ਸੰਸਾਰ

ਲੰਬੇ ਅਰਸੇ ਬਾਅਦ ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੀ ਭਰਵੀਂ ਮੀਟਿੰਗ ਹੋਈ

ਹਰਦਮ ਮਾਨ/ਕੌਮੀ ਮਾਰਗ ਬਿਊਰੋ | April 21, 2022 06:52 PM

 

ਸਰੀ-ਦੋ ਸਾਲ ਦੇ ਕੋਰੋਨਾ ਕਾਲ ਤੋਂ ਬਾਅਦ ਪਹਿਲੀ ਵਾਰ ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਲੋਅਰਮੇਨ ਲੈਂਡ ਦੇ ਲੇਖਕ ਇਕ ਦੂਜੇ ਦੇ ਰੂਬਰੂ ਹੋਣ ਦਾ ਸਬੱਬ ਮਿਲਿਆ। ਸਰੀ ਦੇ ਸੀਨੀਅਰ ਸਿਟੀਜ਼ਨ ਸੈਂਟਰ ਵਿਚ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਪ੍ਰਿਤਪਾਲ ਗਿੱਲ ਨੇ ਕੀਤੀ।

ਮੀਟਿੰਗ ਦੀ ਸ਼ੁਰੂਆਤ ਬੀਤੇ ਦਿਨਾਂ ਵਿਚ ਸਦੀਵੀ ਵਿਛੋੜਾ ਦੇ ਗਏ ਉੱਘੇ ਗੀਤਕਾਰ ਅਲਮਸਤ ਦੇਸਰਪੁਰੀ ਅਤੇ ਸਭਾ ਦੇ ਮੀਤ ਪ੍ਰਧਾਨ ਸੁਰਜੀਤ ਮਾਧੋਪੁਰੀ ਦੇ ਭੈਣ ਨੂੰ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਹੋਈ।

ਫਿਰ ਕਾਵਿਕ ਦੌਰ ਸ਼ੁਰੂ ਹੋਇਆ ਜਿਸ ਵਿਚ ਹਾਜਰ ਕਵੀਆਂ ਨੇ ਆਪਣੀਆਂ ਰਚਨਾਵਾਂ ਸਾਂਝੀਆਂ ਕੀਤੀਆਂ, ਜਿਨ੍ਹਾਂ ਵਿਚ ਪ੍ਰਿਤਪਾਲ ਗਿੱਲ, ਸੁਰਜੀਤ ਸਿੰਘ ਮਾਧੋਪੁਰੀ, ਪਲਵਿੰਦਰ ਸਿੰਘ ਰੰਧਾਵਾ, ਅਮਰੀਕ ਸਿੰਘ ਲੇਲ੍ਹ, ਦਰਸ਼ਨ ਸੰਘਾ, ਬਿੱਕਰ ਸਿੰਘ ਖੋਸਾ, ਹਰਚੰਦ ਸਿੰਘ ਗਿੱਲ, ਹਰਚੰਦ ਬਾਗੜੀ, ਪਰਮਿੰਦਰ ਬਾਗੜੀ, ਅਮਰੀਕ ਪਲਾਹੀ, ਕਵਿੰਦਰ ਚਾਂਦ, ਗੁਰਵਿੰਦਰ ਸਿੰਘ ਧਾਲੀਵਾਲ, ਇੰਦਰਜੀਤ ਧਾਮੀ, ਸੁਰਜੀਤ ਕਲਸੀ, ਗੁਰਮੀਤ ਸਿੰਘ ਸਿੱਧੂ, ਦਵਿੰਦਰ ਜੌਹਲ, ਗੁਰਮਿੰਦਰ ਸਿੱਧੂ, ਕ੍ਰਿਸ਼ਨ ਬੈਕਟਰ, ਰਣਜੀਤ ਸਿੰਘ ਨਿੱਜਰ, ਮੀਤ ਬਾਦਸ਼ਾਹਪੁਰੀ ਅਤੇ ਪਵਿਤੱਰ ਕੌਰ ਨੇ ਆਪਣੀਆਂ ਰਚਨਾਵਾਂ ਰਾਹੀਂ ਖੂਬ ਰੰਗ ਬੰਨ੍ਹਿਆਂ। ਡਾ. ਬਲਦੇਵ ਖਹਿਰਾ ਨੇ ਮਿੰਨੀ ਕਹਾਣੀ ਪੇਸ਼ ਕੀਤੀ। ਚਰਨ ਸਿੰਘ, ਹਰਪਾਲ ਸਿੰਘ ਬਰਾੜ, ਇੰਦਰਪਾਲ ਸਿੰਘ ਸੰਧੂ, ਬਲਬੀਰ ਸੰਘਾ, ਨਰਿੰਦਰ ਸਿੰਘ ਪੰਨੂ, ਗੁਰਮੀਤ ਸਿੰਘ ਸੇਖੋਂ ਪੰਜਾਬੀ ਮਾਤ ਭਾਸ਼ਾ ਦੀ ਵਰਤੋਂ ਅਤੇ ਵਿਕਾਸ ਲਈ ਆਪਣੇ ਵਿਚਾਰ ਪ੍ਰਗਟ ਕੀਤੇ।

ਅੰਤ ਵਿਚ ਪ੍ਰਿਤਪਾਲ ਗਿੱਲ ਨੇ ਮੀਟਿੰਗ ਵਿਚ ਆਏ ਸਭਨਾਂ ਲੇਖਕਾਂ, ਪਾਠਕਾਂ, ਸਰੋਤਿਆਂ ਦਾ ਧੰਨਵਾਦ ਕੀਤਾ। ਮੀਟਿੰਗ ਦੀ ਸਮੁੱਚੀ ਕਾਰਵਾਈ ਸਭਾ ਦੇ ਜਨਰਲ ਸਕੱਤਰ ਪਲਵਿੰਦਰ ਸਿੰਘ ਰੰਧਾਵਾ ਨੇ ਬਾਖੂਬੀ ਚਲਾਈ।  

 

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ