ਸੰਸਾਰ

ਸਰੀ ਵਿਚ ਜਾਮੀਆ ਮਸਜਿਦ ਦੇ ਬਾਹਰ ਵਾਪਰੀ ਘਟਨਾ ਨਸਲੀ ਨਫਰਤ ਤੋਂ ਪ੍ਰੇਰਿਤ ਨਹੀਂ ਸੀ- ਪੁਲਿਸ

ਹਰਦਮ ਮਾਨ/ਕੌਮੀ ਮਾਰਗ ਬਿਊਰੋ | May 01, 2022 02:58 PM

 

ਸਰੀ-ਸਰੀ ਵਿਚ ਬੁੱਧਵਾਰ ਦੀ ਸ਼ਾਮ ਨੂੰ 72 ਐਵੀਨਿਊ ਅਤੇ 124 ਸਟਰੀਟ ਤੇ ਸਥਿਤ ਸਰੀ ਜਾਮੀਆ ਮਸਜਿਦ ਵਿਚ ਸ਼ਾਮ ਦੀ ਨਮਾਜ਼ ਅਦਾ ਕਰਕੇ ਬਾਹਰ ਪੈਦਲ ਜਾ ਰਹੇ ਮੁਸਲਿਮ ਭਾਈਚਾਰੇ ਦੇ ਤਿੰਨ ਵਿਅਕਤੀਆਂ ਉਪਰ ਕਾਰ ਸਵਾਰਾਂ ਵੱਲੋਂ ਪਾਣੀ ਸੁੱਟਣ ਅਤੇ ਫਿਰ ਉਨ੍ਹਾਂ ਉਪਰ ਕਾਰ ਚੜ੍ਹਾਉਣ ਦੀ ਹਰਕਤ ਕਰਨ ਦੀ ਘਟਨਾ ਦੀ ਜਿੱਥੇ ਸਾਰੇ ਭਾਈਚਾਰਿਆਂ ਵੱਲੋਂ ਸਖਤ ਨਿਖੇਧੀ ਕੀਤੀ ਜਾ ਰਹੀ ਹੈ ਉੱਥੇ ਹੀ ਪੁਲਿਸ ਵੱਲੋਂ ਜਾਰੀ ਪ੍ਰੈਸ ਰਿਲੀਜ਼ ਵਿਚ ਅੱਜ ਕਿਹਾ ਗਿਆ ਹੈ ਕਿ ਇਹ ਘਟਨਾ ਨਸਲੀ ਨਫ਼ਰਤ ਤੋਂ ਪ੍ਰੇਰਿਤ ਨਹੀਂ ਸੀ ਸਗੋਂ ਅਜਿਹੀ ਹਰਕਤ ਕਰਨ ਵਾਲੇ ਦੋ ਸ਼ੱਕੀ ਨੌਜਵਾਨ ਮੁਸਲਿਮ ਭਾਈਚਾਰੇ ਨਾਲ ਹੀ ਸਬੰਧਤ ਹਨ ਅਤੇ ਉਹ ਪੁਲਿਸ ਨੂੰ ਜਾਂਚ ਪੜਤਾਲ ਵਿਚ ਵੀ ਸਹਿਯੋਗ ਦੇ ਰਹੇ ਹਨ।

ਵਰਨਣਯੋਗ ਹੈ ਕਿ ਬੀਸੀ ਦੇ ਵੱਖ ਵੱਖ ਰਾਜਨੀਤਕ ਆਗੂਆਂ, ਪੰਜਾਬੀ ਭਾਈਚਾਰੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸਰੀ ਵਿਚ ਵਾਪਰੀ ਇਸ ਘਟਨਾ ਨੂੰ ਬਹੁਤ ਹੀ ਮੰਦਭਾਗੀ ਦਸਦਿਆਂ ਕਿਹਾ ਹੈ ਕਿ ਸਰੀ ਵਿਚ ਸਾਰੇ ਭਾਈਚਾਰਿਆਂ ਦੇ ਲੋਕ ਬਹੁਤ ਹੀ ਮੁਹੱਬਤ ਪਿਆਰ ਨਾਲ ਰਹਿ ਰਹੇ ਹਨ ਅਤੇ ਇੱਥੇ ਕਦੇ ਵੀ ਅਜਿਹੀ ਘਟਨਾ ਨਹੀਂ ਵਾਪਰੀ ਜਿਸ ਕਾਰਨ ਸਰੀ ਦੇ ਹਰ ਇਕ ਵਸਨੀਕ ਨੂੰ ਬਹੁਤ ਠੇਸ ਲੱਗੀ ਹੈ। ਕੈਨੇਡੀਅਨ ਮੁਸਲਮਾਨਾਂ ਦੀ ਨੈਸ਼ਨਲ ਕੌਂਸਲ,  ਬੀ.ਸੀ. ਮੁਸਲਿਮ ਐਸੋਸੀਏਸ਼ਨ ਨੇ ਵੀ ਇਸ ਨੂੰ ਬਹੁਤ ਚਿੰਤਾਜਨਕ ਕਿਹਾ ਹੈ।

 

Have something to say? Post your comment

 

ਸੰਸਾਰ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ

ਪਾਕਿਸਤਾਨ ਦੇ ਕੌਮੀ ਸਨਮਾਨ ਨਾਲ ਕੀਤਾ ਸਨਮਾਨਿਤ ਮੰਤਰੀ ਰਮੇਸ਼ ਸਿੰਘ ਅਰੋੜਾ ਤੇ ਡਾਕਟਰ ਮੀਮਪਾਲ ਸਿੰਘ ਨੂੰ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦੇ ਨਵ-ਪ੍ਰਕਾਸ਼ਿਤ ਨਾਵਲ ‘ਨਾਬਰ’ ਉਪਰ ਹੋਈ ਭਰਵੀਂ ਵਿਚਾਰ ਚਰਚਾ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਹੋਲਾ ਮੁਹੱਲਾ ਦਾ ਸਮਾਗਮ ਸ਼ਾਨੋ ਸ਼ੌਕਤ ਨਾਲ ਹੋਏ ਸੰਪੰਨ

ਕੈਨੇਡਾ ਸਰਕਾਰ ਹੁਨਰਮੰਦ ਕਾਰੋਬਾਰ ਵਿੱਚ ਔਰਤਾਂ ਨੂੰ ਉਤਸ਼ਾਹਿਤ ਕਰਨ ਹਿਤ 28 ਮਿਲੀਅਨ ਡਾਲਰ ਦਾ ਨਿਵੇਸ਼ ਕਰੇਗੀ

ਬੀ ਸੀ ਅਸੈਂਬਲੀ ਚੋਣਾਂ ਲਈ ਸਰਗਰਮੀਆਂ ਸ਼ੁਰੂ - ਕਨਸਰਵੇਟਿਵ ਪਾਰਟੀ ਦੇ ਉਮੀਦਵਾਰਾਂ ਨੇ ਟੈਕਸੀ ਚਾਲਕਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਪਾਕਿਸਤਾਨੀ ਸ਼ਾਇਰ ਇਰਸ਼ਾਦ ਸੰਧੂ ਦੀਆਂ ਭਾਰਤੀ ਪ੍ਰਕਾਸ਼ਕ ਵੱਲੋਂ ਛਾਪੀਆਂ ਦੋ ਕਾਵਿ ਕਿਤਾਬਾਂ ਲਾਹੌਰ ਵਿੱਚ ਲੋਕ ਅਰਪਣ

ਪੰਜਾਬੀ ਲੇਖਕਾਂ ਦੇ ਵਿਸ਼ਾਲ ਵਫ਼ਦ ਵੱਲੋਂ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ਼ਹੀਦੀ ਜੰਡ ਹੇਠ ਇਸਤਰੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕੀਤਾ

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ