ਸਿਹਤ ਅਤੇ ਫਿਟਨੈਸ

ਵਧ ਰਹੀ ਗਰਮੀ ਅਤੇ ਲੂ ਤੋਂ ਬਚਾਅ ਲਈ ਵਧੇਰੇ ਸੁਚੇਤ ਹੋਣ ਦੀ ਲੋੜ: ਡਾ. ਪਰਮਿੰਦਰ ਕੌਰ  

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | May 13, 2022 08:12 PM
 
 
 
ਸੰਗਰੂਰ-: ਵੱਧ ਰਹੀ ਗਰਮੀ ਤੇ ਤਾਪਮਾਨ ਵਿੱਚ ਰੋਜ਼ਾਨਾ ਹੋ ਰਹੇ ਵਾਧੇ ਨੂੰ ਧਿਆਨ ਵਿਚ ਰੱਖਦਿਆਂ ਲੋਕਾਂ ਨੂੰ ਗਰਮੀ ਤੇ ਲੂ ਭਾਵ ਹੀਟਵੇਵ ਤੋਂ ਵਧੇਰੇ ਸੁਚੇਤ ਹੋਣ ਦੀ ਲੋੜ ਹੈ। ਇਹ ਵਿਚਾਰ ਸਾਂਝੇ ਕਰਦਿਆਂ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਲੂ ਨੂੰ ਮੱਦੇਨਜ਼ਰ ਰੱਖਦਿਆਂ ਵਿਸ਼ੇਸ਼ ਤੌਰ 'ਤੇ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 40 ਡਿਗਰੀ ਤੋਂ ਵੱਧ ਤਾਪਮਾਨ ਹੋ ਜਾਣ ਕਾਰਨ ਲੂ ਦੀ ਸਥਿਤੀ ਬਣ ਜਾਂਦੀ ਹੈ ਜੋ ਕਿ ਸਰੀਰ ਦੇ ਤਾਪਮਾਨ ਨਿਯਮ ਪ੍ਰਣਾਲੀ ਨੂੰ ਵਿਗਾੜ ਦਿੰਦੀ ਹੈ ਤੇ ਗਰਮੀ ਨਾਲ ਸੰਬੰਧਿਤ ਬੀਮਾਰੀਆਂ ਦਾ ਕਾਰਨ ਬਣਦੀ ਹੈ। ਉਨ੍ਹਾਂ ਕਿਹਾ ਕਿ ਨਵਜੰਮੇ ਅਤੇ ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਵਿਅਕਤੀ, ਮਜ਼ਦੂਰੀ ਕਰਨ ਵਾਲੇ ਅਤੇ ਉਹ ਲੋਕ ਜੋ ਕਿ ਸਰੀਰਕ ਤੌਰ ‘ਤੇ ਬਿਮਾਰ ਹਨ, ਖ਼ਾਸ ਕਰ ਦਿਲ ਦੀ ਬੀਮਾਰੀ ਜਾਂ ਬਲੱਡ ਪ੍ਰੈਸ਼ਰ ਤੋਂ ਪੀੜਤ ਹਨ ਉਨ੍ਹਾਂ ਨੂੰ ਲੂ ਦਾ ਵਧੇਰੇ ਜੋਖਮ ਹੁੰਦਾ ਹੈ। 
 
ਉਨ੍ਹਾਂ ਕਿਹਾ ਕਿ ਲੂ ਦੌਰਾਨ ਸਾਨੂੰ ਆਪਣੇ ਖਾਣ ਪੀਣ ਦਾ ਵਧੇਰੇ ਧਿਆਨ ਰੱਖਣਾ ਚਾਹੀਦਾ ਹੈ। ਹਰੀਆਂ ਸਬਜ਼ੀਆਂ ਅਤੇ ਮੌਸਮੀ ਫ਼ਲ ਜਿਵੇਂ ਖਰਬੂਜ਼ਾ, ਤਰਬੂਜ਼, ਲੀਚੀ, ਅੰਗੂਰ ਅਤੇ ਨਿੰਬੂ ਪਾਣੀ ਆਦਿ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਵਿੱਚ ਪਾਣੀ ਦੀ ਵਧੇਰੇ ਮਾਤਰਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰੀਰ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਹੋਣਾ, ਬਹੁਤ ਤੇਜ਼ ਸਿਰ ਦਰਦ, ਬੇਚੈਨੀ, ਚੱਕਰ ਆਉਣਾ, ਮਾਸਪੇਸ਼ੀਆਂ ਦੀ ਕਮਜ਼ੋਰੀ, ਦਿਲ ਦੀ ਧੜਕਣ ਦਾ ਤੇਜ਼ ਹੋਣਾ, ਜੀਅ ਕੱਚਾ ਹੋਣਾ ਅਤੇ ਉਲਟੀ ਆਉਣਾ ਆਦਿ ਲੂ ਲੱਗਣ ਦੇ ਲੱਛਣ ਹਨ। ਅਜਿਹੇ ਲੱਛਣ ਦਿਖਾਈ ਦੇਣ 'ਤੇ ਪ੍ਰਭਾਵਿਤ ਵਿਅਕਤੀ ਨੂੰ ਤੁਰੰਤ ਨਜ਼ਦੀਕੀ ਸਿਹਤ ਕੇਂਦਰ ‘ਤੇ ਜਾਂਚ ਕਰਵਾਉਣੀ ਚਾਹੀਦੀ ਹੈ।  
 
ਡਾ. ਪਰਮਿੰਦਰ ਕੌਰ ਨੇ ਲੂ ਤੋਂ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਸੰਭਵ ਹੋਵੇ ਤਾਂ ਬਾਹਰਲੇ ਕੰਮ ਸਵੇਰੇ ਅਤੇ ਸ਼ਾਮ ਨੂੰ ਹੀ ਕੀਤੇ ਜਾਣ, ਧੁੱਪ ਵਿੱਚ ਬਾਹਰ ਜਾਣਾ ਜ਼ਿਆਦਾ ਜ਼ਰੂਰੀ ਹੋਵੇ ਤਾਂ ਪਾਣੀ ਨਾਲ ਲੈ ਕੇ ਜ਼ਰੂਰ ਜਾਓ ਤੇ ਥੋੜ੍ਹੇ- ਥੋਡ਼੍ਹੇ ਵਕਫ਼ੇ ਬਾਅਦ ਪਾਣੀ ਜ਼ਰੂਰ ਪੀਓ। ਉਨ੍ਹਾਂ ਕਿਹਾ ਕਿ ਧੁੱਪ ਤੋਂ ਬਚਾਅ ਲਈ ਛੱਤਰੀ, ਟੋਪੀ ਅਤੇ ਤੌਲੀਏ ਆਦਿ ਦੀ ਵਰਤੋਂ ਕੀਤੀ ਜਾਵੇ ਅਤੇ ਹਲਕੇ ਰੰਗ ਦੇ ਸੂਤੀ ਤੇ ਢਿੱਲੇ ਕੱਪੜੇ ਪਾਏ ਜਾਣ। ਉਨ੍ਹਾਂ ਕਿਹਾ ਕਿ ਗੁਰਦੇ ਤੇ ਜਿਗਰ ਦੀ ਬਿਮਾਰੀ ਵਾਲੇ, ਦਿਲ ਦੀ ਬਿਮਾਰੀ ਜਾਂ ਮਿਰਗੀ ਦੇ ਮਰੀਜ਼ ਜੋ ਤਰਲ ਪਦਾਰਥਾਂ ਦੀ ਸੀਮਤ ਖ਼ੁਰਾਕ 'ਤੇ ਹਨ, ਪਾਣੀ ਦਾ ਸੇਵਨ ਵਧਾਉਣ ਤੋਂ ਪਹਿਲਾਂ ਡਾਕਟਰੀ ਸਲਾਹ ਜ਼ਰੂਰ ਲੈਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਉਪਾਸਨਾ ਬਿੰਦਰਾ ਵੀ ਹਾਜ਼ਰ ਸਨ।
 

Have something to say? Post your comment

 

ਸਿਹਤ ਅਤੇ ਫਿਟਨੈਸ

ਜੀਵਨ ਦੇ ਢੰਗ ਤਰੀਕੇ ਬਦਲ ਜਾਣ ਕਾਰਨ ਭਾਰਤ ਇਸ ਸਮੇ ਸ਼ੂਗਰ ਦੇ ਮਰੀਜਾਂ ਦੀ ਰਾਜਧਾਨੀ ਬਣ ਚੁੱਕਾ -ਡਾਕਟਰ ਹਰਪ੍ਰੀਤ ਸਿੰਘ

ਦੇਸ਼ ਵਿੱਚ ਫੈਲੀ ਨਵੀਂ ਬਿਮਾਰੀ "ਟਮਾਟਰ ਬੁਖਾਰ" ਉਰਫ ਟੋਮੇਟੋ ਫਲੂ

ਮੂੰਹ ਦੇ ਕੈਂਸਰ ਨੂੰ ਕੀਤਾ ਜਾ ਸਕਦਾ ਹੈ ਖਤਮ: ਡਾ. ਜੀ. ਕੇ. ਰਾਥ

ਯੋਗ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ - ਜਤਿੰਦਰ ਸ਼ਰਮਾ

ਪੀ.ਐਚ.ਸੀ. ਬੂਥਗੜ੍ਹ ਵਿਖੇ ਸਿਹਤ ਮੇਲਾ ਅੱਜ, ਵਿਧਾਇਕਾ ਅਨਮੋਲ ਗਗਨ ਮਾਨ ਕਰਨਗੇ ਉਦਘਾਟਨ

ਸ਼ੁਗਰ ਦੇ ਮਰੀਜਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਸੁਲ^ਗੋ

ਮਾਨਸਿਕ ਸਿਹਤ ਵਿਸ਼ੇ ’ਤੇ ਵਰਕਸ਼ਾਪ ਲਗਾਈ ਗਈ ਸੀਬਾ ਸਕੂਲ ਵਿਖੇ

ਕੋਵਿਡ ਪਾਜ਼ੇਟਿਵ ਲੋਕਾਂ ਜਾਨ ਬਚਾਉਣ ਵਾਲੀ ਇੱਕ ਹੋਰ ਦਵਾਈ ਮਿਲੀ

ਜਪਾਨ ਦੀ ਰਵਾਇਤੀ ਪਲਮ ਵਾਈਨ, ਹੁਣ ਭਾਰਤ ਵਿੱਚ

ਘਰ ਬੈਠੇ ਹੀ ਮਿਲਾਵਟ ਨੂੰ ਰੋਕਣ ਦੇ ਆਸਾਨ ਤਰੀਕੇ - ਡਾ ਅਮਰੀਕ ਸਿੰਘ ਕੰਡਾ