ਹਰਿਆਣਾ

ਭਾਰਤ ਦੇਸ਼ ਸ੍ਰੀ ਗੁਰੂ ਤੇਗ ਬਹਾਦੁਰ ਮਹਾਰਾਜ ਦੀ ਕੁਰਬਾਨੀ ਦਾ ਹੈ ਕਰਜ਼ਾਈ -- ਜਥੇਦਾਰ ਦਾਦੂਵਾਲ

ਕੌਮੀ ਮਾਰਗ ਬਿਊਰੋ | April 25, 2022 06:47 PM


 ਭਾਰਤ ਦੇਸ਼ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਦੀ ਕੁਰਬਾਨੀ ਦਾ ਕਰਜ਼ਾਈ ਹੈ ਨੌਵੇਂ ਪਾਤਸ਼ਾਹ ਨੇ ਕਸ਼ਮੀਰੀ ਬ੍ਰਾਹਮਣਾਂ ਦੀ ਬਾਂਹ ਫੜ ਕੇ ਦਿੱਲੀ ਦੇ ਚਾਂਦਨੀ ਚੌਕ ਵਿੱਚ ਆਪਣੇ ਸੀਸ ਦਾ ਬਲੀਦਾਨ ਦੇ ਕੇ ਔਰੰਗਜ਼ੇਬ ਦੇ ਜ਼ਬਰ ਜ਼ੁਲਮ ਦਾ ਵਿਰੋਧ ਕੀਤਾ ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਦੀ ਅਦੁੱਤੀ ਸ਼ਹਾਦਤ ਸਾਨੂੰ ਜ਼ਾਬਰ ਦੇ ਜ਼ੁਲਮ ਦਾ ਵਿਰੋਧ ਕਰਨ ਅਤੇ ਸਮੂੰਹ ਭਾਈਚਾਰਕ ਸਾਂਝ ਬਣਾਉਣ ਦਾ ਉਪਦੇਸ਼ ਦਿੰਦੀ ਹੈ ਹਰ ਮਨੁੱਖ ਨੂੰ ਆਪਣੇ ਧਰਮ ਵਿਚ ਪਰਪੱਕ ਅਤੇ ਦੂਜੇ ਧਰਮਾਂ ਦਾ ਸਤਿਕਾਰ ਕਰਨਾ ਇਹ ਸਤਿਗੁਰ ਦੀ ਬਾਣੀ ਦਾ ਸਾਨੂੰ ਉਪਦੇਸ਼ ਹੈ ਇਨਾਂ ਵਿਚਾਰਾਂ ਦਾ ਪ੍ਰਗਟਾਵਾ ਹਰਿਆਣਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਦੇ 400ਸਾਲਾ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਪਾਣੀਪਤ ਦੇ ਮੈਦਾਨ ਵਿਚ ਕਰਵਾਏ ਗਏ ਰਾਜ ਪੱਧਰੀ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕਰਦਿਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਨੇ ਕੀਤਾ ਸ਼ਤਾਬਦੀ ਸਮਾਗਮ ਨੂੰ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟੜ, ਉਪ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ, ਸਾਬਕਾ ਮੁੱਖ ਮੰਤਰੀ ਚੌਧਰੀ ਭੁਪਿੰਦਰ ਸਿੰਘ ਹੁੱਡਾ, ਉੱਤਰਾਖੰਡ ਦੇ ਗਵਰਨਰ ਸ. ਗੁਰਮੀਤ ਸਿੰਘ, ਗਿ: ਰਣਜੀਤ ਸਿੰਘ ਜਥੇਦਾਰ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨੇ ਸੰਬੋਧਨ ਕੀਤਾ

ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੇ ਸਿੱਖ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਦੇ ਨਾਮ ਤੇ ਯਮੁਨਾਨਗਰ ਵਿੱਚ ਇੱਕ ਮੈਡੀਕਲ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ ਇਸ ਸਮਾਗਮ ਵਿੱਚ ਪੰਥ ਪ੍ਰਸਿੱਧ ਰਾਗੀ ਭਾਈ ਚਮਨਜੀਤ ਸਿੰਘ ਲਾਲ ਦਿੱਲੀ ਵਾਲੇ, ਭਾਈ ਬਲਵਿੰਦਰ ਸਿੰਘ ਰੰਗੀਲਾ, ਭਾਈ ਗਗਨਦੀਪ ਸਿੰਘ ਗੰਗਾਨਗਰ ਵਾਲੇ, ਭਾਈ ਗੁਰਦੇਵ ਸਿੰਘ ਕੁਹਾਡ਼ਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣਾ ਵਾਲੇ, ਢਾਡੀ ਗਿਆਨੀ ਨਿਰਮਲ ਸਿੰਘ ਨੂਰ ਆਦਿਕ ਪੰਥਕ ਪ੍ਰਚਾਰਕਾਂ ਨੇ ਕਥਾ ਕੀਰਤਨ ਕਰਕੇ ਗੁਰਬਾਣੀ ਅਤੇ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ ਇਸ ਸਮੇਂ ਸੰਤ ਰਜਿੰਦਰ ਸਿੰਘ ਇਸਰਾਣੇ ਵਾਲੇ, ਸੰਤ ਸੁੱਖਾ ਸਿੰਘ ਕਾਰ ਸੇਵਾ ਕਰਨਾਲ ਵਾਲੇ, ਮਹੰਤ ਕਰਮਜੀਤ ਸਿੰਘ ਯਮੁਨਾਨਗਰ, ਸੰਤ ਜੋਗਾ ਸਿੰਘ ਕਰਨਾਲ ਵਾਲੇ, ਸੰਤ ਭੁਪਿੰਦਰ ਸਿੰਘ ਪਟਿਆਲਾ ਵਾਲੇ, ਸੰਤ ਰਣਜੀਤ ਸਿੰਘ ਸੇਵਾਪੰਥੀ ਕਲਾਨੌਰ ਵਾਲੇ, ਸੰਤ ਜਸਦੀਪ ਸਿੰਘ ਭੰਬੋਲੀ ਯਮੁਨਾਨਗਰ ਵਾਲੇ, ਸੰਤ ਵਰਿੰਦਰ ਸਿੰਘ ਸਪਲਾਨੀ ਵਾਲੇ, ਜਥੇਦਾਰ ਰਵੇਲ ਸਿੰਘ ਨਿਹੰਗ ਸਿੰਘ ਸਫੀਦੋਂ, ਬਾਬਾ ਗੁਰਪਾਲ ਸਿੰਘ ਚੋਰਮਾਰ ਵਾਲੇ, ਬਾਬਾ ਗੁਲਜ਼ਾਰ ਸਿੰਘ ਬੜਾਗੁੜਾ, ਬਾਬਾ ਮੇਜਰ ਸਿੰਘ ਬਾਬਾ ਕੁੰਦਨ ਸਿੰਘ ਦੇਸੂ ਸ਼ਹੀਦਾਂ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਰਨੈਲ ਸਿੰਘ ਨਿੰਮਨਾਬਾਦ ਸੀਨੀਅਰ ਮੀਤ ਪ੍ਰਧਾਨ, ਸਵਰਨ ਸਿੰਘ ਰਤੀਆ ਮੀਤ ਪ੍ਰਧਾਨ, ਐਡਵੋਕੇਟ ਚੰਨਦੀਪ ਸਿੰਘ ਰੋਹਤਕ ਮੀਤ ਸਕੱਤਰ, ਅਮਰਿੰਦਰ ਸਿੰਘ ਅਰੋੜਾ ਅੰਤ੍ਰਿੰਗ ਮੈਂਬਰ, ਸੱਤਪਾਲ ਸਿੰਘ ਰਾਮਗਡ਼ੀਆ ਅੰਤ੍ਰਿੰਗ ਮੈਂਬਰ, ਹਰਭਜਨ ਸਿੰਘ ਰਠੌੜ ਅੰਤ੍ਰਿੰਗ ਮੈਂਬਰ, ਨਿਰਵੈਰ ਸਿੰਘ ਆਂਟਾ ਅੰਤ੍ਰਿੰਗ ਮੈਂਬਰ, ਮਲਕੀਤ ਸਿੰਘ ਪਾਣੀਪਤ ਮੈਂਬਰ, ਗੁਰਜੀਤ ਸਿੰਘ ਔਲਖ ਮੈਂਬਰ, ਸੋਹਣ ਸਿੰਘ ਗਰੇਵਾਲ ਮੈਂਬਰ, ਬੀਬੀ ਬਲਜਿੰਦਰ ਕੌਰ ਕੈਥਲ ਮੈਂਬਰ, ਗੁਰਪ੍ਰਸਾਦ ਸਿੰਘ ਫ਼ਰੀਦਾਬਾਦ ਮੈਂਬਰ, ਪਲਵਿੰਦਰ ਸਿੰਘ ਬੋੜਸ਼ਾਮ ਮੈਂਬਰ, ਨਿਸ਼ਾਨ ਸਿੰਘ ਬੜਤੌਲੀ ਮੈਂਬਰ, ਸਰਬਜੀਤ ਸਿੰਘ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭੁਪਿੰਦਰ ਸਿੰਘ ਅਸੰਧ ਮੈਂਬਰ, ਜਗਸੀਰ ਸਿੰਘ ਮਾਂਗੇਆਣਾ ਮੈਂਬਰ, ਹਰਪਾਲ ਸਿੰਘ ਪਾਲੀ ਮੈਂਬਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਮਨਜਿੰਦਰ ਸਿੰਘ ਸਿਰਸਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੰਤਰੀ, ਪਦਮ ਸ੍ਰੀ ਜਗਜੀਤ ਸਿੰਘ ਦਰਦੀ, ਚੌਧਰਿ ਰਣਜੀਤ ਸਿੰਘ ਬਿਜ਼ਲੀ ਮੰਤਰੀ, ਮਹੀਪਾਲ ਢਾਂਡਾ ਵਿਧਾਇਕ, ਬਲਕੌਰ ਸਿੰਘ ਸਾਬਕਾ ਵਿਧਾਇਕ, ਬਖਸ਼ੀਸ ਸਿੰਘ ਵਿਰਕ ਸਾਬਕਾ ਵਿਧਾਇਕ ਵੀ ਹਾਜ਼ਰ ਸਨ ਮੰਤਰੀ ਸੰਦੀਪ ਸਿੰਘ ਪਿਹੋਵਾ, ਸ੍ਰੀ ਸੰਜੇ ਭਾਟੀਆ ਐਮ ਪੀ, ਸ੍ਰੀ ਅਮਿਤ ਅਗਰਵਾਲ, ਹਰਪਾਲ ਸਿੰਘ ਚੀਕਾ, ਸ਼ੁਸੀਲ ਸਾਰਵਨ ਡੀਸੀ ਪਾਣੀਪੱਤ, ਅਵਨੀਤ ਕੌਰ ਮੇਅਰ ਪਾਣੀਪੱਤ, ਗੁਰਵਿੰਦਰ ਸਿੰਘ ਧਮੀਜਾ ਅਤੇ ਉਨਾਂ ਦੀ ਸਾਰੀ ਟੀਮ ਦਾ ਪ੍ਰਬੰਧ ਬਹੁਤ ਸਲਾਘਾਯੋਗ ਸੀ ਸਮਾਗਮ ਵਿੱਚ ਸੰਗਤਾਂ ਦੀ ਸ਼ਰਧਾ ਦਾ ਹੜ ਆਇਆ ਹੋਇਆ ਸੀ ਲੱਖਾਂ ਸ਼ਰਧਾਲੂ ਸੰਗਤਾਂ ਨੇ ਸਮਾਗਮ ਦੀ ਹਾਜ਼ਰੀ ਭਰੀ ।

Have something to say? Post your comment

 

ਹਰਿਆਣਾ

ਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲ ਵਿਆਹ ਦੀ ਤਰ੍ਹਾ ਵੋਟਰਾਂ ਨੂੰ ਭੇਜੇ ਜਾਣਗੇ ਸੱਦਾ ਪੱਤਰ

ਕਾਂਗਰਸ ਦੀ ਸੋਚ ਗਰੀਬਾਂ ਨੂੰ ਗਰੀਬ ਰੱਖ ਕੇ ਰਾਜ ਕਰਨਾ ਹੈ: ਨਾਇਬ ਸੈਣੀ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ