸਤਾਨੀ ਸ਼ਾਇਰ ਇਰਸ਼ਾਦ ਸੰਧੂ ਦੀਆਂ ਭਾਰਤੀ ਪ੍ਰਕਾਸ਼ਕ ਵੱਲੋਂ ਛਾਪੀਆਂ ਦੋ ਕਾਵਿ ਕਿਤਾਬਾਂ ਲਾਹੌਰ ਵਿੱਚ ਲੋਕ ਅਰਪਣ

ਪੰਜਾਬੀ ਲੇਖਕਾਂ ਦੇ ਵਿਸ਼ਾਲ ਵਫ਼ਦ ਵੱਲੋਂ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ਼ਹੀਦੀ ਜੰਡ ਹੇਠ ਇਸਤਰੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕੀਤਾ

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ