ਸੰਸਾਰ

ਇੰਡੀਆ ਕਲਚਰਲ ਸੈਂਟਰ ਆਫ ਕੈਨੇਡਾ ਗੁਰਦਵਾਰਾ ਨਾਨਕ ਨਿਵਾਸ ਵੱਲੋਂ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ

ਹਰਦਮ ਮਾਨ/ਕੌਮੀ ਮਾਰਗ ਬਿਊਰੋ | April 18, 2022 10:04 PM

 

ਸਰੀ-ਇੰਡੀਆ ਕਲਚਰਲ ਸੈਂਟਰ ਆਫ ਕੈਨੇਡਾ ਗੁਰਦਵਾਰਾ ਨਾਨਕ ਨਿਵਾਸ, 8600 ਨੰਬਰ  ਪੰਜ ਰੋਡ ਰਿਚਮੰਡ ਵਿਖੇ ਸੰਗਤਾਂ ਵੱਲੋਂ ਵਿਸਾਖੀ ਦਾ ਤਿਓਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੀਵਾਨ ਸਜਾਏ ਗਏ ਅਤੇ ਸੰਗਤਾਂ ਨੇ ਕੀਰਤਨ ਦਾ ਰਸ ਮਾਣਿਆਂ।

ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਮੌਕੇ ਵੈਨਕੂਵਰ ਪੁਲੀਸ ਦੇ ਡਿਪਟੀ ਚੀਫ ਸਟੀਵ ਰਾਏ ਅਤੇ ਉਹਨਾਂ ਦੇ ਕੁਝ ਸਾਥੀ ਅਫਸਰਾਂ ਦਾ ਸਨਮਾਨ ਕੀਤਾ ਗਿਆ। ਇਹ ਸਨਮਾਨ ਇੰਡੀਆ ਕਲਚਰਲ ਸੈਂਟਰ ਆਫ ਕੈਨੇਡਾ ਗੁਰਦਵਾਰਾ ਨਾਨਕ ਨਿਵਾਸ ਦੇ ਚੇਅਰਪਰਸਨ ਬੀਬੀ ਕਸ਼ਮੀਰ ਕੌਰ ਜੌਹਲ ਨੇ ਆਪਣੇ ਕਰ ਕਮਨਾਂ ਨਾਲ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਬਲਵੰਤ ਸਿੰਘ ਸੰਘੇੜਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਇਹ ਪੁਲੀਸ ਅਧਿਕਾਰੀ ਆਪਣੀ ਜਾਨ ਖਤਰੇ ਵਿਚ ਪਾ ਕੇ ਪਬਲਿਕ ਦੀ ਰੱਖਿਆ ਕਰਦੇ ਹਨ। ਇਸ ਲਈ ਸਾਡਾ ਫਰਜ ਬਣਦਾ ਹੈ ਕਿ ਅਸੀਂ ਇਹਨਾਂ ਦਾ ਸਨਮਾਨ ਕਰੀਏ ਅਤੇ ਇਹਨਾਂ ਦੀ ਹੌਸਲਾ ਅਫਜ਼ਾਈ ਕਰੀਏ।  

ਉਪਰੰਤ ੳੱਘੇ ਵਿਦਵਾਨ ਡਾਕਟਰ ਕਮਲ ਨੀਲ ਨੇ ਵਿਸਾਖੀ ਅਤੇ ਖਾਲਸੇ ਦੇ ਸਾਜਨਾ ਦਿਵਸ ਸਬੰਧੀ ਇਤਿਹਾਸਕ ਜਾਣਕਾਰੀ ਦਿੱਤੀ। ਸ. ਸੰਘੇੜਾ ਨੇ ਇਹ ਵੀ ਦੱਸਿਆ ਕਿ ਗੁਰਦਵਾਰਾ ਨਾਨਕ ਨਿਵਾਸ ਦੀ ਪ੍ਰਬੰਧਕ ਕਮੇਟੀ ਵੱਲੋਂ ਯੂਕਰੇਨ ਦੇ ਪੜਿਤਾਂ ਦੀ ਸਹਾਇਤਾ ਕਰਨ ਲਈ ਉਪਰਾਲੇ ਕੀਤੇ ਰਹੇ ਹਨ। ਯੂਕਰੇਨ ਦੀ ਤਬਾਹੀ ਕਾਰਨ ਬੇਘਰ ਹੋਏ ਲੱਖਾਂ ਲੋਕਾਂ ਦੀ ਮਦਦ ਲਈ ਇੰਡੀਆ ਕਲਚਰਲ ਸੈੰਟਰ ਆਫ ਕੈਨੇਡਾ ਗੁਰਦਵਾਰਾ ਨਾਨਕ ਨਿਵਾਸ ਵਿਖੇ ਯੂਕਰੇਨ ਰਲੀਫ ਫੰਡ ਲਈ ਮਾਇਆ ਇਕੱਤਰ ਕੀਤੀ ਜਾ ਰਹੀ ਹੈ। ਸੰਗਤਾਂ ਵੱਲੋਂ ਬਹੁਤ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

 

Have something to say? Post your comment

 

ਸੰਸਾਰ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ