ਹਰਿਆਣਾ

ਹਰਿਆਣਾ ਸਰਕਾਰ ਵੱਲੋਂ ਪਾਣੀਪੱਤ ਵਿੱਚ ਰਾਜ ਪੱਧਰੀ ਕਰਵਾਏ ਜਾ ਰਹੇ ਗੁਰਪੁਰਬ ਸਮਾਗਮ ਵਿਚ ਸੰਗਤਾਂ ਵਹੀਰਾਂ ਘੱਤ ਕੇ ਪੁੱਜੋ - ਜਥੇਦਾਰ ਦਾਦੂਵਾਲ

ਕੌਮੀ ਮਾਰਗ ਬਿਊਰੋ | April 22, 2022 06:24 PM


 ਆਪਣੇ ਸੀਸ ਦਾ ਬਲੀਦਾਨ ਦੇ ਕੇ ਮਨੁੱਖਤਾ ਦੀ ਰਾਖੀ ਕਰਨ ਵਾਲੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਦਾ 401ਸਾਲਾ ਪ੍ਰਕਾਸ਼ ਪੁਰਬ ਸਾਰੇ ਸੰਸਾਰ ਵਿੱਚ ਚੜਦੀਕਲਾ ਨਾਲ ਮਨਾਇਆ ਜਾ ਰਿਹਾ ਹੈ ਪਿਛਲੇ ਗੁਰਪੁਰਬ ਸਮਾਗਮ ਤੋਂ ਸ਼ੁਰੂ ਹੋਈ 400ਸਾਲਾ ਸ਼ਤਾਬਦੀ ਦੇ ਸਮਾਗਮ ਸਮਾਪਤ ਹੋ ਰਹੇ ਹਨ ਇਸ ਸਮੇਂ ਹਰਿਆਣਾ ਸਰਕਾਰ ਵੱਲੋਂ ਪਾਣੀਪਤ ਦੇ ਮੈਦਾਨ ਵਿੱਚ ਇਕ ਰਾਜ ਪੱਧਰੀ ਸਮਾਗਮ ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਦੇ 400ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ ਹਰਿਆਣਾ ਸਰਕਾਰ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟੜ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਜਿਸ ਵਿੱਚ ਸਾਨੂੰ ਸਾਰਿਆਂ ਨੂੰ ਵਹੀਰਾਂ ਘੱਤ ਕੇ ਪੁੱਜਣਾ ਚਾਹੀਦਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੀਡੀਆ ਨੂੰ ਇਕ ਪ੍ਰੈੱਸਨੋਟ ਜਾਰੀ ਕਰਦਿਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਨੇ ਹਰਿਆਣਾ ਕਮੇਟੀ ਦੇ ਮੁੱਖ ਦਫ਼ਤਰ ਗੁਰਦੁਆਰਾ ਸਾਹਿਬ ਪਾਤਸ਼ਾਹੀ 6ਵੀਂ ਤੇ 9ਵੀਂ ਚੀਕਾ ਤੋਂ ਕੀਤਾ ਜਥੇਦਾਰ ਦਾਦੂਵਾਲ ਜੀ ਆਪਣੇ 20 ਦਿਨਾਂ ਇੰਗਲੈਂਡ ਧਰਮ ਪ੍ਰਚਾਰ ਦੌਰੇ ਤੋਂ ਕੱਲ੍ਹ ਹੀ ਵਾਪਿਸ ਭਾਰਤ ਪਰਤੇ ਹਨ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ 20 -21 ਅਪ੍ਰੈਲ ਨੂੰ ਲਾਲ ਕਿਲ੍ਹਾ ਦਿੱਲੀ ਵਿਖੇ ਵੱਡੇ ਸ਼ਤਾਬਦੀ ਸਮਾਗਮ ਕਰਕੇ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ ਅਤੇ ਪਹਿਲਾਂ ਤੋਂ ਉਲੀਕੇ ਹੋਏ ਪ੍ਰੋਗਰਾਮ ਅਨੁਸਾਰ ਹਰਿਆਣਾ ਸਰਕਾਰ ਵੀ ਰਾਜ ਪੱਧਰੀ ਸ਼ਤਾਬਦੀ ਸਮਾਗਮ ਕਰਨ ਜਾ ਰਹੀ ਹੈ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਕਥਾਵਾਚਕ ਪ੍ਰਚਾਰਕ ਪੁੱਜ ਕੇ ਸੰਗਤਾਂ ਨੂੰ ਗੁਰਬਾਣੀ ਗੁਰ ਇਤਿਹਾਸ ਅਤੇ ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਦੇ ਪਰਉਪਕਾਰਾਂ ਨਾਲ ਜੋੜਨਗੇ ਗੁਰੂ ਕੇ ਲੰਗਰਾਂ ਦੇ ਵੱਡੇ ਪ੍ਰਬੰਧ ਕੀਤੇ ਜਾ ਰਹੇ ਹਨ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਵਹੀਰਾਂ ਘੱਤ ਕੇ ਪੂਰੇ ਹਰਿਆਣਾ ਦੇ ਵੱਖ ਵੱਖ ਕੋਨਿਆਂ ਵਿੱਚੋਂ ਇਸ ਸਮਾਗਮ ਵਿਚ ਸ਼ਮੂਲੀਅਤ ਕਰੀਏ ਸਮੂੰਹ ਧਾਰਮਿਕ ਸਮਾਜਿਕ ਸਰਕਾਰੀ ਗੈਰ ਸਰਕਾਰੀ ਜਥੇਬੰਦੀਆਂ ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂੰਹ ਅਹੁਦੇਦਾਰ ਮੈਂਬਰ ਸਹਿਬਾਨਾਂ ਵੱਲੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੂੰ ਲੈ ਕੇ ਪਾਣੀਪਤ ਵਿਖੇ ਪੁੱਜਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਸ਼ਤਾਬਦੀ ਸਮਾਗਮਾਂ ਨੂੰ ਚੜ੍ਹਦੀਕਲਾ ਨਾਲ ਮਨਾਉਣ ਲਈ ਸਿੱਖ ਸੰਗਤਾਂ ਨੂੰ ਪਾਣੀਪਤ ਸ਼ਤਾਬਦੀ ਸਮਾਗਮਾਂ ਚ ਲਿਜਾਣ ਵਾਸਤੇ ਹਰਿਆਣਾ ਦੇ ਹਰੇਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਧ ਚੜ੍ਹ ਕੇ ਸਹਿਯੋਗ ਦਿੱਤਾ ਜਾ ਰਿਹਾ ਹੈ ਜਥੇਦਾਰ ਦਾਦੂਵਾਲ ਜੀ ਨੇ ਸਮੂੰਹ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਸਾਰੇ 24 ਅਪ੍ਰੈਲ ਨੂੰ ਸਵੇਰੇ 10 ਵਜੇ ਪਾਣੀਪਤ ਅੰਦਰ ਸੁੰਦਰ ਪੰਡਾਲਾਂ ਵਿੱਚ ਸਜ਼ ਰਹੇ ਗੁਰਪੁਰਬ ਸ਼ਤਾਬਦੀ ਸਮਾਗਮਾਂ ਵਿਚ ਨਤਮਸਤਕ ਹੋਣ ਲਈ ਵਹੀਰਾਂ ਘੱਤ ਕੇ ਪੁੱਜੋ ਜੀ

Have something to say? Post your comment

 

ਹਰਿਆਣਾ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ

ਹਰਿਆਣਾ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਦਾਦੂਵਾਲ ਨੇ ਕਮੇਟੀ ਦੇ ਪ੍ਰਚਾਰਕ ਜੱਥਿਆਂ ਨੂੰ ਕੀਤੀਆਂ ਹਦਾਇਤਾਂ ਜਾਰੀ

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਸੱਭਿਆਚਾਰ ਅਤੇ ਪਰੰਪਰਾਵਾਂ ਦੀ ਰੱਖਿਆ ਕੀਤੀ ਹੈ: ਨਾਇਬ ਸੈਣੀ

ਮੋਦੀ ਦੀ ਗਾਰੰਟੀ ਵਾਲਾ ਸੰਕਲਪ ਪੱਤਰ ਰਾਸ਼ਟਰ ਦੀ ਭਾਵਨਾ ਨਾਲ ਬਣਾਇਆ ਗਿਆ ਹੈ: ਮਨੋਹਰ ਲਾਲ

ਹਰ ਵੋਟਹੁੰਦੀ ਹੈ ਕੀਮਤੀ, ਕਦੀ-ਕਦੀ ਮਾਮੂਲੀ ਅੰਤਰ ਨਾਲ ਵੀ ਹੋ ਜਾਂਦੀ ਹੈ ਜਿੱਤ - ਅਨੁਰਾਗ ਅਗਰਵਾਲ

ਜੇ-ਫਾਰਮ ਕੱਟਣ ਦੇ ਬਾਅਦ 72 ਘੰਟਿਆਂ ਦੇ ਅੰਦਰ ਕਿਸਾਨਾਂ ਦੀ ਪੇਮੈਂਟ ਯਕੀਨੀ ਕੀਤੀ ਜਾਵੇ - ਮੁੱਖ ਸਕੱਤਰ

ਧਨਖੜ ਨੇ ਕਿਹਾ - ਦਿੱਲੀ ਦੇ ਲੋਕ ਮੋਦੀ ਜੀ ਦੇ ਨਾਲ ਹਨ, ਸਾਰੀਆਂ ਸੱਤ ਸੀਟਾਂ 'ਤੇ ਕਮਲ ਖਿੜੇਗਾ

ਜਥੇਦਾਰ ਅਕਾਲ ਤਖਤ ਸਾਹਿਬ ਵੱਲੋਂ ਸਿੱਖਾਂ ਨੂੰ ਘਰਾਂ ਉੱਪਰ ਵਿਸਾਖੀ ਵਾਲੇ ਦਿਨ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ ਦਾ ਆਦੇਸ਼ ਸਲਾਘਯੋਗ - ਜਥੇਦਾਰ ਦਾਦੂਵਾਲ