ਧਰਮ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | May 01, 2022 02:56 PM

ਅੰਮ੍ਰਿਤਸਰ-ਖਾਲਸਾ ਕਾਲਜ ਗਵਰਨਿੰਗ ਕੌਂਸਲ ਵ¾ਲੋਂ ਅ¾ਜ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਦੂਜੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆਇਸ ਮੌਕੇ ਗੁਰੂ ਚਰਨਾਂ ਚ ਹਾਜ਼ਰੀ ਲਗਵਾਉਣ ਲਈ ਪੁੱਜੇ  ਕੌਂਸਲ ਦੇ ਆਨਰੇਰੀ ਸਕ¾ਤਰ ਸ੍ਰ. ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂੰਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿ¾ਤਰ ਦਿਹਾੜੇ ਦੀ ਵਧਾਈ ਦਿ¾ਤੀ|ਇਸ ਮੌਕੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਰਸਭਿੰਨੇ ਕੀਰਤਨ ਦੁਆਰਾ ਆਈ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆਇਸ ਉਪਰੰਤ ਸਿ¾ਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਮੂੰਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇੇ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ਤੇ ਚਾਨਣਾ ਪਾਇਆ|

 

ਇਸ ਮੌਕੇ ਸ. ਛੀਨਾ ਨੇ ਕਿਹਾ ਕਿ ਗੁਰੂ ਜੀ ਨੇ ਸਾਨੂੰ ਸ਼ਾਂਤੀ ਅਤੇ ਸੇਵਾ ਦਾ ਸੰਦੇਸ਼ ਦਿ¾ਤਾ,  ਜਿਸ ਨੂੰ ਧਾਰਨ ਕਰਕੇ ਅਸੀ ਆਪਣੇ ਜੀਵਨ ਨੂੰ ਸਹੀ ਢੰਗ ਨਾਲ ਬਤੀਤ ਕਰ ਸਕਦੇ ਹਾਂ| ‘ਉਨਾਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਮਾਰਗ ਤੇ ਚਲਦਿਆਂ ਸਰਬ¾ਤ ਦੇ ਭਲੇ ਦੇ ਕਾਰਜ ਕਰਨੇ ਚਾਹੀਦੇ ਹਨਇਸ ਮੌਕੇ ਸ੍ਰ. ਛੀਨਾ ਨੇ ਸ਼ਬਦ ਗਾਇਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸਿਰੋਪਾਓ ਭੇਂਟ ਕੀਤੇ|

 

ਇਸ ਮੌਕੇ ਕੌਂਸਲ ਦੇ ਮੈਂਬਰ ਸੁਖਬੀਰ ਕੌਰ ਮਾਹਲ,  ਲਖਵਿੰਦਰ ਸਿੰਘ ਢਿੱਲੋਂ,  ਗੁਰਪ੍ਰੀਤ ਸਿੰਘ ਗਿ¾,  ਸਰਬਜੀਤ ਸਿੰਘ ਹੁਸ਼ਿਆਰ ਨਗਰ,  ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ (ਰਣਜੀਤ ਐਵੀਨਿਊ) ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿ¾ਲੋਂ,  ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ,  ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ. ਟੀ. ਰੋਡ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ,  ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ,  ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ,  ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ,  ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ. ਐਸ. ਸਿੰਘ,  ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਪ੍ਰਿੰਸੀਪਲ ਨਿਰਮਲਜੀਤ ਕੌਰ,  ਅੰਡਰ ਸੈਕਟਰੀ ਡੀ. ਐਸ. ਰਟੌਲ ਅਧਿਆਪਕ ਸਾਹਿਬਾਨ,  ਗੈਰ ਅਧਿਆਪਨ ਸਟਾਫ਼ ਮੈਂਬਰ ਹਾਜ਼ਰ ਸਨ|

Have something to say? Post your comment

 

ਧਰਮ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਚੰਡੀਗੜ੍ਹ ਸਥਿਤ ਕਰਮਚਾਰੀਆਂ ਨੂੰ ਅੱਧੇ ਦਿਨ ਛੁੱਟੀ ਐਲਾਨੀ ਹਰਿਆਣਾ ਸਰਕਾਰ ਨੇ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਤੰਬਰ ਮਹੀਨੇ ’ਚ ਪੰਥਕ ਰਵਾਇਤਾਂ ਅਨੁਸਾਰ ਮਨਾਈ ਜਾਵੇਗੀ-  ਸ਼੍ਰੋਮਣੀ ਕਮੇਟੀ

ਜੋੜ-ਮੇਲਾ ਮਾਘੀ ’ਤੇ ਵਿਸ਼ੇਸ਼-ਲਾਲ ਲਹੂ ਵਿੱਚ ਭਿੱਜੀ ਸ੍ਰੀ ਮੁਕਤਸਰ ਸਾਹਿਬ ਦੀ ਨਿਵੇਕਲੀ ਦਾਸਤਾਨ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ 10 ਜਨਵਰੀ ਨੂੰ ਆਰੰਭ ਹੋਵੇਗਾ ‘ਆਪੇ ਗੁਰੁ ਚੇਲਾ’ ਨਗਰ ਕੀਰਤਨ

ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਤਖ਼ਤ ਪਟਨਾ ਸਾਹਿਬ ਕਮੇਟੀ ਨੇ ਰਿਹਾਇਸ਼ ਲਈ ਬਣੇ ਕਮਰਿਆਂ ਦੀ ਬੁਕਿੰਗ ਲਈ ਜਾਰੀ ਕੀਤਾ ਟੋਲ ਫ਼ਰੀ ਨੰਬਰ