ਸੰਸਾਰ

ਸਿੱਖ ਵਿਦਵਾਨ ਡਾ. ਅਮਰਜੀਤ ਸਿੰਘ ਨੇ ਆਪਣੀ ਪੁਸਤਕ ਪਹਿਲੇ ਸਿੱਖ ਰਾਏ ਬੁਲਾਰ ਦੇ ਪਰਿਵਾਰ ਨੂੰ ਭੇਟ ਕੀਤੀ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | May 04, 2022 07:19 PM

ਅੰਮ੍ਰਿਤਸਰ - ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਗਏ ਸਿੱਖ ਵਿਦਵਾਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਟੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਦੇ ਮੁਖੀ ਡਾਕਟਰ ਅਮਰਜੀਤ ਸਿੰਘ ਨੇ ਆਪਣੀ ਪੁਸਤਕ ਸ਼੍ਰੀ ਗੁਰੂ ਨਾਨਕ ਦੇਵ ਜੀ ਲਾਈਫ ਐਂਡ ਰੈਲਿਕਸ ਰਾਏ ਬਿਲਾਲ ਭੱਟੀ ਨੂੰ ਭੇਟ ਕੀਤੀ। ਇਥੇ ਪਤਰਕਾਰਾਂ ਨਾਲ ਗੱਲ ਕਰਦਿਆਂ ਡਾਕਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਹਾਰਦਿਕ ਇੱਛਾ ਸੀ ਕਿ ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਤੇ ਲਿਖੀ ਪੁਸਤਕ ਗੁਰੂ ਨਾਨਕ ਸਾਹਿਬ ਦੇ ਪਹਿਲੇ ਸਿੱਖ ਰਾਏ ਬੁਲਾਰ ਦੇ ਪਰਿਵਾਰ ਨੂੰ ਭੇਟ ਕੀਤੀ ਜਾਵੇ। ਅਕਾਲ ਪੁਰਖ ਨੇ ਉਹਨਾਂ ਦੀ ਅਰਦਾਸ ਸੁਣ ਲਈ ਤੇ ਅੱਜ ਉਹ ਰਾਏ ਬੁਲਾਰ ਸਾਹਿਬ ਦੇ ਪਰਿਵਾਰ ਨੂੰ ਆਪਣੀ ਲਿਖਤ ਭੇਟ ਕਰਨ ਜਾ ਰਹੇ ਹਨ। ਇਸ ਮੌਕੇ ਰਾਏ ਬਿਲਾਲ ਭੱਟੀ ਨੇ ਡਾਕਟਰ ਅਮਰਜੀਤ ਸਿੰਘ ਵਲੋਂ ਕੀਤੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੁਰੂ ਨਾਨਕ ਸਾਹਿਬ ਦੇ ਬਾਰੇ ਹੋਰ ਵੀ ਖੋਜ ਕਰਨ ਦੀ ਲੋੜ ਹੈ। ਇਸ ਮੌਕੇ ਤੇ ਰਾਏ ਸਲੀਮ ਭੱਟੀ, ਰਾਏ ਵਾਲੀਦ ਭੱਟੀ, ਮੇਜਰ ਜਾਵੇਦ ਅਰਸ਼ਦ ਖਾਨ ਤੇ ਡਾਕਟਰ ਭਾਰਤਬੀਰ ਕੌਰ ਹਾਜ਼ਰ ਸਨ।

Have something to say? Post your comment

 

ਸੰਸਾਰ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ