ਸਿਹਤ ਅਤੇ ਫਿਟਨੈਸ

ਪੀ.ਐਚ.ਸੀ. ਬੂਥਗੜ੍ਹ ਵਿਖੇ ਸਿਹਤ ਮੇਲਾ ਅੱਜ, ਵਿਧਾਇਕਾ ਅਨਮੋਲ ਗਗਨ ਮਾਨ ਕਰਨਗੇ ਉਦਘਾਟਨ

ਕੌਮੀ ਮਾਰਗ ਬਿਊਰੋ | April 20, 2022 06:31 PM


ਬੂਥਗੜ੍ਹ- ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਮੁਹਿੰਮ ਤਹਿਤ ਬੂਥਗੜ੍ਹ ਦੇ ਪ੍ਰਾਇਮਰੀ ਹੈਲਥ ਸੈਂਟਰ-ਪੀ.ਐਚ-ਸੀ., ਵਿਖੇ 21 ਅਪ੍ਰੈਲ ਨੂੰ ਬਲਾਕ ਪੱਧਰੀ ਸਿਹਤ ਮੇਲਾ ਲਗਾਇਆ ਜਾ ਰਿਹਾ ਹੈ। ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਸਿਹਤ ਮੇਲੇ ਦਾ ਉਦਘਾਟਨ ਹਲਕਾ ਖਰੜ ਦੇ ਵਿਧਾਇਕ ਮੈਡਮ ਅਨਮੋਲ ਗਗਨ ਮਾਨ ਅਪਣੇ ਕਰ-ਕਮਲਾਂ ਨਾਲ ਕਰਨਗੇ। ਉਨ੍ਹਾਂ ਕਿਹਾ ਕਿ ਇਹ ਮੇਲਾ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤਕ ਚੱਲੇਗਾ।  
   ਉਨ੍ਹਾਂ ਦਸਿਆ ਕਿ ਇਨ੍ਹਾਂ ਮੇਲਿਆਂ ਵਿਚ ਵੱਖ ਵੱਖ ਸਟਾਲ ਲਗਾ ਕੇ ਲੋਕਾਂ ਨੂੰ ਵੱਖ-ਵੱਖ ਸਿਹਤ ਸੇਵਾਵਾਂ ਮੌਕੇ ’ਤੇ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਵੱਖ-ਵੱਖ ਸਿਹਤ ਯੋਜਨਾਵਾਂ, ਪ੍ਰੋਗਰਾਮਾਂ ਅਤੇ ਵੱਖ-ਵੱਖ ਬੀਮਾਰੀਆਂ, ਲੱਛਣਾਂ, ਇਲਾਜ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਆਯੁੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਕਾਰਡ ਵੀ ਬਣਾਏ ਜਾਣਗੇ। ਇਸ ਤੋਂ ਇਨਾਵਾ ਅੰਗ ਦਾਨ, ਖ਼ੁਰਾਕ ਸੁਰੱਖਿਆ, ਗ਼ੈਰ-ਸੰਚਾਰੀ ਬੀਮਾਰੀਆਂ ਦੀ ਜਾਂਚ, ਕੌਮੀ ਸਿਹਤ ਪ੍ਰੋਗਰਾਮਾਂ ਆਦਿ ਸਬੰਧੀ ਸੇਵਾਵਾਂਅਤੇ ਜਾਣਕਾਰੀ ਵੀ ਦਿਤੀਜਾਵੇਗੀ। ਮੇਲੇ ਵਿਚ ਫ਼ੂਡ ਸੇਫ਼ਟੀ ਵੈਨ ਉਪਲਭਧ ਹੋਵੇਗੀ ਜਿਥੇ ਲੋਕ ਦੁੱਧ, ਜੂਸ, ਪਾਣੀ, ਕੋਲਡ ਡਰਿੰਕ, ਕੁਝ ਮਿਰਚ ਮਸਾਲਿਆਂ ਆਦਿ ਦੇ ਮਿਆਰ ਦੀ ਜਾਂਚ ਕਰਵਾ ਸਕਣਗੇ ਜਿਸ ਦੀ ਸਰਕਾਰੀ ਫ਼ੀਸ ਪ੍ਰਤੀ ਵਸਤੂ 50 ਰੁਪਏ ਹੋਵੇਗੀ ਅਤੇ ਮੌਕੇ ’ਤੇ ਹੀ ਸੈਂਪਲ ਦੀ ਰੀਪੋਰਟ ਦਿਤੀ ਜਾਵੇਗੀ। ਇਸ ਤੋਂ ਇਲਾਵਾ ਜ਼ਰੂਰੀ ਦਵਾਈਆਂ ਮੌਕੇ ’ਤੇ ਮੁਫ਼ਤ ਦਿਤੀਆਂ ਜਾਣਗੀਆਂ। ਮੇਲੇ ਵਿਚ ਵੱਖ-ਵੱਖ ਵਿਭਾਗ ਵੀ ਹਿੱਸਾ ਲੈਣਗੇ ਜਿਹੜੇ ਆਪੋ-ਅਪਣੀਆਂ ਸੇਵਾਵਾਂ ਅਤੇ ਪੇਸ਼ਕਾਰੀਆਂ ਦੇਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੇਲੇ ਵਿਚ ਪਹੁੰਚ ਕੇ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਫ਼ਾਇਦਾ ਲੈਣ।


 
 
 

Have something to say? Post your comment

 
 
 

ਸਿਹਤ ਅਤੇ ਫਿਟਨੈਸ

ਨਾਭੀ ਸਰੀਰ ਦਾ ਗੁਪਤ ਪਾਵਰ ਬਟਨ ਹੈ; ਇਸਦੀ ਦੇਖਭਾਲ ਕਿਵੇਂ ਕਰਨੀ ਹੈ ਸਿੱਖੋ

ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ‘ਤਣਾਅ ਨੂੰ ਕਾਬੂ ਕਰਨਾ’ ਵਿਸ਼ੇ ’ਤੇ ਪ੍ਰੋਗਰਾਮ ਸੰਪੰਨ

ਲੂਅ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਪੀਓ: ਡਾਕਟਰ ਰਾਜ ਕੁਮਾਰ

ਮੀਂਹ ਵਿੱਚ ਨਹਾਉਣਾ ਅੰਮ੍ਰਿਤ- ਕਈ ਫਾਇਦੇ ਦਿੰਦਾ ਹੈ

ਚੀਨ ਦੇ ਮੂਲ ਪੈਨਸ਼ਨ ਬੀਮਾ ਧਾਰਕਾਂ ਦੀ ਗਿਣਤੀ 1 ਅਰਬ ਤੋਂ ਵੱਧ

ਲੋਕ ਸਵੇਰੇ ਉੱਠਦੇ ਹੀ ਪਾਣੀ ਕਿਉਂ ਪੀਂਦੇ ਹਨ? ਇਸਦਾ ਦਿਮਾਗ ਨਾਲ ਕੀ ਸਬੰਧ ਹੈ?

ਹਰ ਲਾਇਲਾਜ ਬਿਮਾਰੀ ਦਾ ਇਲਾਜ 100% ਕੀਤਾ ਜਾਵੇਗਾ ਸ਼ੁੱਧ ਆਕਸੀਜਨ ਨਾਲ

ਫੁਜੀਫਿਲਮ ਨੇ ਭਾਰਤ ਦੀ ਪਹਿਲੀ ਗੈਸਟਰੋ ਏਆਈ ਅਕੈਡਮੀ ਦੀ ਕੀਤੀ ਸਥਾਪਨਾ 

ਗੁਰਦੁਆਰਾ ਸਾਚਾ ਧੰਨ ਸਾਹਿਬ ਮੁਹਾਲੀ ਵਿਖੇ ਫਰੀ ਹੋਮਿਓਪੈਥੀ ਡਿਸਪੈਂਸਰੀ ਫਿਰ ਤੋਂ ਹੋਈ ਸ਼ੁਰੂ

ਡੇਂਗੂ ਵਿਰੋਧੀ ਮੁਹਿੰਮ ਦਾ ਨਿਰੀਖਣ- ਲੋਕਾਂ ਨੂੰ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਦੀ ਅਪੀਲ