ਟ੍ਰਾਈਸਿਟੀ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਕੌਮੀ ਮਾਰਗ ਬਿਊਰੋ | April 28, 2022 08:13 PM

ਮੁਹਾਲੀ - ਵਿਧਾਨ ਸਭਾ ਚੋਣਾਂ ਦੇ ਦੌਰਾਨ ਆਪ ਦੇ ਉਮੀਦਵਾਰ ਕੁਲਵੰਤ ਸਿੰਘ ਦੇ ਕੋਲ ਪਿੰਡ ਦੇ ਲੋੜਵੰਦਾ ਦੇ ਪਰਿਵਾਰਾਂ ਨੇ ਆਪਣੇ ਮਕਾਨ ਦੀ ਛੱਤ ਬਦਲਣ ਦੀ ਦੇ ਲਈ ਆਰਥਿਕ ਸਹਾਇਤਾ ਦੀ ਮਦਦ ਕੀਤੀ ਸੀ ।
ਜਿਸ ਦੇ ਚੱਲਦਿਆਂ
ਕੁਲਵੰਤ ਸਿੰਘ ਦੀ ਤਰਫੋਂ ਪਿੰਡ ਲਖਨੌਰ ਵਿਚਲੇ ਇਨ੍ਹਾਂ ਦੋ ਪਰਿਵਾਰਾਂ ਦੇ ਮਕਾਨ ਦੀ ਛੱਤ ਬਦਲਣ ਦਾ ਵਾਅਦਾ ਕੀਤਾ ਸੀ ਕਿ ਆਪ ਦੀ ਸਰਕਾਰ ਬਣਨ ਤੇ ਉਹ ਦੋਵਾਂ ਪਰਿਵਾਰਾਂ ਦੇ ਮਕਾਨ ਦੇ ਲੈਂਟਰ ਪਵਾ ਕੇ ਦੇਣਗੇ ਅਤੇ ਅੱਜ ਪਿੰਡ ਲਖਨੌਰ ਨਿਵਾਸੀ ਦਾਰਾ ਸਿੰਘ ਅਤੇ ਸਵਰਗੀ ਸਵਰਨ ਸਿੰਘ ਦੇ ਮਕਾਨ ਦੀ ਛੱਤ ਤੇ ਨਵੇਂ ਸਿਰਿਓਂ ਲੈਂਟਰ ਪਾ ਕੇ ਕੁਲਵੰਤ ਸਿੰਘ ਨੇ ਆਪਣਾ ਵਾਅਦਾ ਪੁਗਾ ਦਿੱਤਾ ਹੈ । ਇਸ ਮੌਕੇ ਤੇ
ਪਿੰਡ ਲਖਨੋਰ ਵਿਖੇ ਪਰਮਜੀਤ ਸਿੰਘ ਚੌਹਾਨ, ਕੁਲਦੀਪ ਸਿੰਘ ਸਮਾਣਾ, ਬਲਰਾਜ ਸਿੰਘ ਗਿੱਲ, ਸਾਬਕਾ ਕੌਂਸਲਰ - ਆਰ ਪੀ ਸ਼ਰਮਾਂ, ਆਪ ਨੇਤਾ - ਅਕਬਿੰਦਰ ਸਿੰਘ ਗੋਸਲ, ਅਮਰਿੰਦਰ ਸਿੰਘ ਬਿਲਾ ਵੀ ਹਾਜ਼ਰ ਸਨ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੁਲਦੀਪ ਸਿੰਘ ਸਮਾਣਾ ਅਤੇ ਪਰਮਜੀਤ ਸਿੰਘ ਚੌਹਾਨ ਨੇ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਵੱਲੋਂ ਚੋਣਾਂ ਦੌਰਾਨ ਜੋ ਵੀ ਮੁਹਾਲੀ ਜ਼ਿਲ੍ਹੇ ਦੇ ਲੋਕਾਂ ਨਾਲ ਵਾਅਦੇ ਕੀਤੇ ਗਏ ਹਨ ਉਨ੍ਹਾਂ ਨੂੰ ਇਕ- ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ । ਅਤੇ ਮੁਹਾਲੀ ਦੇ ਸਰਬਪੱਖੀ ਵਿਕਾਸ ਲਈ ਨਵੀਆਂ ਯੋਜਨਾਵਾਂ ਨੂੰ ਜਲਦੀ ਹੀ ਅਮਲੀ ਰੂਪ ਪਹਿਨਾਇਆ ਜਾ ਰਿਹਾ ਹੈ । ਪਰਮਜੀਤ ਸਿੰਘ ਚੌਹਾਨ ਅਤੇ ਕੁਲਦੀਪ ਸਿੰਘ ਸਮਾਣਾ ਨੇ ਕਿਹਾ ਕਿ
ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨੇ ਖ਼ੁਦ ਆਪ ਮੁਹਾਰੇ ਹੋ ਕੇ ਕੁਲਵੰਤ ਸਿੰਘ ਦੇ ਵਿੱਚ ਵਿਸ਼ਵਾਸ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਵਿਧਾਇਕ ਬਣਾਇਆ ਹੈ ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ

ਟ੍ਰਾਈਸਿਟੀ ਵਿੱਚ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਹੈ ਰੋਟਰੈਕਟ ਕਲੱਬ ਚੰਡੀਗੜ੍ਹ ਹਿਮਾਲੀਅਨ