ਸੰਸਾਰ

ਪਾਕਿਸਤਾਨ ਅੰਦਰ ਇੱਕ ਸਿੱਖ ਦੇ ਗਾਇਬ ਹੋਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | April 19, 2022 05:40 PM

ਅੰਮ੍ਰਿਤਸਰ -ਪਾਕਿਸਤਾਨ ਅੰਦਰ ਘੱਟਗਿਣਤੀ ਸਿੱਖਾਂ ਨਾਲ ਕੀਤੇ ਜਾ ਰਹੇ ਧੱਕੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਅੱਜ ਛਪੀਆਂ ਖ਼ਬਰਾਂ ਅਨੁਸਾਰ ਪਾਕਿਸਤਾਨ ਦੇ ਪਹਿਲੇ ਸਿੱਖ ਪੁਲਿਸ ਅਧਿਕਾਰੀ ਸ. ਗੁਲਾਬ ਸਿੰਘ ਸ਼ਾਹੀਨ ਨੂੰ ਇਕ ਖੁਫੀਆ ਏਜੰਸੀ ਵੱਲੋਂ ਗਾਇਬ ਕਰਨਾ ਘੱਟਗਿਣਤੀਆਂ ਨੂੰ ਦਬਾਉਣ ਵਾਲੀ ਕਾਰਵਾਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਾਕਿਸਤਾਨ ਅੰਦਰ ਘੱਟਗਿਣਤੀ ਸਿੱਖਾਂ ਨਾਲ ਧੱਕੇਸ਼ਾਹੀ ਦੀਆਂ ਖ਼ਬਰਾਂ ਆਉਂਦੀਆਂ ਰਹੀਆਂ ਹਨ, ਜਿਨ੍ਹਾਂ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਉਥੇ ਸਿੱਖ ਅਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਇਹ ਵਰਤਾਰਾ ਠੀਕ ਨਹੀਂ ਹੈ ਅਤੇ ਕਿਸੇ ਵੀ ਦੇਸ਼ ਵਿਚ ਵੱਸਦੇ ਸਾਰੇ ਭਾਈਚਾਰਿਆਂ ਦੇ ਲੋਕਾਂ ਦੀ ਸੁਰੱਖਿਆ ਲਈ ਉਥੋਂ ਦੀ ਸਰਕਾਰ ਜ਼ੁੰਮੇਵਾਰ ਹੁੰਦੀ ਹੈ। ਸ. ਗੁਲਾਬ ਸਿੰਘ ਸ਼ਾਹੀਨ ਨੂੰ ਚੁੱਕ ਕੇ ਅਣਦੱਸੀ ਥਾਂ ’ਤੇ ਲੈਜਾਣ ਦਾ ਮਾਮਲਾ ਪਾਕਿਸਤਾਨ ਅੰਦਰ ਸਿੱਖਾਂ ਵਿਚ ਡਰ ਪੈਦਾ ਕਰਨ ਵਾਲਾ ਹੈ, ਜਿਸ ਬਾਰੇ ਉਥੋਂ ਦੀ ਸਰਕਾਰ ਨੂੰ ਤੁਰੰਤ ਸਪੱਸ਼ਟ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਇਹ ਖ਼ਬਰ ਦਰੁੱਸਤ ਹੈ ਤਾਂ ਇਸ ਤੋਂ ਮੰਦਭਾਗੀ ਗੱਲ ਹੋਰ ਨਹੀਂ ਹੋ ਸਕਦੀ।

Have something to say? Post your comment

 

ਸੰਸਾਰ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ

ਪਾਕਿਸਤਾਨ ਦੇ ਕੌਮੀ ਸਨਮਾਨ ਨਾਲ ਕੀਤਾ ਸਨਮਾਨਿਤ ਮੰਤਰੀ ਰਮੇਸ਼ ਸਿੰਘ ਅਰੋੜਾ ਤੇ ਡਾਕਟਰ ਮੀਮਪਾਲ ਸਿੰਘ ਨੂੰ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦੇ ਨਵ-ਪ੍ਰਕਾਸ਼ਿਤ ਨਾਵਲ ‘ਨਾਬਰ’ ਉਪਰ ਹੋਈ ਭਰਵੀਂ ਵਿਚਾਰ ਚਰਚਾ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਹੋਲਾ ਮੁਹੱਲਾ ਦਾ ਸਮਾਗਮ ਸ਼ਾਨੋ ਸ਼ੌਕਤ ਨਾਲ ਹੋਏ ਸੰਪੰਨ

ਕੈਨੇਡਾ ਸਰਕਾਰ ਹੁਨਰਮੰਦ ਕਾਰੋਬਾਰ ਵਿੱਚ ਔਰਤਾਂ ਨੂੰ ਉਤਸ਼ਾਹਿਤ ਕਰਨ ਹਿਤ 28 ਮਿਲੀਅਨ ਡਾਲਰ ਦਾ ਨਿਵੇਸ਼ ਕਰੇਗੀ

ਬੀ ਸੀ ਅਸੈਂਬਲੀ ਚੋਣਾਂ ਲਈ ਸਰਗਰਮੀਆਂ ਸ਼ੁਰੂ - ਕਨਸਰਵੇਟਿਵ ਪਾਰਟੀ ਦੇ ਉਮੀਦਵਾਰਾਂ ਨੇ ਟੈਕਸੀ ਚਾਲਕਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਪਾਕਿਸਤਾਨੀ ਸ਼ਾਇਰ ਇਰਸ਼ਾਦ ਸੰਧੂ ਦੀਆਂ ਭਾਰਤੀ ਪ੍ਰਕਾਸ਼ਕ ਵੱਲੋਂ ਛਾਪੀਆਂ ਦੋ ਕਾਵਿ ਕਿਤਾਬਾਂ ਲਾਹੌਰ ਵਿੱਚ ਲੋਕ ਅਰਪਣ

ਪੰਜਾਬੀ ਲੇਖਕਾਂ ਦੇ ਵਿਸ਼ਾਲ ਵਫ਼ਦ ਵੱਲੋਂ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ਼ਹੀਦੀ ਜੰਡ ਹੇਠ ਇਸਤਰੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕੀਤਾ

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ