ਹਰਿਆਣਾ

ਬੁੱਢਾ ਦਲ ਮੁਖੀ ਨੇ ਗੁਰਦੁਆਰਾ ਦਾਦੂ ਸਾਹਿਬ ਪੁੱਜਕੇ ਜਥੇਦਾਰ ਦਾਦੂਵਾਲ ਜੀ ਕੀਤੀ ਨਾਲ ਮੁਲਾਕਾਤ

ਕੌਮੀ ਮਾਰਗ ਬਿਊਰੋ | May 09, 2022 06:28 PM

 ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਅੱਜ ਆਪਣੇ ਸੈਂਕੜੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਸਿਰਸਾ ਹਰਿਆਣਾ ਵਿਖੇ ਪੁੱਜੇ ਅਤੇ ਉਨਾਂ ਅਸਥਾਨ ਦੇ ਮੁੱਖ ਸੇਵਾਦਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ ਜੀ ਨਾਲ ਮੁਲਾਕਾਤ ਕੀਤੀ ਜਥੇਦਾਰ ਦਾਦੂਵਾਲ ਜੀ ਨਾਲ ਸੰਪਰਕ ਕਰਨ ਤੇ ਉਨ੍ਹਾਂ ਦੱਸਿਆ ਕਿ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਸਾਡੇ ਕੋਲ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਵਿਖੇ ਦਰਸ਼ਨ ਕਰਨ ਆਏ ਸਨ ਜਿੱਥੇ ਉਨਾਂ ਨਾਲ ਪੰਥਕ ਹਾਲਾਤਾਂ ਬਾਰੇ ਵਿਚਾਰਾਂ ਸਾਂਝੀਆਂ ਕੀਤੀਆਂ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕਿ ਪੰਥ ਦੇ ਬਿਖਡ਼ੇ ਸਮੇਂ ਦੇ ਅੰਦਰ ਬੁੱਢਾ ਦਲ ਨੇ ਪੰਥ ਦੀ ਅਗਵਾਈ ਕੀਤੀ ਅਤੇ ਗੁਰੂ ਕੇ ਇਤਿਹਾਸਕ ਅਸਥਾਨਾਂ ਦੀ ਸੇਵਾ ਸੰਭਾਲ ਵੀ ਬੁੱਢਾ ਦਲ ਵੱਲੋਂ ਕੀਤੀ ਗਈ ਬੁੱਢਾ ਦਲ ਦੇ ਮੁਖੀ ਜਥੇਦਾਰਾਂ ਵੱਲੋਂ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ, ਜਥੇਦਾਰ ਹਨੂੰਮਾਨ ਸਿੰਘ ਜੀ, ਜਥੇਦਾਰ ਬਾਬਾ ਚੇਤ ਸਿੰਘ ਜੀ ਅਤੇ ਹੋਰ ਬਹੁਤ ਸਾਰੇ ਜਥੇਦਾਰਾਂ ਵੱਲੋਂ ਸਮੇਂ ਸਮੇਂ ਖ਼ਾਲਸਾ ਪੰਥ ਦੀ ਚਡ਼ਦੀਕਲਾ ਲਈ ਆਪਣਾ ਵਡਮੁੱਲਾ ਯੋਗਦਾਨ ਪਾਇਆ ਗਿਆ ਉਨਾਂ ਕਿਹਾ ਕਿ ਬੁੱਢਾ ਦਲ ਦੇ ਮੁਖੀ ਪੰਥਕ ਸਮਾਗਮਾਂ ਵਿੱਚ ਵਿਚਰਦਿਆਂ ਉਨ੍ਹਾਂ ਨੂੰ ਅਕਸਰ ਮਿਲਦੇ ਰਹਿੰਦੇ ਹਨ ਅਤੇ ਅੱਜ ਵਿਸ਼ੇਸ਼ ਕਰ ਕੇ ਉਹ ਗੁਰਦੁਆਰਾ ਦਾਦੂ ਸਾਹਿਬ ਵਿਖੇ ਪੁੱਜੇ ਹੋਏ ਸਨ ਉਨਾਂ ਦੇ ਨਾਲ ਸੰਤ ਬਾਬਾ ਮਨਮੋਹਨ ਸਿੰਘ ਜੀ ਬਾਰਨ ਵਾਲੇ, ਜਥੇਦਾਰ ਬਾਬਾ ਜੱਸਾ ਸਿੰਘ ਜੀ, ਜਥੇਦਾਰ ਸਵਰਨ ਸਿੰਘ ਮਝੈਲ ਗੁਰਦੁਆਰਾ ਲੱਖੀ ਜੰਗਲ ਸਾਹਿਬ, ਜਥੇਦਾਰ ਮੇਜਰ ਸਿੰਘ ਗੁਰਦੁਆਰਾ ਝੰਡਾ ਸਾਹਿਬ, ਜਥੇਦਾਰ ਵਿਸ਼ਵਪ੍ਰਤਾਪ ਸਿੰਘ ਗੁਰਦੁਆਰਾ ਥੜਾ ਸਾਹਿਬ, ਜਥੇਦਾਰ ਭੁਪਿੰਦਰ ਸਿੰਘ, ਜਥੇਦਾਰ ਜਸਵੀਰ ਸਿੰਘ, ਭਾਈ ਸੁੱਖਾ ਸਿੰਘ, ਭਾਈ ਰਣਜੋਧ ਸਿੰਘ, ਭਾਈ ਹਰਪ੍ਰੀਤ ਸਿੰਘ ਅਤੇ ਭਾਈ ਗੁਰਮੁੱਖ ਸਿੰਘ ਸਮੇਤ ਹੋਰ ਛਾਉਣੀਆਂ ਦੇ ਜਥੇਦਾਰ ਵੀ ਉਨ੍ਹਾਂ ਦੇ ਨਾਲ ਸਨ ਜਥੇਦਾਰ ਦਾਦੂਵਾਲ ਜੀ ਵੱਲੋਂ ਉਨਾਂ  ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ

Have something to say? Post your comment

 

ਹਰਿਆਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ

ਹਰਿਆਣਾ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਦਾਦੂਵਾਲ ਨੇ ਕਮੇਟੀ ਦੇ ਪ੍ਰਚਾਰਕ ਜੱਥਿਆਂ ਨੂੰ ਕੀਤੀਆਂ ਹਦਾਇਤਾਂ ਜਾਰੀ